ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, 10 ਲੱਖ ਤੱਕ ਦਾ ਮੁਫ਼ਤ ਇਲਾਜ

Published: 

25 Dec 2025 22:14 PM IST

Chief Minister's Health Insurance Scheme Punjab: ਪਹਿਲਾਂ ਜਿੱਥੇ ਇੱਕ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਸੀ, ਹੁਣ ਇਸ ਰਕਮ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਇਸ ਯੋਜਨਾ ਵਿੱਚ ਕੋਈ ਆਮਦਨ ਸੀਮਾ ਨਹੀਂ ਹੈ। ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਆਮ ਨਾਗਰਿਕ—ਸਭ ਇਸ ਯੋਜਨਾ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਦੂਸਰੀ ਅਤੇ ਤੀਜੀ ਪੱਧਰ ਦੀ ਸਿਹਤ ਸੇਵਾ ਤੇ ਆਉਣ ਵਾਲੇ ਭਾਰੀ ਖ਼ਰਚ ਨੂੰ ਘਟਾਉਣਾ ਹੈ। ਇਹ ਯੋਜਨਾ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿੱਚ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਮਜ਼ਬੂਤ ਕਰੇਗੀ।

ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, 10 ਲੱਖ ਤੱਕ ਦਾ ਮੁਫ਼ਤ ਇਲਾਜ

Photo: Social Media

Follow Us On

ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਵੱਡੀ ਰਾਹਤ ਦਿੰਦਿਆਂ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਹੱਤਵਪੂਰਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਯੋਜਨਾ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ, ਕੈਸ਼ਲੇਸ ਅਤੇ ਪੇਪਰਲੇਸ ਇਲਾਜ ਦੀ ਸਹੂਲਤ ਮਿਲੇਗੀ, ਜਿਸ ਨਾਲ ਲਗਭਗ 3 ਕਰੋੜ ਪੰਜਾਬੀਆਂ ਨੂੰ ਲਾਭ ਹੋਵੇਗਾ।

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ

ਇਸ ਯੋਜਨਾ ਤਹਿਤ ਸੂਬੇ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਗੰਭੀਰ ਬਿਮਾਰੀਆਂ, ਵੱਡੇ ਆਪ੍ਰੇਸ਼ਨ, ਆਈਸੀਯੂ, ਜਾਂਚਾਂ ਅਤੇ ਦਵਾਈਆਂ ਸਮੇਤ ਸਾਰੇ ਖ਼ਰਚੇ ਸ਼ਾਮਲ ਹੋਣਗੇ। ਇਲਾਜ ਪੂਰੀ ਤਰ੍ਹਾਂ ਕੈਸ਼ਲੇਸ ਹੋਵੇਗਾ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੀ ਕਾਗਜ਼ੀ ਕਾਰਵਾਈ ਨਹੀਂ ਕਰਨੀ ਪਵੇਗੀ। ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚੇ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤੇ ਗਏ ਹਨ। ਇਹ ਸੁਵਿਧਾ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਵੀ ਉਪਲਬਧ ਹੋਵੇਗੀ।

5 ਨਹੀਂ, 10 ਲੱਖ ਰੁਪਏ ਤੱਕ ਇਲਾਜ

ਪਹਿਲਾਂ ਜਿੱਥੇ ਇੱਕ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਸੀ, ਹੁਣ ਇਸ ਰਕਮ ਨੂੰ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਇਸ ਯੋਜਨਾ ਵਿੱਚ ਕੋਈ ਆਮਦਨ ਸੀਮਾ ਨਹੀਂ ਹੈ। ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਆਮ ਨਾਗਰਿਕਸਭ ਇਸ ਯੋਜਨਾ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਦੂਸਰੀ ਅਤੇ ਤੀਜੀ ਪੱਧਰ ਦੀ ਸਿਹਤ ਸੇਵਾ ਤੇ ਆਉਣ ਵਾਲੇ ਭਾਰੀ ਖ਼ਰਚ ਨੂੰ ਘਟਾਉਣਾ ਹੈ। ਇਹ ਯੋਜਨਾ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿੱਚ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਮਜ਼ਬੂਤ ਕਰੇਗੀ।

ਆਰਥਿਕ ਤੰਗੀ ਇਲਾਜ ਵਿੱਚ ਰੁਕਾਵਟ ਨਹੀਂ ਬਣੇਗੀ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਕੋਈ ਵੀ ਨਾਗਰਿਕ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਹਰ ਨਾਗਰਿਕ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕੇਗਾ। ਇਸ ਯੋਜਨਾ ਲਈ ਕਿਸੇ ਨੀਲੇਪੀਲੇ ਕਾਰਡ ਦੀ ਲੋੜ ਨਹੀਂ ਹੋਵੇਗੀ। ਸਿਹਤ ਕਾਰਡ ਦੇ ਜ਼ਰੀਏ ਪੰਜਾਬ ਦਾ ਹਰ ਨਿਵਾਸੀ ਯੋਗ ਹੋਵੇਗਾ। ਸਰਕਾਰ ਵੱਲੋਂ ਹਰ ਕਿਸਮ ਦੀ ਬਿਮਾਰੀ ਨੂੰ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਲਾਭ ਸਰਕਾਰੀ ਅਤੇ ਨਿੱਜੀ ਦੋਹਾਂ ਤਰ੍ਹਾਂ ਦੇ ਹਸਪਤਾਲਾਂ ਵਿੱਚ ਮਿਲੇਗਾ।

ਆਯੁਸ਼ਮਾਨ ਯੋਜਨਾ ਤੋਂ ਕਿਵੇਂ ਵੱਖਰੀ ਹੈ ਨਵੀਂ ਸਕੀਮ?

ਪੰਜਾਬ ਵਿੱਚ ਪਹਿਲਾਂ ਤੋਂ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਅਤੇ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਚੱਲ ਰਹੀਆਂ ਹਨ, ਜਿਨ੍ਹਾਂ ਹੇਠ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ। ਨਵੀਂ ਯੋਜਨਾ ਇਨ੍ਹਾਂ ਤੋਂ ਵੱਖਰੀ ਅਤੇ ਵਾਧੂ ਹੋਵੇਗੀ, ਕਿਉਂਕਿ ਇਸ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਹਰ ਪਰਿਵਾਰ ਲਈ ਉਪਲਬਧ ਹੋਵੇਗਾ।

ਆਯੁਸ਼ਮਾਨ ਯੋਜਨਾ ਤੋਂ ਕਿਵੇਂ ਵੱਖਰੀ ਹੈ ਨਵੀਂ ਸਕੀਮ?

ਪੰਜਾਬ ਵਿੱਚ ਪਹਿਲਾਂ ਤੋਂ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਅਤੇ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਚੱਲ ਰਹੀਆਂ ਹਨ, ਜਿਨ੍ਹਾਂ ਹੇਠ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ। ਨਵੀਂ ਯੋਜਨਾ ਇਨ੍ਹਾਂ ਤੋਂ ਵੱਖਰੀ ਅਤੇ ਵਾਧੂ ਹੋਵੇਗੀ, ਕਿਉਂਕਿ ਇਸ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਹਰ ਪਰਿਵਾਰ ਲਈ ਉਪਲਬਧ ਹੋਵੇਗਾ।

Related Stories