Bhagwant Mann Visit Mansa: CM ਮਾਨ ਨੇ ਮਾਨਸਾ ਦੇ ਹਸਪਤਾਲ ਦਾ ਕੀਤਾ ਨਿਰੀਖਣ, ਜਾਣਿਆ ਮਰੀਜਾਂ ਦਾ ਹਾਲ-ਚਾਲ

Updated On: 

16 Dec 2024 11:17 AM

ਬੁਢਲਾਡਾ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਦੀ ਆਈ.ਟੀ.ਆਈ. ਖੰਡਰ ਬਣ ਚੁੱਕੀ ਹੈ। ਜਿੱਥੇ 600 ਦੇ ਕਰੀਬ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਪਰ ਇਸ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਜਿਸ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਲਦੀ ਹੀ ਇਸ ਦੀ ਹਾਲਤ ਸੁਧਾਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਲਈ ਵੀ ਕਿਹਾ ਹੈ।

Bhagwant Mann Visit Mansa: CM ਮਾਨ ਨੇ ਮਾਨਸਾ ਦੇ ਹਸਪਤਾਲ ਦਾ ਕੀਤਾ ਨਿਰੀਖਣ, ਜਾਣਿਆ ਮਰੀਜਾਂ ਦਾ ਹਾਲ-ਚਾਲ

CM ਮਾਨ ਨੇ ਮਾਨਸਾ ਦੇ ਹਸਪਤਾਲ ਦਾ ਕੀਤਾ ਨਿਰੀਖਣ, ਜਾਣਿਆ ਮਰੀਜਾਂ ਦਾ ਹਾਲ-ਚਾਲ

Follow Us On

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਵਲ ਹਸਪਤਾਲ ਅਤੇ ਆਈਟੀਆਈ ਬੁਢਲਾਡਾ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਈਟੀਆਈ ਦੀ ਇਮਾਰਤ ਖੰਡਰ ਬਣ ਚੁੱਕੀ ਹੈ, ਜਿਸ ਦੀ ਜਲਦੀ ਹੀ ਮੁਰੰਮਤ ਕਰਵਾਈ ਜਾਵੇਗੀ। ਲੋਕਾਂ ਨੂੰ ਹਸਪਤਾਲ ਵਿੱਚ ਚੰਗੀਆਂ ਸਹੂਲਤਾਂ ਮਿਲ ਰਹੀਆਂ ਹਨ। ਪੰਜਾਬ ਦੇ ਸੰਗਰੂਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਜਲਦੀ ਹੀ ਮੈਡੀਕਲ ਕਾਲਜ ਖੋਲ੍ਹੇ ਜਾਣਗੇ।

ਬੁਢਲਾਡਾ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਬੁਢਲਾਡਾ ਦੀ ਆਈ.ਟੀ.ਆਈ. ਖੰਡਰ ਬਣ ਚੁੱਕੀ ਹੈ। ਜਿੱਥੇ 600 ਦੇ ਕਰੀਬ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਪਰ ਇਸ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਜਿਸ ਲਈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਲਦੀ ਹੀ ਇਸ ਦੀ ਹਾਲਤ ਸੁਧਾਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜਣ ਲਈ ਵੀ ਕਿਹਾ ਹੈ।

ਅਨਾਜ ਮੰਡੀ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦੇ ਯਤਨ : ਮਾਨ

ਉਨ੍ਹਾਂ ਕਿਹਾ ਕਿ ਬੁਢਲਾਡਾ ਹਸਪਤਾਲ ਵਿੱਚ ਸਹੂਲਤਾਂ ਵਧੀਆ ਹਨ ਅਤੇ ਦਵਾਈਆਂ ਵੀ ਮੁਫਤ ਮਿਲਦੀਆਂ ਹਨ ਅਤੇ ਡਾਕਟਰ ਵੀ ਵਧੀਆ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਮਰੀਜ਼ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਬੁਢਲਾਡਾ ਅਤੇ ਸੰਗਰੂਰ ਦੀਆਂ ਅਨਾਜ ਮੰਡੀਆਂ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਗਰੂਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਵੀ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ, ਜਿੱਥੇ ਵਿਦਿਆਰਥੀ ਡਾਕਟਰੀ ਦੀ ਪੜ੍ਹਾਈ ਕਰਨਗੇ।

ਬੀਤੇ ਦਿਨ ਮੁੱਖ ਮੰਤਰੀ ਨੇ ਵਿਦੇਸ਼ ਤੋਂ ਟ੍ਰੇਨਿੰਗ ਲੈਕੇ ਆਏ ਅਧਿਆਪਕਾਂ ਨਾਲ ਗੱਲ ਬਾਤ ਕੀਤੀ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਕਿਹਾ ਕਿ ਅਸੀਂ ਸਿੱਖਿਆਂ ਦੇ ਪੱਧਰ ਨੂੰ ਹੋਰ ਉੱਚਾ ਕਰਨ ਲਈ ਪ੍ਰਤੀਬੱਧ ਹਾਂ। ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਾਡੇ ਕੋਲ ਬਜਟ ਦੀ ਕੋਈ ਕਮੀ ਨਹੀਂ ਹੈ। ਆਉਣ ਵਾਲੇ ਦਿਨਾਂ ‘ਚ ਹੋਰ ਅਧਿਆਪਕ ਵੀ ਭਰਤੀ ਕੀਤੇ ਜਾਣਗੇ। ਖਸਤਾ ਹਾਲ ਸਕੂਲਾਂ ਦੀ ਇਮਾਰਤਾਂ ਨੂੰ ਵੀ ਠੀਕ ਕੀਤਾ ਜਾਵੇਗਾ।

Exit mobile version