AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Mohalla Clinics: ਅੱਜ 80 ਨਵੇਂ ਮੌਹਲਾ ਕਲੀਨਿਕਾਂ ਦਾ ਦਿੱਲੀ ਦੇ ਸੀਐੱਮ ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਉਦਘਾਟਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਪੰਜਾਬ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ।

Mohalla Clinics: ਅੱਜ 80 ਨਵੇਂ ਮੌਹਲਾ ਕਲੀਨਿਕਾਂ ਦਾ ਦਿੱਲੀ ਦੇ ਸੀਐੱਮ ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਉਦਘਾਟਨ
CM ਮਾਨ ਤੇ ਕੇਜਰੀਵਾਲ
abhishek-thakur
| Updated On: 05 May 2023 10:28 AM IST
Share
Aam Aadmi Mohalla Clinics: ਅੱਜ ਪੰਜਾਬ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਦਘਾਟਨ ਕਰਨਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐੱਮ ਭਵਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਜ਼ੋਨ ਬੀ ਨੇੜੇ ਨਿਗਮ ਓਲਡ ਏਜ ਹੋਮ ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਿਥੋ ਸੂਬੇ ਦੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਇਨ੍ਹਾਂ ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 30 ਕਲੀਨਿਕ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 8 ਤਿਆਰ ਹਨ ਜਦੋਂ ਕਿ 22 ਜਲਦ ਹੀ ਤਿਆਰ ਹੋ ਜਾਣਗੇ। ਇਸ ਤੋਂ ਪਹਿਲਾਂ ਸੂਬੇ ਭਰ ਵਿੱਚ ਦੋ ਪੜਾਵਾਂ ਵਿੱਚ 500 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਸ ਸਬੰਧੀ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Balbir Singh) ਨੇ ਕਲੀਨਿਕ ਦਾ ਨਿਰੀਖਣ ਕੀਤਾ।

ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 8, ਅੰਮ੍ਰਿਤਸਰ ਵਿੱਚ 17, ਮਾਨਸਾ, ਤਰਨਤਾਰਨ, ਕਪੂਰਥਲਾ, ਬਰਨਾਲਾ ਵਿੱਚ 1-1, ਬਠਿੰਡਾ ਵਿੱਚ 1, ਫਰੀਦਕੋਟ ਵਿੱਚ 2, ਫਿਰੋਜ਼ਪੁਰ ਵਿੱਚ 4, ਗੁਰਦਾਸਪੁਰ ਵਿੱਚ 3, ਮੋਗਾ ਵਿੱਚ 12 ਕਲੀਨਿਕ ਹਨ। ਪਟਿਆਲਾ ਵਿੱਚ 5, ਸੰਗਰੂਰ ਵਿੱਚ 11, ਐਸਏਐਸ ਨਗਰ ਅਤੇ ਐਸਬੀਐਸ ਨਗਰ ਵਿੱਚ 6-6 ਕਲੀਨਿਕ ਖੋਲ੍ਹੇ ਜਾ ਰਹੇ ਹਨ। ਪਹਿਲੇ ਦੋ ਪੜਾਵਾਂ ਵਿੱਚ ਸਥਾਪਤ ਕੀਤੇ ਗਏ 504 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 21 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 100 ਅਤੇ ਦੂਜੇ ਪੜਾਅ ਵਿੱਚ 404 ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਮ ਲੋਕਾਂ ਨਾਲ ਮੁਫ਼ਤ ਇਲਾਜ ਅਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਜਿਸ ਅਨੁਸਾਰ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...