BBMB ਨੂੰ ਦਿੱਤੀ ਜਾ ਰਹੀ ਰਕਮ ਦਾ ਹੋਵੇਗਾ ਆਡਿਟ, CM ਮਾਨ ਦਾ ਕੇਂਦਰ ‘ਤੇ ਨਿਸ਼ਾਨਾ
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੀ ਰਕਮ ਰੋਕ ਦਿੱਤੀ ਗਈ ਹੈ, ਜਿਸ ਕਾਰਨ ਸੂਬੇ ਦੀ ਪੇਂਡੂ ਆਰਥਿਕਤਾ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਸ ਫੈਸਲੇ ਨੂੰ "ਪੰਜਾਬ ਵਿਰੋਧੀ ਸਾਜ਼ਿਸ਼" ਕਰਾਰ ਦਿੱਤਾ ਹੈ।

CM Bhagwan Mann: ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ‘ਤੇ ਪਾਣੀ ਅਤੇ ਸਰੋਤਾਂ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਹੈ ਕਿ ਬੀਬੀਐਮਬੀ ਨੂੰ ਦਿੱਤੀ ਜਾ ਰਹੀ ਰਕਮ ਦਾ ਹੁਣ ਆਡਿਟ ਕੀਤਾ ਜਾਵੇਗਾ ਕਿਉਂਕਿ ਇਹ ਬੋਰਡ ਸੂਬੇ ਦੇ ਜਲ ਸਰੋਤਾਂ ਦੇ ਹਿੱਸੇ ਦੀ ਗਲਤ ਵਰਤੋਂ ਕਰ ਰਿਹਾ ਹੈ। ਮਾਨ ਨੇ ਤਿੱਖੀ ਆਵਾਜ਼ ਵਿੱਚ ਪੁੱਛਿਆ, “ਜਦੋਂ ਬੀਬੀਐਮਬੀ ਸਾਡਾ ਆਪਣਾ ਪਾਣੀ ਹੀ ਲੁੱਟ ਰਿਹਾ ਹੈ, ਤਾਂ ਅਸੀਂ ਉਨ੍ਹਾਂ ਨੂੰ ਪੈਸੇ ਕਿਉਂ ਦੇਈਏ?”
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੇਂਡੂ ਵਿਕਾਸ ਫੰਡ (RDF) ਦੀ ਰਕਮ ਰੋਕ ਦਿੱਤੀ ਗਈ ਹੈ, ਜਿਸ ਕਾਰਨ ਸੂਬੇ ਦੀ ਪੇਂਡੂ ਆਰਥਿਕਤਾ ਅਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਸ ਫੈਸਲੇ ਨੂੰ “ਪੰਜਾਬ ਵਿਰੋਧੀ ਸਾਜ਼ਿਸ਼” ਕਰਾਰ ਦਿੱਤਾ ਹੈ।
ਜਾਣੋ ਕੀ ਹੈ ਵਿਵਾਦ
ਬੀਬੀਐਮਬੀ ਯਾਨੀ ਭਾਖੜਾ ਬਿਆਸ ਪ੍ਰਬੰਧਨ ਬੋਰਡ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਨੂੰ ਪਾਣੀ ਅਤੇ ਬਿਜਲੀ ਅਲਾਟ ਕਰਦਾ ਹੈ। ਇਹ ਬੋਰਡ ਭਾਖੜਾ ਨੰਗਲ ਡੈਮ, ਪੋਂਗ ਡੈਮ, ਅਤੇ ਬਿਆਸ-ਸਤਲੁਜ ਲਿੰਕ (BSL) ਵਰਗੇ ਪ੍ਰੋਜੈਕਟਾਂ ਦਾ ਸੰਚਾਲਨ ਕਰਦਾ ਹੈ। ਬੀਬੀਐਮਬੀ ਦਾ ਗਠਨ 1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਹੋਇਆ ਸੀ, ਜਦੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦਾ ਗਠਨ ਹੋਇਆ ਸੀ।