1 ਜੁਲਾਈ ਤੋਂ ਔਰਤਾਂ ਦੇ ਖਾਤੇ ‘ਚ ਆਉਣੇ ਸ਼ੁਰੂ ਹੋ ਜਾਣਗੇ ਪੈਸੇ, ਸੀਐਮ ਮਾਨ ਦਾ ਵੱਡਾ ਐਲਾਨ

Updated On: 

01 Jun 2026 19:37 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਹੈ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤੇ 'ਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਮਦਦ ਮਿਲੇਗੀ। ਪੰਜਾਬ ਦੀਆਂ ਔਰਤਾਂ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਪੈਸੇ ਮਿਲਣਗੇ।

1 ਜੁਲਾਈ ਤੋਂ ਔਰਤਾਂ ਦੇ ਖਾਤੇ ਚ ਆਉਣੇ ਸ਼ੁਰੂ ਹੋ ਜਾਣਗੇ ਪੈਸੇ, ਸੀਐਮ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤੇ ‘ਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ਪੰਜਾਬ ਦੀਆਂ ਔਰਤਾਂ ਲਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 1 ਜੁਲਾਈ ਤੋਂ 1000-1500 ਰੁਪਏ ਮਿਲਣਗੇ ਅਤੇ ਮਹਿਲਾਵਾਂ ਦੇ ਖਾਤੇ ਵਿੱਚ ਪੈਸੇ ਆਉਣਗੇ। ਐੱਸ.ਸੀ ਮਹਿਲਾਵਾਂ ਦੇ ਖਾਤੇ ਵਿਚ 1500 ਰੁਪਏ ਆਉਣਗੇ।

ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਛੋਟੇ ਖਰਚਿਆਂ ਲਈ ਸਵੈ-ਨਿਰਭਰ ਬਣ ਸਕਣ। ਇਹ ਪੈਸਾ ਮਹੀਨਾਵਾਰ ਦਿੱਤਾ ਜਾਵੇਗਾ ਜਾਂ ਤਿਮਾਹੀ, ਇਸ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਦੀ ਯੋਜਨਾ ਅਨੁਸਾਰ, ਆਮਦਨ ਕਰ ਦੇਣ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ। ਇਸੇ ਤਰ੍ਹਾਂ, ਆਪਣੇ ਕਾਰੋਬਾਰ ਚਲਾਉਣ ਵਾਲੀਆਂ ਔਰਤਾਂ ਨੂੰ ਵੀ ਇਸ ਯੋਜਨਾ ਤਹਿਤ ਮਾਣਭੱਤਾ ਨਹੀਂ ਮਿਲੇਗਾ।

97 ਫ਼ੀਸਦ ਔਰਤਾਂ ਨੂੰ ਮਿਲੇਗਾ ਲਾਭ

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਇਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ਤੇ ਕੋਈ ਪਾਬੰਦੀ ਨਹੀਂ ਹੈ। ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਰੱਖੀ ਗਈ ਹੈ।

Follow Us
Related Stories
CM ਮਾਨ ਨੇ ਬਠਿੰਡਾ ਦੇ ਪਿੰਡ ਮੰਡੀ ਕਲਾਂ ‘ਚ ਕੀਤੀ ਲੋਕ ਮਿਲਣੀ, ਲੋਕਾਂ ਨਾਲ ਕੀਤੀ ਗੱਲਬਾਤ; ਪੰਚਾਇਤ ਨੂੰ ਦਿੱਤਾ 50 ਲੱਖ ਦਾ ਚੈੱਕ
ਡੇਰਾ ਬੱਲਾਂ ਜਲੰਧਰ ਦੇ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ, ਹਰਮਨਪ੍ਰੀਤ ਕੌਰ ਤੇ ਕੋਚ ਬਲਦੇਵ ਸਿੰਘ ਨੇ ਵੀ ਕੀਤਾ ਸਨਮਾਨਿਤ
ਅੰਮ੍ਰਿਤਸਰ ‘ਚ ਬਦਮਾਸ਼ਾਂ ਦਾ ਐਨਕਾਉਂਟਰ: ਵਿਦੇਸ਼ੀ ਗੈਂਗਸਟਰ ਮੰਨਾ ਦੇ ਦੋ ਸਾਥੀ ਗ੍ਰਿਫ਼ਤਾਰ, ਇੱਕ ਜ਼ਖਮੀ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ
ਕੇਰਲਮ ਤੋਂ ਬਾਅਦ ਪੰਜਾਬ ‘ਤੇ ਕਾਂਗਰਸ ਦੀ ਨਜ਼ਰ, ਕਿਸੇ ਵੀ ਸੰਸਦ ਮੈਂਬਰ ਨੂੰ ਟਿਕਟ ਨਹੀਂ ਦੇਵੇਗੀ ਪਾਰਟੀ
ਜਲੰਧਰ ‘ਚ ਸ਼ੋਅਰੂਮ ‘ਤੇ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦਾ ਐਨਕਾਉਂਟਰ: ਪੁਲਿਸ ਨੇ ਲੱਤ ‘ਚ ਮਾਰੀ ਗੋਲੀ; ਗੈਰ-ਕਾਨੂੰਨੀ ਪਿਸਤੌਲ ਬਰਾਮਦ