CM To Businessmen: ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ- ‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ’
Invest Punjab: ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਪੜਾਅਵਾਰ ਆਰਥਿਕ ਵਿਕਾਸ ਨੂੰ ਤੇਜ਼ ਕਰ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁੱਝ ਵੱਡਾ ਕਰਨਾ ਚਾਹੁੰਦੀ ਹੈ।
ਮੁਹਾਲੀ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਕਾਰੋਬਾਰੀਆਂ ਦਾ ਸਵਾਗਤ ਹੋਏ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ।
ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ
ਮੁੱਖ ਮੰਤਰੀ ਨੇ ਅੱਜ ਇੱਥੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੌਰਾਨ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾ ਸੰਤਾਂ, ਪੀਰਾਂ-ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਸਵਾਗਤ ਕਰਦਿਆਂ ਕਿਹਾ ਕਿ ਉਹ ਅੱਜ ਆਪਣੇ ਦਰਮਿਆਨ ਕਾਰੋਬਾਰੀ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦੇਖ ਕੇ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਹੈ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ ਜ਼ਾਹਰ ਕੀਤੀ।
ਉਦੋਯਗਪਤੀਆਂ ਨੂੰ ਮਿਲੇਗੀ ਹਰ ਸਹੂਲਤ- ਸੀਐਮ
ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦੀ ਸਹੂਲਤ ਦੇਣ ਲਈ ਸਰਕਾਰ ਛੇਤੀ ਹੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਅਤੇ ਐਨ.ਓ.ਸੀ. ਨੂੰ ਖ਼ਤਮ ਕਰ ਦੇਵੇਗੀ, ਜੋ ਉਦਯੋਗਾਂ ਲਈ ਪ੍ਰੇਸ਼ਾਨੀ ਦਾ ਸਬੱਬ ਹਨ। ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਮੁਸ਼ਕਲਾਂ, ਗੁੰਝਲਾਂ ਬਾਰੇ ਜਾਣੂੰ ਕਰਵਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਨਾਲ ਤਾਲਮੇਲ ਰੱਖਣ ਲਈ ਵਿਕਾਸ ਜਾਰੀ ਰੱਖਣਾ ਹੈ।
ਉਦੋਯਗਪਤੀ ਨਿਭਾਉਣ ਆਪਣੀ ਜਿੰਮੇਵਾਰੀ- ਸੀਐਮ
ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਕਿਹਾ ਕਿ ਉਹ ਮੌਕਿਆਂ ਦਾ ਭੰਡਾਰ ਹਨ, ਜਿਨ੍ਹਾਂ ਦਾ ਪੰਜਾਬ ਅਤੇ ਭਾਰਤ ਦੇ ਨੌਜਵਾਨ ਲਾਭ ਉਠਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਲਾਭਕਾਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਾਂ, ਸਾਡੇ ਵਿੱਚੋਂ ਹਰੇਕ ਦੀ ਇਕ ਭੂਮਿਕਾ ਹੈ, ਜੇਕਰ ਅਸੀਂ ਆਪਣੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ ਅਤੇ ਆਪਣੇ ਦੇਸ਼, ਆਪਣੇ ਸਮਾਜ, ਆਪਣੇ ਪਰਿਵਾਰ ਪ੍ਰਤੀ ਆਪਣੀਆਂ ਇੱਛਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਯਕੀਨ ਹੈ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ।
ਇਹ ਵੀ ਪੜ੍ਹੋ
ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2022 ਪੇਸ਼
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਅੱਜ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2022 ਲੋੜੀਂਦੇ ਆਰਥਿਕ ਵਿਕਾਸ ਨੂੰ ਗਤੀ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨੀਤੀ ਦਾ ਉਦੇਸ਼ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੋਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਮੁਕਾਬਲੇ ਨੂੰ ਉਤਸ਼ਾਹਤ ਕਰਦੀ ਹੈ, ਜਿਸ ਵਿੱਚ ਵਿਸਤਾਰ ਤੇ ਨਵੇਂ ਐਮ.ਐਸ.ਐਮ.ਈ., ਵੱਡੀਆਂ ਇਕਾਈਆਂ, ਬਰਾਮਦ ਨੂੰ ਉਤਸ਼ਾਹ, ਸੇਵਾ ਖੇਤਰ ਦੇ ਸਟਾਰਟ-ਅੱਪ ਅਤੇ ਮੈਨੂਫੈਕਚਰਿੰਗ ਦੋਵੇਂ ਸ਼ਾਮਲ ਹਨ।