ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

CM Maan: ਅਗਲੀ ਸਰਕਾਰ ਲਈ ਨਹੀਂ, ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ

CM on Govt One Year: ਆਪਣੀ ਸਰਕਾਰ ਦੇ ਕਾਰਜਕਾਲ ਦਾ ਇਕ ਵਰ੍ਹਾ ਮੁਕੰਮਲ ਹੋਣ 'ਤੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਪੱਖ ਵਿੱਚ ਵਿਆਪਕ ਫਤਵਾ ਦਿੱਤਾ।

CM Maan: ਅਗਲੀ ਸਰਕਾਰ ਲਈ ਨਹੀਂ, ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ
CM Maan: ਅਗਲੀ ਸਰਕਾਰ ਲਈ ਨਹੀਂ, ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ।
Follow Us
tv9-punjabi
| Published: 16 Mar 2023 18:30 PM IST
ਚੰਡੀਗੜ੍ਹ ਨਿਊਜ: ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖ਼ੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਸਮੁੱਚੇ ਵਿਕਾਸ ਤੇ ਖ਼ੁਸ਼ਹਾਲੀ ਲਈ ਕੀਤੀਆਂ ਸਮਰਪਿਤ ਕੋਸ਼ਿਸ਼ਾਂ ਨਾਲ ਪਿਛਲੇ ਇਕ ਸਾਲ ਦੌਰਾਨ ਸੂਬਾ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੀ ਸਰਕਾਰ ਬਣਾਉਣ ਲਈ ਜੋੜ-ਤੋੜ ਕਰਨ ਵਾਲੀਆਂ ਪਿਛਲੀਆਂ ਸਰਕਾਰ ਦੇ ਉਲਟ ਸਾਡੀ ਸਰਕਾਰ ਅਗਲੀ ਪੀੜ੍ਹੀ ਦੇ ਸਮੁੱਚੇ ਵਿਕਾਸ ਉਤੇ ਧਿਆਨ ਕੇਂਦਰਤ ਕਰ ਰਹੀ ਹੈ।

‘ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਤਹਿ-ਦਿਲੋਂ ਧੰਨਵਾਦ’

ਮੁੱਖ ਮੰਤਰੀ ਨੇ ਵੱਡ-ਆਕਾਰੀ ਫਤਵੇ ਨਾਲ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਲੋਕਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿਖਾਏ ਭਰੋਸੇ ਤੇ ਪਿਆਰ ਨੇ ਉਨ੍ਹਾਂ ਨੂੰ ਆਪਣਾ ਫ਼ਰਜ਼ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਭਾਉਣ ਦੇ ਰਾਹ ਤੋਰਿਆ ਹੈ। ਭਗਵੰਤ ਮਾਨ ਨੇ ਨਵੇਂ ਪੰਜਾਬ ਦੇ ਨਕਸ਼ ਘੜਨ ਲਈ ਲੋਕਾਂ ਖ਼ਾਸ ਤੌਰ ਉਤੇ ਪਰਵਾਸੀ ਭਾਰਤੀਆਂ ਤੋਂ ਸਹਿਯੋਗ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਦਫ਼ਾ ਅਜਿਹੀ ਸਰਕਾਰ ਬਣੀ, ਜਿਹੜੀ ਖ਼ਾਸ ਤੌਰ ਉਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰੇਕ ਪੰਜਾਬੀ ਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਆਸਾਂ ਮੁਤਾਬਕ ਸੂਬੇ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਪੰਜਾਬ ਨਵਾਂ, ਅਗਾਂਹਵਧੂ ਤੇ ਗਤੀਸ਼ੀਲ ਸੂਬਾ ਬਣੇਗਾ।

‘ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ਉਤੇ ਵੱਧ ਜ਼ੋਰ ਦਿੱਤਾ ਜਾਵੇਗਾ’

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿਆਪਕ ਵਿਕਾਸ ਦਾ ਗਵਾਹ ਬਣਿਆ ਹੈ ਅਤੇ ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ਉਤੇ ਵੱਧ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਲਈ ਸਨਅਤਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਅਗਲੇ ਦਿਨਾਂ ਵਿੱਚ ਸਨਅਤੀ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਜੜ੍ਹ ਵੱਢਣ ਲਈ ਆਗਾਮੀ ਦਿਨਾਂ ਵਿੱਚ ਵਿਆਪਕ ਮੁਹਿੰਮ ਵਿੱਢੀ ਜਾਵੇਗੀ। ਪਿਛਲੇ ਇਕ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿਛਲੇ ਇਕ ਸਾਲ ਵਿੱਚ ਹੁਣ ਤੱਕ 26,797 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

‘ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ’

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ 2022 ਵਿੱਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 14 ਹਜ਼ਾਰ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ 7275 ਰੁਪਏ ਦੇ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖ਼ਰੀਦ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਪਿਛਲੇ ਸਾਲਾਂ ਦੇ ਲਟਕਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਮੇਰੀ ਸਰਕਾਰ ਨੇ ਪਹਿਲੀ ਵਾਰ ਦਿਹਾੜੀਦਾਰ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਹੈ।

‘500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ’

ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਇਲਾਜ ਤੇ ਡਾਈਗਨੌਸਟਿਕ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਕੁੱਝ ਮਹੀਨਿਆਂ ਵਿੱਚ ਹੀ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ 12 ਤੋਂ 15 ਲੱਖ ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...