CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ
Dera Sachkhand Ballan: CM ਭਗਵੰਤ ਮਾਨ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਸ ਰਿਸਰਚ ਸੈਂਟਰ ਦੇ ਪ੍ਰੋਜੈਕਟ ਲਈ ਉਨ੍ਹਾਂ ਨੇ 25 ਕਰੋੜ ਰੁਪਏ ਵੀ ਜਾਰੀ ਕੀਤੇ।

CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ
ਜਲੰਧਰ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੇ ਨਾਲ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ (25 Crores) ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।
ਸਿੱਖਿਆ ਨਾਲ ਹੀ ਦੂਰ ਹੋਵੇਗੀ ਗਰੀਬੀ- CM ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂਪਹਿਲਾਂ ਵਾਲੇ ਪੈਸੇ ਦੇਣ ਵੇਲੇ ਫੋਟੋਆਂ ਖਿੱਚਵਾ ਲੈਂਦੇ ਸੀ, ਪਰ ਪੈਸੇ ਦੇਣ ਵੇਲੇ ਤਰਲੇ ਕਰਾਉਂਦੇ ਸੀਅਸੀਂ ਕੱਲ੍ਹ ਹੀ DC ਸਾਬ੍ਹ ਨੂੰ ₹25 cr ਦੀ ਰਾਸ਼ੀ ਭੇਜ ਦਿੱਤੀ ਸੀ ਤੇ ਅੱਜ ਚੈੱਕ ਦੇਣ ਆਏ ਹਾਂਇਹੀ ਫ਼ਰਕ ਹੈ ਸਾਡੇ ਤੇ ਪਹਿਲਾਂ ਵਾਲਿਆਂ ਵਿਚਕਾਰ.. pic.twitter.com/Aq5IM3NSfV
— Bhagwant Mann (@BhagwantMann) March 25, 2023ਇਹ ਵੀ ਪੜ੍ਹੋ