ਚਾਈਨਾ ਡੋਰ ਨਾਲ ਹਾਦਸੇ ਲਈ ਜ਼ਿੰਮੇਵਾਰ ਨੂੰ ਹੁਣ 15 ਲੱਖ ਤੱਕ ਦਾ ਜ਼ੁਰਮਾਨਾ, ਖ਼ਬਰੀ ਨੂੰ ਦਿੱਤਾ ਜਾਵੇਗਾ ਇਨਾਮ
ਪੰਜਾਬ ਸਰਕਾਰ ਦੁਆਰਾ ਚੁੱਕੇ ਗਏ ਇਸ ਕਦਮ ਦੀ ਜਾਣਕਾਰੀ'ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਕੋਰਟ ਨੇ ਇੱਕ ਅਖਬਾਰ ਦੇ ਲੇਖ ਦੇ ਆਧਾਰ 'ਤੇ ਖਤਰਨਾਕ ਚਾਈਨਾ ਡੋਰ ਦੇ ਇਸਤੇਮਾਲ 'ਤੇ ਰੋਕ ਲਗਾਉਣ ਲਈ ਦਾਇਰ ਦੂਜੀ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ। ਇਸ 'ਚ ਦੱਸਿਆ ਗਿਆ ਕਿ ਚਾਈਨਾ ਡੋਰ ਦੀ ਵਜ੍ਹਾ ਨਾਲ ਇੱਕ ਛੇ ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ।

ਪੰਜਾਬ ‘ਚ ਹੁਣ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਨੂੰ 10 ਹਜ਼ਾਰ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਸਖ਼ਤ ਜੁਰਮਾਨਾ ਲਗਾਇਆ ਜਾਵੇਗਾ। ਚਾਈਨਾ ਡੋਰ ਨਾਲ ਸਬੰਧਤ ਸੂਚਨਾ ਦੇਣ ਵਾਲੇ ਖ਼ਬਰੀਆਂ ਨੂੰ 25 ਹਜ਼ਾਰ ਰੁਪਏ ਤੱਕ ਦਾ ਇਨਾਮ ਦਿੱਤੇ ਜਾਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੁਆਰਾ ਚੁੱਕੇ ਗਏ ਇਸ ਕਦਮ ਦੀ ਜਾਣਕਾਰੀ’ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਕੋਰਟ ਨੇ ਇੱਕ ਅਖਬਾਰ ਦੇ ਲੇਖ ਦੇ ਆਧਾਰ ‘ਤੇ ਖਤਰਨਾਕ ਚਾਈਨਾ ਡੋਰ ਦੇ ਇਸਤੇਮਾਲ ‘ਤੇ ਰੋਕ ਲਗਾਉਣ ਲਈ ਦਾਇਰ ਦੂਜੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ। ਇਸ ‘ਚ ਦੱਸਿਆ ਗਿਆ ਕਿ ਚਾਈਨਾ ਡੋਰ ਦੀ ਵਜ੍ਹਾ ਨਾਲ ਇੱਕ ਛੇ ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ।
ਪਹਿਲੀ ਪਟੀਸ਼ਨ ਦਾ ਨਿਪਟਾਰਾ ਅਧਿਕਾਰੀਆਂ ਨੂੰ ਪਟੀਸ਼ਨਕਰਤਾ ਦੀ ਸ਼ਿਕਾਇਤ ‘ਤੇ ਧਿਆਨ ਦੇਣ ਤੇ ਇੱਕ ਸਪੱਸ਼ਟ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦੇ ਨਾਲ ਕੀਤਾ ਗਿਆ। ਜਨਵਰੀ ‘ਚ ਜਨਹਿਤ ਪਟੀਸ਼ਨ ਦਾ ਨਿਪਟਾਰਾ ਹੋਣ ਤੋਂ ਬਾਅਦ ਫਿਰ ਤੋਂ ਪਟੀਸ਼ਨ ਦਾਖ਼ਲ ਕਰਦੇ ਹੋਏ ਚਾਈਨਾ ਡੋਰ ਮਨਮਾਨੀ ਵਰਤੋਂ ਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਕੋਰਟ ਨੂੰ ਦੱਸਿਆ ਕਿ ਹੁਕਮ ਅਨੁਸਾਰ ਇੱਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਨੋਟਿਸ ਅਨੁਸਾਰ ਚਾਈਨਾ ਡੋਰ ਨਾ ਕਿਸੇ ਵੀ ਤਰ੍ਹਾਂ ਦੇ ਹਾਦਸੇ ‘ਚ ਸੱਟ ਲੱਗਣ ‘ਤੇ ਜ਼ੁਰਮਾਨ 10 ਹਜ਼ਾਰ ਤੋਂ 15 ਲੱਖ ਤੱਕ ਲਗਾਇਆ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਦੇ ਇਨਾਮ ਦੀ ਘੋਸ਼ਣਾ ਕੀਤੀ ਗਈ ਹੈ। ਕੋਰਟ ਨੇ ਇਸ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ।