ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ’

ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਅਤੇ ਬਰਗਾੜੀ ਦੀਆਂ ਘਟਨਾਵਾਂ ਨੇ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਘਿਨਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ।

‘ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ’
Follow Us
tv9-punjabi
| Published: 10 Feb 2023 16:23 PM

ਚੰਡੀਗੜ੍ਹ, 10 ਫਰਵਰੀ। ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ।

ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰੇਕ ਮਨੁੱਖ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਘਿਨਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨਸਾਫ਼ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਜੁਰਮਾਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨ, ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ।

ਸੜਕ ਤੋਂ ਧਰਨਾ ਹਟਾਉਣ ਦੀ ਅਪੀਲ

ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇਅ ਉਤੇ ਜਾਮ ਕਾਰਨ ਆਮ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਸੰਗਤ ਨੂੰ ਵਡੇਰੇ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕਰਦੇ ਹਨ। ਅਕਾਲੀਆਂ ਤੇ ਕਾਂਗਰਸੀਆਂ ਉਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਗੰਢ-ਤੁੱਪ ਕੀਤੀ ਹੋਈ ਹੈ।

ਵਿਰੋਧੀਆਂ ਤੇ ਨਿਸ਼ਾਨਾ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਦੋਸ਼ੇ ਧਰਨਾਕਾਰੀਆਂ ਉਤੇ ਗੋਲੀਬਾਰੀ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਪਰ ਕਾਂਗਰਸ ਨੇ ਬਰਗਾੜੀ ਬੇਅਦਬੀ ਤੇ ਹੋਰ ਸਬੰਧਤ ਘਟਨਾਵਾਂ ਦੀ ਬਾਰੀਕੀ ਨਾਲ ਪੜਤਾਲ ਨਾ ਕਰਵਾ ਕੇ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਵਾਲਾ ਅਕਾਲੀ-ਕਾਂਗਰਸ ਗਠਜੋੜ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਟੁੱਟਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਬਹਿਬਲ ਕਲਾਂ ਕਾਂਡ ਵਿਚ ਮਾਰੇ ਗਏ ਸਨ ਦੋ ਵਿਅਕਤੀ

ਸਾਲ 2015 ਵਿੱਚ ਇੱਕ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੀ ਇੱਕ ਬੀੜ ਚੋਰੀ ਹੋ ਗਈ ਸੀ ਅਤੇ 2015 ਵਿੱਚ ਫਰੀਦਕੋਟ ਵਿੱਚ ਪਵਿੱਤਰ ਗ੍ਰੰਥ ਦੇ ਪਾਟੇ ਹੋਏ ਪੰਨੇ ਪਾਏ ਗਏ ਸਨ। ਇਨ੍ਹਾਂ ਘਟਨਾਵਾਂ ਕਾਰਨ ਫਰੀਦਕੋਟ ਵਿੱਚ ਬੇਅਦਬੀ ਵਿਰੋਧੀ ਰੋਸ ਮੁਜ਼ਾਹਰੇ ਹੋਏ ਸਨ। ਅਕਤੂਬਰ 2015 ਵਿੱਚ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਬਹਿਬਲ ਕਲਾਂ ਵਿੱਚ ਦੋ ਲੋਕ ਮਾਰੇ ਗਏ ਅਤੇ ਕੋਟਕਪੂਰਾ ਵਿੱਚ ਕੁਝ ਹੋਰ ਜ਼ਖ਼ਮੀ ਹੋ ਗਏ ਸਨ।

ਸਰਕਾਰਾਂ ਬਦਲੀਆਂ, ਪਰ ਇਨਸਾਫ ਦੀ ਉਡੀਕ

ਘਟਨਾ ਸਮੇਂ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਸੀ। ਵਿਰੋਧੀ ਪਾਰਟੀ ‘ਚ ਬੈਠੇ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਦੀ ਸਰਕਾਰ ਦੀ ਤਰਫੋਂ ਮਾਮਲਾ ਸੀਬੀਆਈ ਨੂੰ ਸੌਂਪਣ ਦੀ ਗੱਲ ਕਰ ਰਹੇ ਸਨ। ਫਿਰ 2017 ਵਿੱਚ ਜਦੋਂ ਕਾਂਗਰਸ ਸੱਤਾ ਵਿੱਚ ਆਈ ਅਤੇ ਕੈਪਟਨ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਨੇ ਮਾਮਲਾ ਸੀਬੀਆਈ ਦੇ ਹੱਥੋਂ ਖੋਹ ਲਿਆ ਅਤੇ ਸੇਵਾਮੁਕਤ ਜੱਜ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਕਮਿਸ਼ਨ ਬਣਾਇਆ। ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਐਸ ਆਈ ਟੀ ਕਾਇਮ ਕੀਤੀ ਸੀ। ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸਵਾਲ ਕੀਤੇ ਗਏ ਸਨ ਜਿਸ ਦੇ ਹੁਕਮਾਂ ‘ਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ ਸੀ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਵੀ ਤਲਬ ਕੀਤਾ ਗਿਆ ਸੀ। ਜਦੋਂ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਉਸ ਸਮੇਂ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਸੀ। SIT ਜਾਣਨਾ ਚਾਹੁੰਦੀ ਹੈ ਕਿ ਬਹਿਬਲ ਕਲਾਂ ‘ਚ ਗੋਲੀਬਾਰੀ ਦੇ ਹੁਕਮ ਕਿਸ ਨੇ ਦਿੱਤੇ ਸਨ।

ਧਰਨਾ ਇਨਸਾਫ ਮਿਲਣ ਤੱਕ ਰੱਖਿਆ ਜਾਵੇਗਾ ਜਾਰੀ

ਇਸੇ ਮਾਮਲੇ ਦੇ ਚਲਦੇ ਹੀ ਪੰਜਾਬ ਦੇ ਫਰੀਦਕੋਟ ਵਿੱਚ ਬਹਿਬਲ ਕਲਾਂ ਇਨਸਾਫ਼ ਮੋਰਚਾ ਅਤੇ ਸਿੱਖ ਜਥੇਬੰਦੀਆਂ ਨੇ ਅਣਮਿੱਥੇ ਸਮੇਂ ਲਈ ਬਠਿੰਡਾ-ਅੰਮ੍ਰਿਤਸਰ ਲਾਈਨ ਨੂੰ ਬੰਦ ਕੀਤੀ ਹੋਈ ਹੈ।ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਦੋਸ਼ੀਆਂ ਨੂੰ ਨਿਰਧਾਰਤ ਸਮੇਂ ਅੰਦਰ ਸਜ਼ਾਵਾਂ ਦੇਣ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ ਹੈ।

ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ
ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ...
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...