ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੁਨੀਆ ਭਰ ਚ ਪੰਜਾਬ ਦੇ ਬਰਾਂਡ ਐਂਬਸਡਰ ਬਣਨ ਪੰਜਾਬ ਦੇ ਸਨਅਤਕਾਰ : ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ - ਕਿਸੇ ਨਵੀਂ ਥਾਂ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੇ ਕਾਰੋਬਾਰ ਨੂੰ ਅੱਗੇ ਵਧਾਇਆ ਜਾਵੇ, ਇਸ ਵਿੱਚ ਹੀ ਸੱਭ ਦੀ ਭਲਾਈ ਹੈ।

ਦੁਨੀਆ ਭਰ ਚ ਪੰਜਾਬ ਦੇ ਬਰਾਂਡ ਐਂਬਸਡਰ ਬਣਨ ਪੰਜਾਬ ਦੇ ਸਨਅਤਕਾਰ : ਭਗਵੰਤ ਮਾਨ
Follow Us
tv9-punjabi
| Published: 02 Feb 2023 11:54 AM
ਐਸ.ਏ.ਐਸ. ਨਗਰ, 02 ਫਰਵਰੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਨਅਤਕਾਰਾਂ ਨੂੰ ਸਥਾਨਕ ਸਨਅਤ ਨੂੰ ਦੁਨੀਆ ਭਰ ਵਿੱਚੋਂ ਸਨਅਤੀ ਹੱਬ ਵਜੋਂ ਉੱਭਰਦੇ ਸੂਬੇ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਦਾ ਸੱਦਾ ਦਿੱਤਾ ਹੈ। ਬੁੱਧਵਾਰ ਨੂੰ ਇਨਵੈਸਟ ਪੰਜਾਬ ਸੈਸ਼ਨ ਦੌਰਾਨ ਸਥਾਨਕ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਦੇ ਪੱਖ ਵਿੱਚ ਸਭ ਤੋਂ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਨਅਤਕਾਰਾਂ ਨੂੰ ਇਸ ਦਾ ਵੱਡੇ ਪੱਧਰ ਉਤੇ ਫਾਇਦਾ ਹੋ ਰਿਹਾ ਹੈ ਅਤੇ ਇਨ੍ਹਾਂ ਸਨਅਤਕਾਰਾਂ ਨੂੰ ਹੁਣ ਅੱਗੇ ਵਧ ਕੇ ਪੰਜਾਬ ਦੇ ਬਰਾਂਡ ਅੰਬੈਸਡਰ ਬਣ ਕੇ ਸੂਬੇ ਵਿਚ ਨਿਵੇਸ਼ ਆਕਰਸ਼ਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਮਾਲਕ ਹਨ ਅਤੇ ਹਰੇਕ ਪੰਜਾਬੀ ਆਪਣੇ ਸੂਬੇ ਨੂੰ ਸਨਅਤੀ ਤਰੱਕੀ ਦੇ ਪੰਧ ਉਤੇ ਪਾਉਣ ਲਈ ਜ਼ਰੂਰ ਕੋਸ਼ਿਸ਼ ਕਰੇ।

ਪੰਜਾਬ ਚ ਲੱਗਣ ਵਾਲੀ ਨਵੀਂ ਸਨਅਤ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰੇਗੀ

ਮੁੱਖ ਮੰਤਰੀ ਮਾਨ ਨੇ ਆਖਿਆ ਕਿ ਉਹ ਕਿਤੇ ਵੀ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਦੀ ਸੇਵਾ ਕਰਕੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਨਅਤ ਦੇ ਪੱਖ ਵਿੱਚ ਅਨੁਕੂਲ ਮਾਹੌਲ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਦੇ ਪ੍ਰਾਜੈਕਟਾਂ ਨੂੰ ਛੇਤੀ ਮਨਜ਼ੂਰੀਆਂ ਦੇਣ ਲਈ ਉਨ੍ਹਾਂ ਦੀ ਸਹੂਲਤ ਵਾਸਤੇ ਜਲਦ ਹੀ ਰੰਗਦਾਰ ਅਸ਼ਟਾਮ ਪੇਪਰ ਦੀ ਸਹੂਲਤ ਦੇਣ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।

ਰਾਜ ਵਿੱਚ 20 ਸਨਅਤੀ ਹੱਬ ਕੀਤੇ ਜਾਣਗੇ ਸਥਾਪਤ

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੇ ਪੱਧਰ ਤੇ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਰਾਜ ਭਰ ਵਿੱਚ 20 ਸਮਰਪਿਤ ਸਨਅਤੀ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਲਈ ਸਨਅਤੀ ਇਕਾਈਆਂ ਸਥਾਪਤ ਕਰਨ ਵਾਸਤੇ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਇਨ੍ਹਾਂ ਸਨਅਤੀ ਹੱਬਾਂ ਵਿੱਚ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...