Reply to Jathedaar: 24 ਘੰਟਿਆਂ ਦੇ ਅਲਟੀਮੇਟਮ ‘ਤੇ ਸੀਐੱਮ ਮਾਨ ਦਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖਾ ਜਵਾਬ
SGPC ਪ੍ਰਧਾਨ ਧਾਮੀ ਨੇ ਕਿਹਾ ਸੀ ਕਿ ਫੜੇ ਗਏ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਦਾ ਅਗਲਾ ਕਦਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਵਹੀਰਾਂ ਬਣਾ ਕੇ ਉਨ੍ਹਾਂ ਨਾਲ ਹੋ ਰਹੇ ਧੱਕੇ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।
ਆਪਰੇਸ਼ਨ ਅਮ੍ਰਿਤਪਾਲ (Operation Amritpal) ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਨੂੰ ਲੈ ਕੇ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ (Shri Akal Takht Sahib) ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਗਏ 24 ਘੰਟਿਆਂ ਦੇ ਅਲਟੀਮੇਟਮ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਜੱਥੇਦਾਰ ਤੇ ਵੱਡੇ ਸਵਾਲ ਖੜੇ ਕੀਤੇ ਹਨ।
ਮੁੱਥ ਮੰਤਰੀ ਨੇ ਆਪਣੇ ਟਵੀਟ ਚ ਲਿੱਖਿਆ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ…ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ…ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ…।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ.ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ.ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ.ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ
— Bhagwant Mann (@BhagwantMann) March 28, 2023
ਇਹ ਵੀ ਪੜ੍ਹੋ
ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਬੈਠਕ ਸੱਦੀ ਗਈ ਸੀ। ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ ਦਾ ਵਿਰੋਧ ਜਤਾਇਆ ਗਿਆ ਸੀ। ਬੈਠਕ ਦੌਰਾਨ ਜੱਥੇਦਾਰ ਨੇ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਅਗਲੇ 24 ਘੰਟਿਆਂ ਦੇ ਅੰਦਰ ਆਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾ ਕਰੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾਵੇਗੀ।