CM REACTION ON MLA : ਸੀਐੱਮ ਦਾ ਟਵੀਟ, ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਤਰਸ ਨਹੀਂ

Updated On: 

23 Feb 2023 11:41 AM

ਪੰਜਾਬ ਦੀ ਵੱਡੀ ਖਬਰ : ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

CM REACTION ON MLA : ਸੀਐੱਮ ਦਾ ਟਵੀਟ, ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਤਰਸ ਨਹੀਂ

ਸੀਐੱਮ ਦਾ ਟਵੀਟ, ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਤਰਸ ਨਹੀਂ। CM REACTION ON ARREST MLA

Follow Us On

Punjab Big News : ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਅਮਿਤ ਰਤਨ ਦੀ ਰਿਸ਼ਵਤਖੋਰੀ ਵਿੱਚ ਹੋਈ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਮਾਮਲੇ ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਮੁੱਖ ਮੰਤਰੀ ਨੇ ਅਮਿਤ ਰਤਨ ਖਿਲਾਫ ਵਿਜੀਲੈਂਸ ਦੀ ਕਾਰਵਾਈ ਤੇ ਖੁਸ਼ੀ ਜਤਾਉਂਦਿਆਂ ਕਿਹਾ ਹੈ ਕਿ ਪਾਰਟੀ ਵਿੱਚ ਕਿਸੇ ਵੀ ਭ੍ਰਿਸ਼ਟ ਆਗੂ ਦੀ ਮੌਜੂਦਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਖੁਦ ਵਿਜੀਲੈਂਸ ਨੂੰ ਮੁਲਜਮ ਵਿਧਾਇਕ ਖਿਲਾਫ ਕਾਰਵਾਈ ਦੀ ਮਨਜੂਰੀ ਦਿੱਤੀ ਸੀ।

ਰਿਸ਼ਵਤਖੋਰੀ ਬਰਦਾਸ਼ਤ ਨਹੀਂ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਟਵੀਟ ਵਿੱਚ ਲਿੱਖਿਆ, “ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ। ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ। ਕਾਨੂੰਨ ਸਭ ਲਈ ਬਰਾਬਰ ਹੈ।”

ਵਿਧਾਇਕ ਤੇ ਕਾਰਵਾਈ ਦੀ ਮੁੱਖ ਮੰਤਰੀ ਨੇ ਹੀ ਦਿੱਤੀ ਸੀ ਮਨਜੂਰੀ

ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਅਮਿਤ ਰਤਨ ਰਿਸ਼ਵਤ ਕਾਂਡ ਦੇ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹੀ ਮਨਜੂਰੀ ਦਿੱਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਦੀ ਗ੍ਰਿਫਤਾਰੀ ਕੀਤੀ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਇਸ ਮਾਮਲੇ ਨਾਲ ਸੰਬੰਧਿਤ ਫੋਨ ਕਾਲ ਦਾ ਰਿਕਾਰਡ ਫੋਰੈਂਸਿਕ ਜਾਂਚ ਲਈ ਮੋਹਾਲੀ ਭੇਜਿਆ ਗਿਆ ਸੀ, ਜਿਸ ਵਿੱਚ ਫੋਨ ਤੇ ਗੱਲਬਾਤ ਕਰਨ ਵਾਲੇ ਦੀ ਆਵਾਜ ਵਿਧਾਇਕ ਅਮਿਤ ਰਤਨ ਦੀ ਹੋਣ ਬਾਰੇ ਤਸਦੀਕ ਹੋਈ ਹੈ।

ਅਮਿਤ ਰਤਨ ਦੀ ਆਵਾਜ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ

ਅਮਿਤ ਰਤਨ ਦੀ ਆਵਾਜ ਦੀ ਰਿਪੋਰਟ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਵਿਜੀਲੈਂਸ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ। ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਹੀ ਵਿਧਾਇਕ ਖ਼ਿਲਾਫ਼ ਸਾਰੇ ਸਬੂਤ ਇਕੱਠੇ ਕਰਨ ਲਈ ਵਿਜੀਲੈਂਸ ਨੂੰ ਮਨਜੂਰੀ ਦਿੱਤੀ ਸੀ। ਵਿਜੀਲੈਂਸ ਅਧਿਕਾਰੀ ਮੁਲਜਮ ਵਿਧਾਇਕ ਦੇ ਰਿਕਾਰਡ ਦੀ ਪੜਚੋਲ ਕਰ ਰਹੇ ਹਨ ਤਾਂ ਜੋ ਪੂਰੇ ਮਾਮਲੇ ਦੀ ਜੜ੍ਹ ਤੱਕ ਪਹੁੰਚਿਆ ਜਾ ਸਕੇ।

ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ ਰਸ਼ਿਮ ਗਰਗ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ, ਉਸ ਵੇਲ੍ਹੇ ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਸ਼ਿਮ ਗਰਗ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ