ਗੁਰਦਾਸਪੁਰ ‘ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈਕੇ ਆਹਮੋ-ਸਾਹਮਣੇ ਆਈਆਂ ਦੋ ਧਿਰਾਂ, ਪੁਲਿਸ ਨੇ ਸ਼ਾਂਤ ਕਰਵਾਇਆ ਮਾਮਲਾ
Clash in Two Groups in Gurdaspur: ਮੌਕੇ 'ਤੇ ਪਹੁੰਚੇ ਏਐਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਅਸੀਂ ਮੌਕੇ 'ਤੇ ਪਹੁੰਚ ਗਏ ਹਾਂ ਜਿੱਥੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾ ਦਿੱਤਾ ਹੈ। ਅੱਗੇ ਜੋ ਵੀ ਸ਼ਿਕਾਇਤ ਆਵੇਗੀ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਗੁਰਦਾਸਪੁਰ ਦੇ ਪਿੰਡ ਗੋਹਟ ਪੋਖਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਪਿੰਡ ਦੀਆਂ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨੂੰ ਭੁੱਲ ਗਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਲੋਕ ਆਪਸ ਵਿੱਚ ਝਗੜਦੇ ਦੇਖੇ ਗਏ ਅਤੇ ਸਾਰੀ ਮਰਿਆਦਾ ਨੂੰ ਛਿੱਕੇ ਟੰਗਦੇ ਨਜ਼ਰ ਆਏ। ਇਸ ਮੌਕੇ ਮਾਹੌਲ ਗਰਮ ਹੁੰਦਾ ਦੇਖ ਕੇ ਪਿੰਡ ਦੀਆਂ ਕੁਝ ਔਰਤਾਂ ਨੇ ਮਾਮਲਾ ਸ਼ਾਂਤ ਕਰਨਾ ਚਾਹਿਆ ਪਰ ਕੁਝ ਹੀ ਦੇਰ ਵਿਚ ਮਾਮਲਾ ਭਖ ਗਿਆ, ਜਿਸਤੋਂ ਬਾਅਦ ਪੁਲਿਸ ਨੂੰ ਇਸਦਾ ਸ਼ਿਕਾਇਤ ਕੀਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਧਿਰਾਂ ਨੂੰ ਸਮਝਾ ਕੇ ਮਾਮਲਾ ਸ਼ਾਂਤ ਕਰਵਾਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਮੌਜੂਦਾ ਸਰਪੰਚ ਨੇ ਉਨ੍ਹਾਂ ਨੂੰ ਤਿੰਨ ਸਾਲ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਸੌਂਪੀ ਸੀ ਅਤੇ ਹਾਲੇ ਉਨ੍ਹਾਂ ਕੋਲ ਡੇਢ ਸਾਲ ਬਚਿਆ ਹੈ। ਮੇਰੀ ਪ੍ਰਧਾਨਗੀ ਹੇਠ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਅਤੇ ਪਿੰਡ ਦੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੈ ਪਰ ਪਿੰਡ ਦੇ ਸਰਪੰਚ ਅਤੇ ਕੁਝ ਲੋਕ ਮੈਨੂੰ ਇਸ ਪ੍ਰਧਾਨਗੀ ਤੋਂ ਹਟਾ ਕੇ ਗੁਰਦੁਆਰਾ ਸਾਹਿਬ ਦੀ ਗੋਲਕ ਵਿੱਚੋਂ ਪੈਸੇ ਕਢਵਾਉਣਾ ਚਾਹੁੰਦੇ ਹਨ।
ਮੈਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦੇ ਸਕਦਾ, ਜਿਸ ਕਾਰਨ ਉਹ ਮੈਨੂੰ ਇਸ ਅਹੁਦੇ ਤੋਂ ਹਟਾਉਣਾ ਚਾਹੁੰਦੇ ਹਨ। ਇਸ ਸਬੰਧੀ ਪ੍ਰਧਾਨ ਦੇ ਅਹੁਦੇ ਲਈ ਦੁਬਾਰਾ ਮੀਟਿੰਗ ਬੁਲਾਈ ਗਈ ਸੀ, ਪਰ ਸਰਪੰਚ ਨੇ ਆਪਣੇ ਸਾਥੀਆਂ ਸਮੇਤ ਬਾਹਰੋਂ ਲੋਕਾਂ ਨੂੰ ਬੁਲਾ ਕੇ ਸਾਡੇ ਨਾਲ ਝਗੜਾ ਕਰਨਾ ਸੀ, ਪਰ ਪਿੰਡ ਵਾਸੀਆਂ ਨੇ ਅਜਿਹਾ ਨਹੀਂ ਹੋਣ ਦਿੱਤਾ।
ਦੂਜੇ ਪਾਸੇ ਜਦੋਂ ਦੂਜੇ ਪਾਸੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ ਸਾਲ ਤੋਂ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਅਤੇ ਉਹ ਹਰ ਕਿਸੇ ਨਾਲ ਦੁਰਵਿਵਹਾਰ ਕਰ ਰਹੇ ਹਨ ਅਤੇ ਹਰ ਕਿਸੇ ਨੂੰ ਅਪਸ਼ਬਦ ਬੋਲ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀਆਂ ਕਈ ਸ਼ਿਕਾਇਤਾਂ ਸਾਡੇ ਕੋਲ ਪਹੁੰਚੀਆਂ ਹਨ।
ਇਹ ਵੀ ਪੜ੍ਹੋ
ਪਿੰਡ ਦੇ ਲੋਕ ਮੇਰੇ ਕੋਲ ਆਏ ਹਨ, ਜਿਸ ਕਾਰਨ ਅਸੀਂ ਸਰਬਸੰਮਤੀ ਨਾਲ ਮੀਟਿੰਗ ਬੁਲਾਈ, ਜਿਸ ਵਿਚ ਅਸੀਂ ਇਹ ਵੀ ਕਿਹਾ ਕਿ ਤੁਸੀਂ ਜਿਸ ਨੂੰ ਚਾਹੋ ਪ੍ਰਧਾਨ ਚੁਣ ਸਕਦੇ ਹੋ, ਪਰ ਦੂਜੀ ਧਿਰ ਜਾਣਬੁੱਝ ਕੇ ਲੜਾਈ ਨੂੰ ਵਧਾਵਾ ਦੇ ਰਹੀ ਹੈ, ਜਿਸ ਕਾਰਨ ਇਹ ਸਾਰੀ ਘਟਨਾ ਵਾਪਰੀਹੈ। ਪਿੰਡ ਦਾ ਸਰਪੰਚ ਹੋਣ ਕਰਕੇ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਪੈਂਦੀਆਂ ਹਨ।