Kotkapura Firing Case: ਸਿੱਖ ਜਥੇਬੰਦੀਆਂ ਨੂੰ ਕਲੀਨ ਚਿੱਟ, ਪੁਲਿਸ ਮੁਲਾਜ਼ਮ ਦੋਸ਼ੀ
Kotkapura Firing Case: ਜਾਂਚ ਟੀਮ ਨੇ ਪੁਲਿਸ ਦੀ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੱਤਾ। ਅਤੇ ਕਿਹਾ ਪੁਲਿਸ ਅਧਿਕਾਰੀਆਂ ਨੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਦੇ ਖਿਲਾਫ ਝੂਠੇ ਕੇਸ ਬਣਾਏ।

ਸਿੱਖ ਜਥੇਬੰਦੀਆਂ ਨੂੰ ਕਲੀਨ ਚਿੱਟ, ਪੁਲਿਸ ਮੁਲਾਜ਼ਮ ਦੋਸ਼ੀ।
ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ (Kotkapura Firing Case) ਤਹਿਤ ਪੁਲੀਸ ਅਧਿਕਾਰੀਆਂ ਵੱਲ ਸ਼ਾਂਤਮਈ ਰਸ ਧਰਨੇ ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ।