Mohalla Clinics: ਅੱਜ 80 ਨਵੇਂ ਮੌਹਲਾ ਕਲੀਨਿਕਾਂ ਦਾ ਦਿੱਲੀ ਦੇ ਸੀਐੱਮ ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਉਦਘਾਟਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਪੰਜਾਬ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ।
Aam Aadmi Mohalla Clinics: ਅੱਜ ਪੰਜਾਬ ਵਿੱਚ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਦਘਾਟਨ ਕਰਨਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੀਐੱਮ ਭਵਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਜ਼ੋਨ ਬੀ ਨੇੜੇ ਨਿਗਮ ਓਲਡ ਏਜ ਹੋਮ ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਿਥੋ ਸੂਬੇ ਦੇ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ।
ਇਨ੍ਹਾਂ ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 30 ਕਲੀਨਿਕ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 8 ਤਿਆਰ ਹਨ ਜਦੋਂ ਕਿ 22 ਜਲਦ ਹੀ ਤਿਆਰ ਹੋ ਜਾਣਗੇ। ਇਸ ਤੋਂ ਪਹਿਲਾਂ ਸੂਬੇ ਭਰ ਵਿੱਚ ਦੋ ਪੜਾਵਾਂ ਵਿੱਚ 500 ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਸ ਸਬੰਧੀ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Balbir Singh) ਨੇ ਕਲੀਨਿਕ ਦਾ ਨਿਰੀਖਣ ਕੀਤਾ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਵਿੱਚ ਲੁਧਿਆਣਾ ਵਿੱਚ 8, ਅੰਮ੍ਰਿਤਸਰ ਵਿੱਚ 17, ਮਾਨਸਾ, ਤਰਨਤਾਰਨ, ਕਪੂਰਥਲਾ, ਬਰਨਾਲਾ ਵਿੱਚ 1-1, ਬਠਿੰਡਾ ਵਿੱਚ 1, ਫਰੀਦਕੋਟ ਵਿੱਚ 2, ਫਿਰੋਜ਼ਪੁਰ ਵਿੱਚ 4, ਗੁਰਦਾਸਪੁਰ ਵਿੱਚ 3, ਮੋਗਾ ਵਿੱਚ 12 ਕਲੀਨਿਕ ਹਨ। ਪਟਿਆਲਾ ਵਿੱਚ 5, ਸੰਗਰੂਰ ਵਿੱਚ 11, ਐਸਏਐਸ ਨਗਰ ਅਤੇ ਐਸਬੀਐਸ ਨਗਰ ਵਿੱਚ 6-6 ਕਲੀਨਿਕ ਖੋਲ੍ਹੇ ਜਾ ਰਹੇ ਹਨ। ਪਹਿਲੇ ਦੋ ਪੜਾਵਾਂ ਵਿੱਚ ਸਥਾਪਤ ਕੀਤੇ ਗਏ 504 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 21 ਲੱਖ ਲੋਕ ਇਲਾਜ ਕਰਵਾ ਚੁੱਕੇ ਹਨ।
ਇਨ੍ਹਾਂ ਵਿੱਚੋਂ ਪਹਿਲੇ ਪੜਾਅ ਵਿੱਚ 100 ਅਤੇ ਦੂਜੇ ਪੜਾਅ ਵਿੱਚ 404 ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਮ ਲੋਕਾਂ ਨਾਲ ਮੁਫ਼ਤ ਇਲਾਜ ਅਤੇ ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਜਿਸ ਅਨੁਸਾਰ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ