Kotkapura Firing Case: ਸਿੱਖ ਜਥੇਬੰਦੀਆਂ ਨੂੰ ਕਲੀਨ ਚਿੱਟ, ਪੁਲਿਸ ਮੁਲਾਜ਼ਮ ਦੋਸ਼ੀ

Updated On: 

14 Mar 2023 13:12 PM

Kotkapura Firing Case: ਜਾਂਚ ਟੀਮ ਨੇ ਪੁਲਿਸ ਦੀ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੱਤਾ। ਅਤੇ ਕਿਹਾ ਪੁਲਿਸ ਅਧਿਕਾਰੀਆਂ ਨੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਦੇ ਖਿਲਾਫ ਝੂਠੇ ਕੇਸ ਬਣਾਏ।

Kotkapura Firing Case: ਸਿੱਖ ਜਥੇਬੰਦੀਆਂ ਨੂੰ ਕਲੀਨ ਚਿੱਟ, ਪੁਲਿਸ ਮੁਲਾਜ਼ਮ ਦੋਸ਼ੀ

ਸਿੱਖ ਜਥੇਬੰਦੀਆਂ ਨੂੰ ਕਲੀਨ ਚਿੱਟ, ਪੁਲਿਸ ਮੁਲਾਜ਼ਮ ਦੋਸ਼ੀ।

Follow Us On

ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ (Kotkapura Firing Case) ਤਹਿਤ ਪੁਲੀਸ ਅਧਿਕਾਰੀਆਂ ਵੱਲ ਸ਼ਾਂਤਮਈ ਰਸ ਧਰਨੇ ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ।

‘ਜਾਂਚ ਟੀਮ ਨੇ ਪੁਲਿਸ ਅਧਿਕਾਰੀਆਂ ਖਿਲਾਫ ਕੀਤਾ ਵੱਖਰਾ ਚਲਾਨ ਪੇਸ਼’

ਜਾਂਚ ਟੀਮ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੋ ਆਧਾਰ `ਤੇ ਅਦਾਲਤ ਨੇ ਇਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲੀਸ ਨੇ ਧਰਨੇ ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲੀਸ ‘ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ। ਧਰਨਾਕਾਰੀਆਂ ਖ਼ਿਲਾਫ਼ ਕਥਿਤ ਤੌਰ `ਤੇ ਸਬੂਤ ਤੇ ਕੁਝ ਗਵਾਹ ਵੀ ਇਕੱਠੇ ਕੀਤੇ ਸਨ। ਜਾਂਚ ਟੀਮ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੱਤਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version