ਗੁਰਦਾਸਪੁਰ ‘ਚ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਬਾਲ ਭਲਾਈ ਕਮੇਟੀ ਕੋਲ ਪਹੁੰਚਿਆ ਮਾਮਲਾ – Punjabi News

ਗੁਰਦਾਸਪੁਰ ‘ਚ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਬਾਲ ਭਲਾਈ ਕਮੇਟੀ ਕੋਲ ਪਹੁੰਚਿਆ ਮਾਮਲਾ

Updated On: 

25 Aug 2024 11:36 AM

Minor Girl Birth Child: ਇੱਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ ਇੱਕ 16 ਸਾਲਾ ਲੜਕੀ ਦੀ ਅੰਮ੍ਰਿਤਸਰ ਦੇ ਇੱਕ 19 ਸਾਲਾ ਨੌਜਵਾਨ ਨਾਲ ਮੰਗਣੀ ਹੋਈ ਸੀ। ਜਿਸ ਤੋਂ ਬਾਅਦ ਹੁਣ ਸਿਵਲ ਹਸਪਤਾਲ ਗੁਰਦਾਸਪੁਰ 'ਚ ਨਾਬਾਲਗ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ।

ਗੁਰਦਾਸਪੁਰ ਚ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਬਾਲ ਭਲਾਈ ਕਮੇਟੀ ਕੋਲ ਪਹੁੰਚਿਆ ਮਾਮਲਾ
Follow Us On

Minor Girl Birth Child: ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਨਾਬਾਲਗ ਲੜਕੀ ਵੱਲੇੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਮਾਂ ਤੇ ਬੱਚਾ ਬਿਲਕੁਲ ਠੀਕ ਹਨ। ਪਰ ਲੜਕੀ ਨਾਬਾਲਗ ਹੈ ਜਦਕਿ ਉਸ ਨਾਲ ਸਬੰਧ ਬਣਾਉਣ ਵਾਲਾ ਨੌਜਵਾਨ ਬਾਲਗ ਹੈ। ਇਸ ਕਾਰਨ ਇਹ ਪੂਰਾ ਮਾਮਲਾ ਪੁਲਿਸ ਦੇ ਨਾਲ-ਨਾਲ ਬਾਲ ਭਲਾਈ ਕਮੇਟੀ ਦੇ ਧਿਆਨ ‘ਚ ਵੀ ਲਿਆਂਦਾ ਗਿਆ ਹੈ। ਦੋਵਾਂ ਧਿਰਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਸੋਮਵਾਰ ਨੂੰ ਜੋ ਵੀ ਫੈਸਲਾ ਹੋਵੇਗਾ, ਉਸ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਨਾਬਾਲਿਗ ਲੜਕੀ ਇਸ ਸਮੇਂ 11ਵੀਂ ਜਮਾਤ ‘ਚ ਪੜ੍ਹਦੀ ਹੈ।

ਕਰੀਬ ਇੱਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ ਇੱਕ 16 ਸਾਲਾ ਲੜਕੀ ਦੀ ਅੰਮ੍ਰਿਤਸਰ ਦੇ ਇੱਕ 19 ਸਾਲਾ ਨੌਜਵਾਨ ਨਾਲ ਮੰਗਣੀ ਹੋਈ ਸੀ। ਜਿਸ ਤੋਂ ਬਾਅਦ ਹੁਣ ਸਿਵਲ ਹਸਪਤਾਲ ਗੁਰਦਾਸਪੁਰ ‘ਚ ਨਾਬਾਲਗ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਹਸਪਤਾਲ ਪ੍ਰਬੰਧਕਾਂ ਨੇ ਇਸ ਸਬੰਧੀ ਸਖੀ ਵਨ ਸਟਾਪ ਅਤੇ ਦੀਨਾਨਗਰ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਅਨੂ ਗਿੱਲ ਨੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਇਹ ਮਾਮਲਾ ਬਾਲ ਭਲਾਈ ਕਮੇਟੀ ਦੇ ਧਿਆਨ ‘ਚ ਲਿਆਂਦਾ ਗਿਆ ਹੈ। ਦੋਵਾਂ ਧਿਰਾਂ ਨੂੰ ਜਵਾਬ ਲਈ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਇਨ੍ਹਾਂ ਨੂੰ ਉਸ ਤੋਂ ਬਾਅਦ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਕਮੇਟੀ ਦਾ ਜੋ ਵੀ ਫੈਸਲਾ ਹੋਵੇਗਾ, ਉਸ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ ਦੀਨਾਨਗਰ ਥਾਣੇ ਦੀ ਇੰਚਾਰਜ ਹਰਪ੍ਰੀਤ ਕੌਰ ਨੇ ਕਿਹਾ ਕਿ ਨਾਬਾਲਿਗ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਇਆ ਹੈ। ਲੜਕਾ ਦਾ ਪਰਿਵਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਬੁਲਾਇਆ ਗਿਆ ਹੈ। ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਅੱਗੇ ਦੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਨਾਬਾਲਗ ਵੱਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ ‘ਚ ਪੁਲਿਸ ਵਿਭਾਗ ਵੱਲੋਂ ਕਾਰਵਾਈ ਹੋਣੀ ਤੈਅ ਹੈ। ਜੇਕਰ ਲੜਕੇ ਦਾ ਪੱਖ ਮੰਨਦਾ ਹੈ ਕਿ ਬੱਚਾ ਉਨ੍ਹਾਂ ਦਾ ਹੈ ਤਾਂ ਕਾਰਵਾਈ ਉਸ ਅਨੁਸਾਰ ਕੀਤੀ ਜਾਵੇਗੀ। ਉਧਰ ਜੇਕਰ ਲੜਕੇ ਦਾ ਪਰਿਵਾਰ ਨਹੀਂ ਮੰਨਦਾ ਤਾਂ ਬੱਚੇ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਦੋਵੇਂ ਧਿਰਾਂ ਦੀ ਸਹਿਮਤੀ ਮੰਨੀ ਜਾਂਦੀ ਹੈ ਤਾਂ ਫਿਰ ਵੀ ਪਰਿਵਾਰਾਂ ਤੇ ਕਾਰਵਾਈ ਕੀਤੀ ਜਾਵੇਗੀ।

Exit mobile version