AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM To Businessmen: ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ- ‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ’

Invest Punjab: ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਪੜਾਅਵਾਰ ਆਰਥਿਕ ਵਿਕਾਸ ਨੂੰ ਤੇਜ਼ ਕਰ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁੱਝ ਵੱਡਾ ਕਰਨਾ ਚਾਹੁੰਦੀ ਹੈ।

CM To Businessmen: ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ- 'ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ'
ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ- ‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ’
tv9-punjabi
| Published: 23 Feb 2023 17:30 PM IST
Share
ਮੁਹਾਲੀ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਕਾਰੋਬਾਰੀਆਂ ਦਾ ਸਵਾਗਤ ਹੋਏ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ।

ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ

ਮੁੱਖ ਮੰਤਰੀ ਨੇ ਅੱਜ ਇੱਥੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੌਰਾਨ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾ ਸੰਤਾਂ, ਪੀਰਾਂ-ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਸਵਾਗਤ ਕਰਦਿਆਂ ਕਿਹਾ ਕਿ ਉਹ ਅੱਜ ਆਪਣੇ ਦਰਮਿਆਨ ਕਾਰੋਬਾਰੀ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦੇਖ ਕੇ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਹੈ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ ਜ਼ਾਹਰ ਕੀਤੀ।

ਉਦੋਯਗਪਤੀਆਂ ਨੂੰ ਮਿਲੇਗੀ ਹਰ ਸਹੂਲਤ- ਸੀਐਮ

ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦੀ ਸਹੂਲਤ ਦੇਣ ਲਈ ਸਰਕਾਰ ਛੇਤੀ ਹੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਅਤੇ ਐਨ.ਓ.ਸੀ. ਨੂੰ ਖ਼ਤਮ ਕਰ ਦੇਵੇਗੀ, ਜੋ ਉਦਯੋਗਾਂ ਲਈ ਪ੍ਰੇਸ਼ਾਨੀ ਦਾ ਸਬੱਬ ਹਨ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਮੁਸ਼ਕਲਾਂ, ਗੁੰਝਲਾਂ ਬਾਰੇ ਜਾਣੂੰ ਕਰਵਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਨਾਲ ਤਾਲਮੇਲ ਰੱਖਣ ਲਈ ਵਿਕਾਸ ਜਾਰੀ ਰੱਖਣਾ ਹੈ। ਉਦੋਯਗਪਤੀ ਨਿਭਾਉਣ ਆਪਣੀ ਜਿੰਮੇਵਾਰੀ- ਸੀਐਮ ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਕਿਹਾ ਕਿ ਉਹ ਮੌਕਿਆਂ ਦਾ ਭੰਡਾਰ ਹਨ, ਜਿਨ੍ਹਾਂ ਦਾ ਪੰਜਾਬ ਅਤੇ ਭਾਰਤ ਦੇ ਨੌਜਵਾਨ ਲਾਭ ਉਠਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਲਾਭਕਾਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਾਂ, ਸਾਡੇ ਵਿੱਚੋਂ ਹਰੇਕ ਦੀ ਇਕ ਭੂਮਿਕਾ ਹੈ, ਜੇਕਰ ਅਸੀਂ ਆਪਣੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ ਅਤੇ ਆਪਣੇ ਦੇਸ਼, ਆਪਣੇ ਸਮਾਜ, ਆਪਣੇ ਪਰਿਵਾਰ ਪ੍ਰਤੀ ਆਪਣੀਆਂ ਇੱਛਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਯਕੀਨ ਹੈ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ।

ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2022 ਪੇਸ਼

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਅੱਜ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2022 ਲੋੜੀਂਦੇ ਆਰਥਿਕ ਵਿਕਾਸ ਨੂੰ ਗਤੀ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨੀਤੀ ਦਾ ਉਦੇਸ਼ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਮੁਕਾਬਲੇ ਨੂੰ ਉਤਸ਼ਾਹਤ ਕਰਦੀ ਹੈ, ਜਿਸ ਵਿੱਚ ਵਿਸਤਾਰ ਤੇ ਨਵੇਂ ਐਮ.ਐਸ.ਐਮ.ਈ., ਵੱਡੀਆਂ ਇਕਾਈਆਂ, ਬਰਾਮਦ ਨੂੰ ਉਤਸ਼ਾਹ, ਸੇਵਾ ਖੇਤਰ ਦੇ ਸਟਾਰਟ-ਅੱਪ ਅਤੇ ਮੈਨੂਫੈਕਚਰਿੰਗ ਦੋਵੇਂ ਸ਼ਾਮਲ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...