ਆਪਰੇਸ਼ਨ ਅਮ੍ਰਿਤਪਾਲ (Operation Amritpal) ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਨੂੰ ਲੈ ਕੇ ਬੀਤੇ ਦਿਨ
ਸ੍ਰੀ ਅਕਾਲ ਤਖਤ ਸਾਹਿਬ (Shri Akal Takht Sahib) ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਗਏ 24 ਘੰਟਿਆਂ ਦੇ ਅਲਟੀਮੇਟਮ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਜੱਥੇਦਾਰ ਤੇ ਵੱਡੇ ਸਵਾਲ ਖੜੇ ਕੀਤੇ ਹਨ।
ਮੁੱਥ ਮੰਤਰੀ ਨੇ ਆਪਣੇ ਟਵੀਟ ਚ ਲਿੱਖਿਆ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ…ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ…ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ…।
ਦੱਸ ਦਈਏ ਕਿ ਬੀਤੇ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਸਿੱਖ ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਬੈਠਕ ਸੱਦੀ ਗਈ ਸੀ। ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ ਦਾ ਵਿਰੋਧ ਜਤਾਇਆ ਗਿਆ ਸੀ। ਬੈਠਕ ਦੌਰਾਨ ਜੱਥੇਦਾਰ ਨੇ ਸੂਬਾ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਅਗਲੇ 24 ਘੰਟਿਆਂ ਦੇ ਅੰਦਰ ਆਪਰੇਸ਼ਨ ਅਮ੍ਰਿਤਪਾਲ ਦੌਰਾਨ ਫੜੇ ਸਾਰੇ ਸਿੱਖ ਨੌਜਵਾਨਾਂ ਨੂੰ ਰਿਹਾ ਕਰੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਖਾਲਸਾ ਵਹੀਰ ਸ਼ੁਰੂ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ