CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ
Dera Sachkhand Ballan: CM ਭਗਵੰਤ ਮਾਨ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਸ ਰਿਸਰਚ ਸੈਂਟਰ ਦੇ ਪ੍ਰੋਜੈਕਟ ਲਈ ਉਨ੍ਹਾਂ ਨੇ 25 ਕਰੋੜ ਰੁਪਏ ਵੀ ਜਾਰੀ ਕੀਤੇ।
CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ
ਸਿੱਖਿਆ ਨਾਲ ਹੀ ਦੂਰ ਹੋਵੇਗੀ ਗਰੀਬੀ- CM ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।ਪੰਜਾਬ ‘ਚ ਅਮਨ-ਸ਼ਾਂਤੀ ਬਣਾਏ ਰੱਖਣਾ ਸਾਡਾ ਫ਼ਰਜ਼
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ।Loading...
Unable to load recommendations.
Follow Us
