AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੁੱਖ ਸਕੱਤਰ ਉਲੰਘਣਾ ਨੋਟਿਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਸਰਕਾਰ ਨੇ ਦਾਇਰ ਕੀਤੀ ਨੋਟਿਸ ਰੱਦ ਕਰਨ ਦੀ ਪਟੀਸ਼ਨ

CM Bhagwant Mann ਨੇ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਲਗਭਗ ਪੌਨੇ ਪੰਜ ਸਾਲ ਹੋ ਗਏ ਹਨ, ਪਰ ਉਨ੍ਹਾਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ ਜਾਂ ਖਜ਼ਾਨੇ ਦਾ ਮੁੰਹ ਬੰਦ ਹੈ। ਕੁਝ ਨੇਤਾ ਜੋ ਪਿਛਲੀਆਂ ਸਰਕਾਰਾਂ ਵਿੱਚ ਮੰਤਰੀ ਸਨ, ਲਗਾਤਾਰ ਦਾਅਵਾ ਕਰਦੇ ਰਹੇ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਵਿਅੰਗਮਈ ਟਿੱਪਣੀ ਕੀਤੀ ਕਿ ਅਜਿਹੇ ਮੰਤਰੀਆਂ ਨੂੰ "ਪੀਪਾ ਮੰਤਰੀ" ਕਿਹਾ ਜਾਂਦਾ ਸੀ।

ਮੁੱਖ ਸਕੱਤਰ ਉਲੰਘਣਾ ਨੋਟਿਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਸਰਕਾਰ ਨੇ ਦਾਇਰ ਕੀਤੀ ਨੋਟਿਸ ਰੱਦ ਕਰਨ ਦੀ ਪਟੀਸ਼ਨ
tv9-punjabi
| Updated On: 04 Nov 2026 14:37 PM IST
Share

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੀਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਮਾਣਹਾਨੀ ਨੋਟਿਸ ਜਾਰੀ ਕਰਨ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਨੋਟਿਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਇਹ ਮਾਮਲਾ ਡੀਏ ਅਤੇ ਡੀਆਰ ਦੇ ਬਕਾਇਆ ਭੁਗਤਾਨ ਸੰਬੰਧੀ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਨਾਲ ਸਬੰਧਤ ਹੈ। ਹਾਈ ਕੋਰਟ ਨੇ ਪਹਿਲੀ ਨਜ਼ਰੇ ਕਿਹਾ ਸੀ ਕਿ ਹਲਫ਼ਨਾਮੇ ਵਿੱਚ ਸੁਪਰੀਮ ਕੋਰਟ ਵਿੱਚ ਐਸਐਲਪੀ ਦੀ ਸਥਿਤੀ ਬਾਰੇ ਜਾਣਬੁੱਝ ਕੇ ਗਲਤ ਜਾਣਕਾਰੀ ਦਿੱਤੀ ਗਈ ਸੀ।

ਪੰਜਾਬ ਸਰਕਾਰ ਦਾ ਤਰਕ ਹੈ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਨੇ ਸੁਣਵਾਈ ਤੋਂ ਬਾਅਦ ਐਸਐਲਪੀ ਵਿੱਚ ਨਵੀਆਂ ਕਮੀਆਂ ਵੱਲ ਇਸ਼ਾਰਾ ਕੀਤਾ। ਇਸ ਦੇ ਬਾਵਜੂਦ, ਅਦਾਲਤ ਨੇ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ। ਸਰਕਾਰ ਨੇ ਇਹ ਵੀ ਦਲੀਲ ਦਿੱਤੀ ਕਿ ਇਸੇ ਮਾਮਲੇ ਨਾਲ ਸਬੰਧਤ ਇੱਕ ਸਿਵਲ ਮਾਣਹਾਨੀ ਦਾ ਮਾਮਲਾ ਪਹਿਲਾਂ ਹੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।

ਸਰਕਾਰ ਨੇ ਜਾਰੀ ਕੀਤੀ ਹੈ ਡੀਏ ਦੀ 3 ਫੀਸਦੀ ਦੀ ਕਿਸ਼ਤ

ਪੰਜਾਬ ਸਰਕਾਰ ਨੇ ਅੱਜ ਹੀ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (DA) ਦੀ 3% ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਮੁਲਾਜ਼ਮਾਂ ਲਈ ਡੀਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦੀ ਘੋਸ਼ਣਾ ਕੀਤੀ। ਡੀਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀਏ ਸ਼ਾਮਲ ਹੋਵੇਗਾ।

ਉਨ੍ਹਾ ਨੇ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀਏ ਜਾਰੀ ਕੀਤਾ ਜਾ ਚੁੱਕਾ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ 600 ਤੋਂ ਵੱਧ ਹੋਰ ਵੀ ਤਿਆਰ ਹਨ।

53 ਫੀਸਦੀ ਮਿਲ ਰਿਹਾ ਡੀਏ- ਸੀਐਮ

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀਏ ਮਿਲ ਰਿਹਾ ਹੈ। ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...