ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਏ ਚਿਰਾਗ ਪਾਸਵਾਨ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
Chirag Paswan: ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਐਤਵਾਰ ਨੂੰ ਆਪਣੀ ਮਾਤਾ ਅਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਐਤਵਾਰ ਨੂੰ ਆਪਣੀ ਮਾਤਾ ਅਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਦੇਸ਼, ਪੰਜਾਬ, ਆਪਣੇ ਪਰਿਵਾਰ ਅਤੇ ਪਾਰਟੀ ਦੀ ਤਰੱਕੀ ਲਈ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮਹੱਤਵਪੂਰਨ ਰਾਜਨੀਤਿਕ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਾ ਉਹ ਆਪਣਾ ਸੌਭਾਗ ਮੰਨਦੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਚਿਰਾਗ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਸਵਰਗਵਾਸੀ ਰਾਮਵਿਲਾਸ ਪਾਸਵਾਨ ਦੀ ਹਮੇਸ਼ਾ ਇਹ ਇੱਛਾ ਰਹੀ ਕਿ ਪਾਰਟੀ ਦਾ ਵਿਸਥਾਰ ਪੂਰੇ ਦੇਸ਼ ਵਿੱਚ ਹੋਵੇ ਅਤੇ ਵੱਖ-ਵੱਖ ਰਾਜਾਂ ਵਿੱਚ ਸੰਗਠਨ ਮਜ਼ਬੂਤ ਬਣੇ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਪਾਰਟੀ ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।
ਪੰਜਾਬ ਚੋਣਾਂ ‘ਤੇ LJP ਦਾ ਵੱਡਾ ਫੋਕਸ
ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜਾਰੀ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੀ ਪਾਰਟੀ ਪੂਰੀ ਗੰਭੀਰਤਾ ਨਾਲ ਸੰਗਠਨ ਦੇ ਵਿਸਥਾਰ ਵਿੱਚ ਜੁਟੀ ਹੋਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਜਨਸ਼ਕਤੀ ਪਾਰਟੀ ਅਹਿਮ ਭੂਮਿਕਾ ਨਿਭਾਏਗੀ।
ਪੰਜਾਬ ਨਾਲ ਮੇਰਾ ਖ਼ਾਸ ਰਿਸ਼ਤਾ
ਚਿਰਾਗ ਪਾਸਵਾਨ ਨੇ ਕਿਹਾ ਕਿ ਪੰਜਾਬ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਪਰਿਵਾਰਕ ਵੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਨਨਿਹਾਲ ਪੰਜਾਬ ਨਾਲ ਸੰਬੰਧਿਤ ਹੈ ਅਤੇ ਉਨ੍ਹਾਂ ਦੀ ਮਾਤਾ ਵੀ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਹਮੇਸ਼ਾ ਆਤਮਿਕ ਨਾਤਾ ਰਿਹਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਸਾਰੇ ਲੋਕ ਮਿਲਜੁਲ ਕੇ ਅੱਗੇ ਵਧਣ ਅਤੇ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ।