ਹੁਸ਼ਿਆਰਪੁਰ ਪੁਲਿਸ ਅਤੇ ਕਿਸਾਨਾਂ ਵਿਚਾਲੇ ਟਕਰਾਅ, 12 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਹਿਰਾਸਤ ‘ਚ ਲਏ, ਆਪ ਦੀ ਰੈਲੀ ਦਾ ਕਰਨ ਜਾ ਰਹੇ ਸਨ ਵਿਰੋਧ

Updated On: 

02 Dec 2023 16:48 PM

ਹੁਸ਼ਿਆਰਪੁਰ ਦੇ ਮੁਕੇਰੀਆਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ। ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਅਤੇ 12 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਕਿਸਾਨ ਗੁਰਦਾਸਪੁਰ ਵਿੱਚ ਅਰਵਿੰਦ ਕੇਜਰੀਵਾਲ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਸਨ, ਪਰ ਪੁਲੀਸ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਜਿਸ ਤੋਂ ਬਾਅਦ ਮਾਹੌਲ ਵਿਗੜ ਗਿਆ। ਉਹ ਗੰਨੇ ਦਾ ਰੇਟ 400 ਰੁਪਏ ਪ੍ਰਤੀ ਕੁਇੰਟਲ ਅਤੇ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ।

ਹੁਸ਼ਿਆਰਪੁਰ ਪੁਲਿਸ ਅਤੇ ਕਿਸਾਨਾਂ ਵਿਚਾਲੇ ਟਕਰਾਅ, 12 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਹਿਰਾਸਤ ਚ ਲਏ, ਆਪ ਦੀ ਰੈਲੀ ਦਾ ਕਰਨ ਜਾ ਰਹੇ ਸਨ ਵਿਰੋਧ
Follow Us On

ਪੰਜਾਬ ਨਿਊਜ। ਕਿਸਾਨ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਪੰਜਾਬ ਸਰਕਾਰ (Punjab Govt) ਦੇ ਖਿਲਾਫ ਲਗਾਤਾਰ ਸੰਘਰਸ਼ ਕਰ ਰਹੇ ਨੇ। ਇਸ ਕਾਰਨ ਕਿਸਾਨ ਗੰਨੇ ਦਾ ਰੇਟ 400 ਰੁਪਏ ਪ੍ਰਤੀ ਕੁਇੰਟਲ ਅਤੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁਕੇਰੀਆਂ ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਤੇ ਬੈਠੇ ਸਨ। ਰਾਤ ਤੋਂ ਹੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਚੱਲ ਰਹੀ ਸੀ। ਰਾਤ ਸਮੇਂ ਪੁਲਿਸ ਨੇ ਜਲੰਧਰ-ਪਠਾਨਕੋਟ ਕੌਮੀ ਸ਼ਾਹਰਾਹ ਦਾ ਇੱਕ ਪਾਸਾ ਖੋਲ੍ਹ ਦਿੱਤਾ ਸੀ, ਜਿਸ ਮਗਰੋਂ ਇੱਕ ਪਾਸੇ ਤੋਂ ਆਵਾਜਾਈ ਜਾਮ ਹੋ ਗਈ ਸੀ।

ਇਸ ਤੋਂ ਬਾਅਦ ਵੀਰਵਾਰ ਸਵੇਰੇ ਜਦੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਕਿਸਾਨ ਰੋਹ ਵਿੱਚ ਆ ਗਏ। ਕਿਸਾਨਾਂ ਨੇ ਗੁਰਦਾਸਪੁਰ (Gurdaspur) ‘ਚ ‘ਆਪ’ ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਸੈਂਕੜੇ ਕਿਸਾਨ ਰੈਲੀ ਵਿੱਚ ਜਾਣ ਲਈ ਤਿਆਰ ਹੋ ਗਏ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ।

ਇਸ ਤੋਂ ਬਾਅਦ ਗੁੱਸੇ ‘ਚ ਆਏ ਕਿਸਾਨਾਂ ਨੇ ਪੂਰਾ ਨੈਸ਼ਨਲ ਹਾਈਵੇ ਬੰਦ ਕਰ ਦਿੱਤਾ। ਮਾਹੌਲ ਵਿਗੜਦਾ ਦੇਖ ਕੇ ਹੋਰ ਪੁਲਿਸ ਫੋਰਸ ਬੁਲਾ ਲਈ ਗਈ। ਪੁਲਿਸ ਨੇ ਕਿਸਾਨਾਂ ਦਾ ਪਿੱਛਾ ਕੀਤਾ ਅਤੇ ਕੁਝ ਨੂੰ ਹਿਰਾਸਤ ਵਿੱਚ ਲੈ ਲਿਆ।