ਪਾਕਿਸਤਾਨ ਤੋਂ ਆਈ 12 ਕਿਲੋ ਡਰੱਗ ਬਰਾਮਦ, CI ਫ਼ਿਰੋਜ਼ਪੁਰ ਨੇ 2 ਭਾਰਤੀ ਤਸਕਰ ਨੂੰ ਵੀ ਕੀਤਾ ਕਾਬੂ

abhishek-thakur
Published: 

12 Oct 2023 13:57 PM

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਭੇਜੀ ਗਈ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਫ਼ਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਖੇਪ ਕਿਸ ਪਾਕਿਸਤਾਨੀ ਸਮੱਗਲਰ ਤੋਂ ਮਿਲੀ ਸੀ ਅਤੇ ਅੱਗੇ ਕਿਹੜੇ ਭਾਰਤੀ ਸਮੱਗਲਰਾਂ ਤੱਕ ਪਹੁੰਚਣੀ ਸੀ।

ਪਾਕਿਸਤਾਨ ਤੋਂ ਆਈ 12 ਕਿਲੋ ਡਰੱਗ ਬਰਾਮਦ, CI ਫ਼ਿਰੋਜ਼ਪੁਰ ਨੇ 2 ਭਾਰਤੀ ਤਸਕਰ ਨੂੰ ਵੀ ਕੀਤਾ ਕਾਬੂ
Follow Us On

ਪੰਜਾਬ ਪੁਲਿਸ ਨੇ ਪਾਕਿਸਤਾਨ ਵਿੱਚ ਲੁਕੇ ਤਸਕਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਭੇਜੀ ਗਈ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਫ਼ਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਦੀ ਟੀਮ ਨੇ ਦੋ ਭਾਰਤੀ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੀ ਸਫ਼ਲਤਾ ਹਾਸਲ ਕੀਤੀ ਹੈ। ਇਹ ਤਸਕਰ ਸਰਹੱਦ ਪਾਰ ਤੋਂ ਇਸ ਖੇਪ ਨੂੰ ਸੁਰੱਖਿਅਤ ਥਾਂ ‘ਤੇ ਲਿਜਾ ਰਹੇ ਸਨ।

ਇਹ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾ ਤੋਂ ਬਾਅਦ ਸ਼ੁਰੂ ਕੀਤੀ ਗਈ ਇਹ ਕਾਰਵਾਈ ਸੀ। ਸੀਆਈ ਫ਼ਿਰੋਜ਼ਪੁਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਤਸਕਰ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਹਨ। ਸੀਆਈ ਫ਼ਿਰੋਜ਼ਪੁਰ ਨੇ ਪਲੈਨਿੰਗ ਕਰਕੇ ਜਾਲ ਵਿਛਾਇਆ। ਸੀ.ਆਈ ਫ਼ਿਰੋਜ਼ਪੁਰ ਨੇ ਰਾਤ ਦੇ ਹਨੇਰੇ ‘ਚ ਹੈਰੋਇਨ ਦੀ ਖੇਪ ਨੂੰ ਸੁਰੱਖਿਅਤ ਥਾਂ ‘ਤੇ ਲਿਜਾ ਰਹੇ ਦੋਵੇਂ ਤਸਕਰਾਂ ਨੂੰ ਕਾਬੂ ਕਰ ਲਿਆ।

ਖੇਪ ਕਿੱਥੇ ਜਾਣੀ ਸੀ, ਇਸ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਪੁਲਿਸ

ਇਹ ਖੇਪ ਭਾਰਤੀ ਸਮੱਗਲਰਾਂ ਵੱਲੋਂ ਅੱਗੇ ਪਹੁੰਚਾਈ ਜਾਣੀ ਸੀ ਅਤੇ ਇਹ ਖੇਪ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਪਹੁੰਚਣੀ ਸੀ। ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਖੇਪ ਕਿਸ ਪਾਕਿਸਤਾਨੀ ਸਮੱਗਲਰ ਤੋਂ ਮਿਲੀ ਸੀ ਅਤੇ ਅੱਗੇ ਕਿਹੜੇ ਭਾਰਤੀ ਸਮੱਗਲਰਾਂ ਤੱਕ ਪਹੁੰਚਣੀ ਸੀ।

ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ ਰਾਜਪਾਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਨਸ਼ਾ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਯਤਨਾਂ ਦਾ ਦੌਰਾ ਕਰ ਰਹੇ ਹਨ। ਰਾਜਪਾਲ ਪੁਰੋਹਿਤ ਬੀਤੇ ਦਿਨੀਂ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ ਸਨ। ਉਨ੍ਹਾਂ ਨੇ ਸਥਾਨਕ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਹਿਯੋਗ ਮੰਗਿਆ।

ਸੀ.ਆਈ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਚਲਾਈ ਗਈ ਕਾਰਵਾਈ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

Related Stories