ਫਿਰੋਜ਼ਪੁਰ ਪੁਲਿਸ ਦਾ ਵੱਡਾ ਐਕਸ਼ਨ, 28 ਕਿਲੋ ਹੈਰੋਇਨ ਸਣੇ 4 ਤਸਕਰ ਕੀਤੇ ਕਾਬੂ; ਲੱਖਾਂ ਦੀ ਡਰੱਗ ਮਨੀ ਬਰਾਮਦ

Updated On: 

24 May 2026 15:21 PM IST

ਪੰਜਾਬ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਸਰਹੱਦ ਪਾਰੋਂ ਚੱਲ ਰਹੇ ਇੱਕ ਵੱਡੇ ਡਰੱਗ ਮਾਡਿਊਲ ਦਾ ਪਰਦਾਫਾਸ਼ ਕੀਤਾ। ਗੁਰੂਹਰਸਹਾਏ ਇਲਾਕੇ ਵਿੱਚ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਵਿਦੇਸ਼ੀ ਸਮੱਗਲਰਾਂ ਨਾਲ ਜੁੜੇ ਹਨ ਤਾਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਸਬੰਧ ਵਿਦੇਸ਼ਾਂ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਹੈਂਡਲਰਾਂ ਨਾਲ ਹਨ। ਜਾਣਕਾਰੀ ਮੁਤਾਬਕ, ਵਿਦੇਸ਼ੀ ਹੈਂਡਲਰਾਂ ਨੇ ਇਨ੍ਹਾਂ ਮੁਲਜ਼ਮਾਂ ਨੂੰ ਨਸ਼ੇ ਦੀ ਖੇਪ ਪ੍ਰਾਪਤ ਕਰਨ ਅਤੇ ਫਿਰ ਉਸ ਨੂੰ ਭਾਰਤੀ ਖੇਤਰ ਵਿੱਚ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਇਹ ਮਾਡਿਊਲ ਕਾਫੀ ਸਮੇਂ ਤੋਂ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨੂੰ ਨਿਰਧਾਰਤ ਥਾਵਾਂ ‘ਤੇ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।

ਪੁਲਿਸ ਵੱਲੋਂ ਇਸ ਨੈੱਟਵਰਕ ਦੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਨੂੰ ਖੰਗਾਲਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਜਾਂਚ ਦਾ ਮੁੱਖ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਪੂਰੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਕੁਝ ਹੋਰ ਅਹਿਮ ਗ੍ਰਿਫ਼ਤਾਰੀਆਂ ਅਤੇ ਹੋਰ ਬਰਾਮਦਗੀ ਹੋਣ ਦੀ ਪੂਰੀ ਸੰਭਾਵਨਾ ਹੈ।

ਨਸ਼ਾ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ

ਪੁਲਿਸ ਪ੍ਰਸ਼ਾਸਨ ਨੇ ਦੁਹਰਾਇਆ ਹੈ ਕਿ ਉਹ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖਣ ਅਤੇ ਨਸ਼ਾ ਅਪਰਾਧ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਨੂੰ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਾਊਂਟਰ ਇੰਟੈਲੀਜੈਂਸ ਦੀ ਇਸ ਕਾਰਵਾਈ ਨੂੰ ਸੂਬੇ ਵਿੱਚ ਨਸ਼ਾ ਤਸਕਰੀ ਦੇ ਲੱਕ ਤੋੜਨ ਵਾਲੇ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Follow Us