ਪੰਜਾਬ ਸਰਕਾਰ ਨੇ ਗੁਰੂ ਨਾਨਕ ਜਯੰਤੀ ਤੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' 50 ਹਜ਼ਾਰ ਲੋਕਾਂ ਨੂੰ ਹੋਵੇਗਾ ਫਾਇਦਾ | Chief Minister Pilgrimage Yojana will start from today Know full detail in punjabi Punjabi news - TV9 Punjabi

ਪੰਜਾਬ ਸਰਕਾਰ ਨੇ ਗੁਰੂ ਨਾਨਕ ਜਯੰਤੀ ਤੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ 50 ਹਜ਼ਾਰ ਲੋਕਾਂ ਨੂੰ ਹੋਵੇਗਾ ਫਾਇਦਾ

Updated On: 

27 Nov 2023 15:16 PM

ਇਹ ਯਾਤਰਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਹੋਵੇਗਾ। ਦੱਸ ਦਈਏ ਕਿ 6 ਨਵੰਬਰ ਨੂੰ ਹੋਈ ਬੈਠਕ 'ਚ ਸਰਕਾਰ ਨੇ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਇਲਾਵਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।

ਪੰਜਾਬ ਸਰਕਾਰ ਨੇ ਗੁਰੂ ਨਾਨਕ ਜਯੰਤੀ ਤੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 50 ਹਜ਼ਾਰ ਲੋਕਾਂ ਨੂੰ ਹੋਵੇਗਾ ਫਾਇਦਾ
Follow Us On

ਪੰਜਾਬ ਨਿਊਜ। ਅੱਜ ਬਹੁਤ ਵੱਡਾ ਦਿਨ ਹੈ ਯਾਨੀ ਗੁਰੂ ਨਾਨਕ ਦੇਵ (Guru Nanak Dev) ਜੀ ਦੀ ਜਯੰਤੀ ਮਨਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲ਼ੋਂ ਇਸ ਦਿਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ। ਵੱਡੀ ਗੱਲ ਇਹ ਹੈ ਕਿ ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ ‘ਤੇ ਪਹੁੰਚਣਗੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿਚ ਵਿਸਥਾਰਪੂਰਵਕ ਜਾਣਕਾਰੀ ਦੇਵੇਗਾ। ਇਸ ਤੋਂ ਇਲਾਵਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।

ਯੋਜਨਾ ਤਹਿਤ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ (Nanded Sahib) ਨੂੰ ਜਾਣ ਵਾਲੀ ਰੇਲ ਗੱਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਰੇਲ ਗੱਡੀ ਰਵਾਨਾ ਕੀਤਾ।

ਪੂਰੀ ਤਰ੍ਹਾਂ ਮੁਫਤ ਕਰਵਾਈ ਜਾਵੇਗੀ ਇਹ ਯਾਤਰਾ

ਇਹ ਯਾਤਰਾ ਸਰਕਾਰ ਵੱਲੋਂ ਬਿਲਕੁੱਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਹੋਵੇਗਾ। ਦੱਸ ਦਈਏ ਕਿ 6 ਨਵੰਬਰ ਨੂੰ ਹੋਈ ਬੈਠਕ ‘ਚ ਸਰਕਾਰ ਨੇ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਨਾਲ ਹੀ ਯਾਤਰਾ ਦੇ ਪ੍ਰੋਗਰਾਮ ਨੂੰ ਅੱਗੇ ਲਿਜਾਣ ਲਈ ਕਮੇਟੀ ਦਾ ਗਠਨ ਕੀਤਾ ਗਿਆ।

ਯਾਤਰਾ ਰੇਲ ਅਤੇ ਬੱਸ ਰਾਹੀਂ ਕੀਤੀ ਜਾਵੇਗੀ

ਮੁੱਖ ਮੰਤਰੀ ਤੀਰਥ ਯੋਜਨਾ (Chief Minister Pilgrimage Scheme) ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ।

Exit mobile version