ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

CM Maan ਦੀ G-20 Summit ਦੇ ਪ੍ਰਤੀਨਿਧਾਂ ਨੂੰ ਅਪੀਲ- ਪੰਜਾਬ ਦੇ ‘ਸ਼ਾਨਦਾਰ ਵਿਰਸੇ ਦੇ ਵਿਸ਼ਵ ਭਰ ਵਿੱਚ ਬਣੋ ਸਫ਼ੀਰ

Chief Minister Bhagwant Maan ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ।ਪੰਜਾਬ ਸ਼ੁਰੂ ਤੋਂ ਹੀ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ।

CM Maan ਦੀ G-20 Summit ਦੇ ਪ੍ਰਤੀਨਿਧਾਂ ਨੂੰ ਅਪੀਲ- ਪੰਜਾਬ ਦੇ ‘ਸ਼ਾਨਦਾਰ ਵਿਰਸੇ ਦੇ ਵਿਸ਼ਵ ਭਰ ਵਿੱਚ ਬਣੋ ਸਫ਼ੀਰ
CM Bhagwant Maan with G-20 Delegates
Follow Us
lalit-sharma
| Updated On: 17 Mar 2023 22:53 PM

ਅਮ੍ਰਿਤਸਰ ਨਿਊਜ: ਗੋਬਿੰਦਗੜ੍ਹ ਕਿਲ੍ਹੇ ਵਿੱਚ ਜੀ-20 ਦੇ ਡੈਲੀਗੇਟਸ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਪੰਜਾਬ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ 2023 (G-20 Summit 2023) ਦੌਰਾਨ ਸੂਬੇ ਵਿੱਚ ਇਨ੍ਹਾਂ ਪਤਵੰਤਿਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਫੇਰੀ ਦੌਰਾਨ ਆਏ ਹੋਏ ਪਤਵੰਤਿਆਂ ਦੀ ਸੂਬੇ ਵਿੱਚ ਠਹਿਰ ਆਰਾਮਦਾਇਕ ਰਹੀ ਹੋਵੇਗੀ ਅਤੇ ਉਨ੍ਹਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੋਵੇਗਾ। ਭਗਵੰਤ ਮਾਨ ਨੇ ਪਤਵੰਤਿਆਂ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਸਫ਼ੀਰ ਬਣਨ ਦੀ ਅਪੀਲ ਕੀਤੀ।

CM MAAN G-20

ਮੁੱਖ ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਬਹਾਦਰੀ ਨਾਲ ਰਾਖੀ ਕਰਨ ਤੱਕ ਪੰਜਾਬੀਆਂ ਨੇ ਹਲੀਮੀ ਨਾਲ ਦੇਸ਼ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਮੁੱਖ ਮੰਤਰੀ ਨੇ ਡੈਲੀਗੇਟਾਂ ਨੂੰ ਜਾਣੂੰ ਕਰਵਾਇਆ ਕਿ ਗੁਰੂਆਂ ਤੇ ਪੀਰਾਂ ਦੀ ਵਰੋਸਾਈ ਇਸ ਧਰਤੀ ਨੇ ਕਈ ਬਹਾਦਰ ਪੁੱਤਰ ਪੈਦਾ ਕੀਤੇ ਹਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿੱਚ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਕਈ ਨਾਮੀ ਉੱਦਮੀ ਅਤੇ ਉਦਯੋਗਪਤੀ ਪੈਦਾ ਕਰਨ ਦਾ ਵੀ ਮਾਣ ਹਾਸਲ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਆਪਣੇ ਉੱਦਮੀ ਹੁਨਰ ਅਤੇ ਸੂਝ-ਬੂਝ ਲਈ ਵਿਸ਼ਵ ਭਰ ਵਿੱਚ ਜਾਣੇ ਜਾਂਦੇ ਮਿਹਨਤੀ ਪੰਜਾਬੀਆਂ ਨੇ ਨਾ ਸਿਰਫ਼ ਆਪਣੇ ਸੂਬੇ ਤੇ ਦੇਸ਼, ਸਗੋਂ ਵਿਸ਼ਵ ਪੱਧਰ ‘ਤੇ ਸਮਾਜਿਕ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਥੇ ਆਏ ਮੁਅੱਜਜ ਮਹਿਮਾਨਾਂ ਨੂੰ ਵਿਸ਼ਵ ਭਰ ਦੇ ਪੰਜਾਬੀਆਂ ਦੇ ਅਥਾਹ ਯੋਗਦਾਨ ਨੂੰ ਦਰਸਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਡੈਲੀਗੇਟਾਂ ਦੇ ਆਰਾਮਦਾਇਕ ਠਹਿਰਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ ਅਤੇ ਡੈਲੀਗੇਟਾਂ ਨੇ ਸੂਬੇ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਡੈਲੀਗੇਟ ਆਪਣੇ ਨਾਲ ਪੰਜਾਬ ਫੇਰੀ ਦੀਆਂ ਤਾਜ਼ੀਆਂ ਯਾਦਾਂ ਨਾਲ ਲੈ ਕੇ ਜਾਣਗੇ, ਜੋ ਜੀਵਨ ਭਰ ਉਨ੍ਹਾਂ ਦੇ ਸਫ਼ਰ ਦਾ ਹਿੱਸਾ ਰਹਿਣਗੀਆਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...