CM Bhagwant ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਆਗੂ ਪਿੰਡ ਬਾਦਲ ਪਹੁੰਚਣਗੇ
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਮੁੱਖ ਮੁੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਵੱਡੇ ਆਗੂ ਪਿੰਡ ਬਾਦਲ ਪਹੁੰਚ ਰਹੇ ਹਨ।

ਪੰਜਾਬ ਦੇ ਸਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਅਮੁਰ ਅਬਦੁੱਲਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਸਣੇ ਕਈ ਵੱਡੇ ਸਿਆਸੀ ਆਗੂ ਪਿੰਡ ਬਾਦਲ ਪਹੁੰਚ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ।