CM Bhagwant ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਆਗੂ ਪਿੰਡ ਬਾਦਲ ਪਹੁੰਚਣਗੇ
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਮੁੱਖ ਮੁੰਤਰੀ ਭਗਵੰਤ ਸਿੰਘ ਮਾਨ, ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਵੱਡੇ ਆਗੂ ਪਿੰਡ ਬਾਦਲ ਪਹੁੰਚ ਰਹੇ ਹਨ।
ਦੁਪਹਿਰ ਕਰੀਬ 1 ਵਜੇ ਹੋਵੇਗਾ ਅੰਤਿਮ ਸਸਕਾਰ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ (Village Badal) ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਅੰਤਿਮ ਯਾਤਰਾ ਲਈ ਇੱਕ ਟੈਕਟਰ ਤਿਆਰ ਕੀਤਾ ਗਿਆ ਹੈ। ਜਿਸ ‘ਤੇ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਜਾਵੇਗੀ। ਦੱਸ ਦਈਏ ਕਿ ਕਰੀਬ 1 ਵਜੇ ਪੂਰੇ ਸਰਕਾਰੀ ਸਨਮਾਨ ਨਾਲ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।ਸਿਆਸਤ ਦੇ ਯੁੱਗ ਦਾ ਅੰਤ
ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਕਿਹਾ ਜਾਂਦਾ ਸੀ। ਉਹ ਆਪਣੇ ਆਪ ਵਿੱਚ ਹੀ ਇੱਕ ਯੂਨੀਵਰਸਿਟੀ ਸਨ। ਪ੍ਰਕਾਸ਼ ਸਿੰਘ ਬਾਦਲ ਤੋਂ ਵੱਡੇ ਤੋਂ ਵੱਡਾ ਸਿਆਸੀ ਆਗੂ ਸਿਆਸਤ ਦੇ ਗੁਰ ਸਿਖਦਾ ਸੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narender Modi) ਨੇ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਟਵੀਟ ਕਰ ਲਿਖਿਆ ਸੀ ਕਿ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦੀ ਮੌਤ ਨਾਲ ਮੈਨੂੰ ਨਿਜੀ ਘਾਟਾ ਹੋਇਆ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਆਪਣੀ ਹਲੀਮੀ ਲਈ ਵੀ ਜਾਣੇ ਜਾਂਦੇ ਸਨ।
Follow Us
