ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ

Dera Sachkhand Ballan: CM ਭਗਵੰਤ ਮਾਨ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਸ ਰਿਸਰਚ ਸੈਂਟਰ ਦੇ ਪ੍ਰੋਜੈਕਟ ਲਈ ਉਨ੍ਹਾਂ ਨੇ 25 ਕਰੋੜ ਰੁਪਏ ਵੀ ਜਾਰੀ ਕੀਤੇ।

CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ
CM ਮਾਨ ਨੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਕਰੋੜ ਕੀਤੇ ਜਾਰੀ
Follow Us
davinder-kumar-jalandhar
| Updated On: 25 Mar 2023 21:14 PM

ਜਲੰਧਰ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੇ ਨਾਲ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ (25 Crores) ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ।

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ (Dera Sachkhand Ballan) ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ।

ਸਿੱਖਿਆ ਨਾਲ ਹੀ ਦੂਰ ਹੋਵੇਗੀ ਗਰੀਬੀ- CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਪਹਿਲਾਂ ਹੀ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।

ਪੰਜਾਬ ‘ਚ ਅਮਨ-ਸ਼ਾਂਤੀ ਬਣਾਏ ਰੱਖਣਾ ਸਾਡਾ ਫ਼ਰਜ਼

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ‘ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ਵਿੱਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories