Drug Smuggling Case: ਡਰੱਗ ਤਸਕਰੀ ਮਾਮਲੇ ‘ਚ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਪੁਲਿਸ ਅਫਸਰ ਰਾਜਜੀਤ ਸਿੰਘ ਨੂੰ ਕੀਤਾ ਬਰਖਾਸਤ
Chief Minister Bhagwant Maan ਨੇ ਪੰਜਾਬ ਵਿਜੀਲੈਂਸ ਨੂੰ ਮੋਗਾ ਦੇ ਐਸਐਸਪੀ ਰਾਜਜੀਤ ਸਿੰਘ ਵੱਲੋਂ ਕਮਾਈ ਜਾਇਦਾਦ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ ਨਿਊਜ। ਮੁੱਖ ਮੰਤਰੀ ਭਗਵੰਤ ਮਾਨ ਨੇ ਡਰੱਗ ਤਸਕਰੀ (Drug Smuggling) ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ਵਿੱਚ ਪੀਪੀਐਸ ਰਾਜਜੀਤ ਸਿੰਘ (PPS Rajjit Singh) ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰਨ ਦਾ ਆਰਡਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਇਸ ਐਕਸ਼ਨ ਬਾਰੇ ਜਾਣਕਾਰੀ ਵੀ ਦਿੱਤੀ ਹੈ।
ਮੁੱਖ ਮੰਤਰੀ ਨੇ ਟਵੀਟ ਵਿੱਚ ਲਿਖਿਆ, ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ
ਦੱਸ ਦੇਈਏ ਕਿ ਬੀਤੀ 4 ਅਪ੍ਰੈਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਕਈ ਸਾਲਾਂ ਤੋਂ ਬੰਦ ਪਏ ਡਰੱਗ ਮਾਮਲੇ ਨਾਲ ਸਬੰਧਤ ਤਿੰਨ ਲਿਫਾਫੇ ਪੰਜਾਬ ਸਰਕਾਰ ਨੂੰ ਸੌਂਪੇ ਸਨ। ਉਦੋਂ ਮੁੱਖ ਮੰਤਰੀ ਨੇ ਡਰੱਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਨ ਦੇ ਸੰਕੇਤ ਵੀ ਦੇ ਦਿੱਤੇ ਸਨ।ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ
— Bhagwant Mann (@BhagwantMann) April 17, 2023
ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..
— Bhagwant Mann (@BhagwantMann) April 4, 2023ਇਹ ਵੀ ਪੜ੍ਹੋ