Drug Smuggling Case: ਡਰੱਗ ਤਸਕਰੀ ਮਾਮਲੇ ‘ਚ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਪੁਲਿਸ ਅਫਸਰ ਰਾਜਜੀਤ ਸਿੰਘ ਨੂੰ ਕੀਤਾ ਬਰਖਾਸਤ
Chief Minister Bhagwant Maan ਨੇ ਪੰਜਾਬ ਵਿਜੀਲੈਂਸ ਨੂੰ ਮੋਗਾ ਦੇ ਐਸਐਸਪੀ ਰਾਜਜੀਤ ਸਿੰਘ ਵੱਲੋਂ ਕਮਾਈ ਜਾਇਦਾਦ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ..ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ ਵਿਜੀਲੈੰਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ..ਵੇਰਵੇ ਜਲਦੀ
— Bhagwant Mann (@BhagwantMann) April 17, 2023ਇਹ ਵੀ ਪੜ੍ਹੋ
ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..
— Bhagwant Mann (@BhagwantMann) April 4, 2023
ਐਸਆਈਟੀ ਨੇ ਹਾਈ ਕੋਰਟ ਨੂੰ ਸੌਂਪੀ ਸੀ ਰਿਪੋਰਟ
ਇਸ ਮਾਮਲੇ ਵਿੱਚ ਰਾਜਜੀਤ ਸਿੰਘ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਐਸਟੀਐਫ ਮੁਖੀ ਹਰਪ੍ਰੀਤ ਸਿੰਘ ਸਿੱਧੂ ਉਨ੍ਹਾਂ ਦੇ ਕੇਸ ਦੀ ਨਿਰਪੱਖ ਜਾਂਚ ਨਹੀਂ ਕਰਨਗੇ। ਹਾਈ ਕੋਰਟ ਨੇ ਅਧਿਕਾਰੀਆਂ ਨੂੰ ਐਸਆਈਟੀ ਗਠਿਤ ਕਰਕੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। ਜਾਂਚ ਕਮੇਟੀ ਨੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਸੀ, ਜਦਕਿ ਸਿਧਾਰਥ ਚਟੋਪਾਧਿਆਏ ਨੇ ਹਾਈ ਕੋਰਟ ਨੂੰ ਦੋ ਵੱਖ-ਵੱਖ ਰਿਪੋਰਟਾਂ ਸੌਂਪਣ ਲਈ ਕਿਹਾ ਸੀ, ਜੋ ਹਾਈ ਕੋਰਟ ਵਿੱਚ ਸੀਲਬੰਦ ਲਿਫਾਫੇ ਵਿੱਚ ਸੀ। ਐਸਆਈਟੀ ਨੇ ਡਰੱਗ ਮਾਮਲੇ ਵਿੱਚ ਸ਼ਾਮਲ ਐਸਐਸਪੀ ਰਾਜਜੀਤ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਜਾਂਚ ਤੋਂ ਬਾਅਦ 2018 ਵਿੱਚ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਜਾਣਕਾਰੀ ਮੁਤਾਬਕ ਸਿਧਾਰਥ ਚਟੋਪਾਧਿਆਏ ਨੇ ਇਸ ਮਾਮਲੇ ‘ਚ ਇਕ ਹੋਰ ਰਿਪੋਰਟ ਵੀ ਸੌਂਪੀ ਹੈ।ਪੰਜਾਬ ਵਿੱਚ 30 ਲੱਖ ਲੋਕ ਨਸ਼ਿਆਂ ਦੀ ਮਾਰ ਹੇਠ
ਪੰਜਾਬ ਦੀ ਕੁੱਲ ਆਬਾਦੀ 2,77,43,336 ਹੈ। ਐਨਸੀਆਰਬੀ (NCRB) ਦੀ ਇੱਕ ਰਿਪੋਰਟ ਅਨੁਸਾਰ 30 ਲੱਖ ਲੋਕ ਨਸ਼ਿਆਂ ਦੇ ਜਾਲ ਵਿੱਚ ਫਸੇ ਹੋਏ ਹਨ। ਇਹ ਨਸ਼ੇ ਕਈ ਨੌਜਵਾਨਾਂ ਦੀਆਂ ਜਾਨਾਂ ਲੈ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੀ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ ਲੈ ਚੁੱਕੇ ਹਨ। ਡਰੱਗ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ਸਪੈਸ਼ਲ ਫੋਰਸ ਵੀ ਬਣਾਈ ਗਈ ਹੈ ਪਰ ਉਸ ਦਾ ਵੀ ਕੋਈ ਖਾਸ ਨਤੀਜਾ ਨਹੀਂ ਨਿਕਲਿਆ। ਇਸ ਦੇ ਪਾਕਿਸਤਾਨ ਸਮੇਤ ਹੋਰ ਦੇਸ਼ਾਂ ਨਾਲ ਇਸਦਾ ਲਿੰਕ ਹ2। ਇੱਥੋਂ ਹੋਰ ਰਾਜਾਂ ਨੂੰ ਵੀ ਨਸ਼ੇ ਸਪਲਾਈ ਕੀਤੇ ਜਾਂਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
