ਪਟਿਆਲਾ ‘ਚ ਜਮੀਨ ਐਕੁਆਇਰ ਨੂੰ ਲੈ ਕੇ ਵਿਵਾਦ, ਆਹਮੋ-ਸਾਹਮਣੇ ਕਿਸਾਨ ਤੇ ਪੁਲਿਸ

Updated On: 

23 Jul 2025 16:50 PM IST

Land acquisition protest: ਕਿਸਾਨ ਆਗੂ ਸੁਖਵਿੰਦਰ ਸਿੰਘ ਬਾਰਨ ਨੇ ਕਿਹਾ ਕਿ ਪਿੰਡ ਜਾਹਲਾਂ ਵਿੱਚ ਪ੍ਰਸ਼ਾਸਨ ਨੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਹੈ। ਬਾਈਪਾਸ ਬਣਾਉਣ ਲਈ ਜ਼ਮੀਨ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਬਾਈਪਾਸ ਲਈ 18 ਏਕੜ ਜ਼ਮੀਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜਦੋਂ ਕਿਸਾਨ ਮੁਆਵਜ਼ਾ ਮੰਗਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਤੁਹਾਡਾ ਮੁਆਵਜ਼ਾ ਜਲਦੀ ਹੀ ਦਿੱਤਾ ਜਾਵੇਗਾ।

ਪਟਿਆਲਾ ਚ ਜਮੀਨ ਐਕੁਆਇਰ ਨੂੰ ਲੈ ਕੇ ਵਿਵਾਦ, ਆਹਮੋ-ਸਾਹਮਣੇ ਕਿਸਾਨ ਤੇ ਪੁਲਿਸ
Follow Us On

ਪਟਿਆਲਾ ਦੇ ਪਿੰਡ ਜਹਾਲਾਂ ਵਿੱਚ ਜ਼ਮੀਨ ‘ਤੇ ਕਬਜ਼ੇ ਨੂੰ ਲੈ ਕੇ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ ਹੋਈ ਹੈ। ਇਸ ਦੌਰਾਨ, ਪੁਲਿਸ ਨੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਜਮੀਨ ਨੂੰ ਲੈ ਕੇ ਵੱਖ-ਵੱਖ ਦਾਅਵੇ ਹਨ ਜਿਸ ਤੋਂ ਬਾਅਦ ਕਿਸਾਨ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹਨ।

ਕਿਸਾਨ ਆਗੂ ਸੁਖਵਿੰਦਰ ਸਿੰਘ ਬਾਰਨ ਨੇ ਕਿਹਾ ਕਿ ਪਿੰਡ ਜਾਹਲਾਂ ਵਿੱਚ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਹੈ। ਬਾਈਪਾਸ ਬਣਾਉਣ ਲਈ ਜ਼ਮੀਨ ‘ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਬਾਈਪਾਸ ਲਈ 18 ਏਕੜ ਜ਼ਮੀਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜਦੋਂ ਕਿਸਾਨ ਮੁਆਵਜ਼ਾ ਮੰਗਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਤੁਹਾਡਾ ਮੁਆਵਜ਼ਾ ਜਲਦੀ ਹੀ ਦਿੱਤਾ ਜਾਵੇਗਾ। ਇੱਕ ਪਾਸੇ ਕਿਸਾਨ ਕਹਿੰਦੇ ਹਨ ਕਿ ਇਹ ਉਨ੍ਹਾਂ ਦੀ ਜਗ੍ਹਾ ਹੈ ਅਤੇ ਦੂਜੇ ਪਾਸੇ ਸਰਕਾਰ ਕਹਿੰਦੀ ਹੈ ਕਿ ਇਹ ਉਨ੍ਹਾਂ ਦੀ ਜਗ੍ਹਾ ਨਹੀਂ ਹੈ।

ਇਸ ਮਾਮਲੇ ‘ਚ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅਸੀਂ 1952 ਵਿੱਚ ਡੇਰਾਵਾਦ ਨੂੰ ਖਤਮ ਕਰ ਦਿੱਤਾ ਸੀ। ਪਹਿਲਾਂ ਡੇਰੇ ਦੇ ਮਹੰਤ ਆਤਮਾ ਰਾਮ ਅਤੇ ਕਿਸਾਨਾਂ ਵਿਚਕਾਰ ਇਸ ਜ਼ਮੀਨ ਨੂੰ ਲੈ ਕੇ ਅਕਸਰ ਝਗੜੇ ਹੁੰਦੇ ਰਹਿੰਦੇ ਸਨ ਅਤੇ ਹੁਣ ਪ੍ਰਸ਼ਾਸਨ ਬਿਨਾਂ ਕੋਈ ਨੋਟਿਸ ਦਿੱਤੇ ਇਸ ਜ਼ਮੀਨ ‘ਤੇ ਕਬਜ਼ਾ ਕਰ ਰਿਹਾ ਹੈ। ਪੁਲਿਸ ਨੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਚਾਰ ਬੱਸਾਂ ਵਿੱਚ ਉਨ੍ਹਾਂ ਦਾ ਸਮਾਨ ਲੈ ਗਏ।