ਲੋਕਾਂ ਦੀਆਂ ਆਸਾਂ-ਉਮੀਦਾਂ 'ਤੇ ਖਰਾ ਉੱਤਰਿਆ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਪ੍ਰੋਗਰਾਮ, CM ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ | CM Bhagwant Maan Sarkar Tudhad Duar program solved people problems know in Punjabi Punjabi news - TV9 Punjabi

CM ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ, ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰਾ ਉੱਤਰਿਆ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ

Updated On: 

25 Jul 2024 22:45 PM

ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਵਿੱਚ ਲੋਕ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਜਲਦੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਸਨ। ਇਸ ਦੋ-ਦਿਨਾਂ ਪ੍ਰੋਗਰਾਮ ਦੌਰਾਨ ਸੀਐਮ ਨੇ ਸਮੱਸਿਆ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਅਤੇ ਨਿੱਜੀ ਤੌਰ ਤੇ ਦਖਲ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਸਮੱਸਿਆਂ ਨੂੰ ਲੈ ਕੇ ਤੁਰੰਤ ਕਰਵਾਈ ਕਰਨ ਦੇ ਆਦੇਸ਼ ਦਿੱਤੇ।

CM ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਨਿਪਟਾਰਾ, ਲੋਕਾਂ ਦੀਆਂ ਆਸਾਂ-ਉਮੀਦਾਂ ਤੇ ਖਰਾ ਉੱਤਰਿਆ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ ਪ੍ਰੋਗਰਾਮ
Follow Us On

ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਲੋਕਾਂ ਦੀ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਹਲ ਕੀਤਾ ਗਿਆ।

ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਵਿੱਚ ਲੋਕ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਜਲਦੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਸਨ। ਇਸ ਦੋ-ਦਿਨਾਂ ਪ੍ਰੋਗਰਾਮ ਦੌਰਾਨ ਸੀਐਮ ਨੇ ਸਮੱਸਿਆ ਲੈ ਕੇ ਆਏ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਅਤੇ ਨਿੱਜੀ ਤੌਰ ਤੇ ਦਖਲ ਦੇ ਅਧਿਕਾਰੀਆਂ ਨੂੰ ਲੋਕਾਂ ਦੀ ਸਮੱਸਿਆਂ ਨੂੰ ਲੈ ਕੇ ਤੁਰੰਤ ਕਰਵਾਈ ਕਰਨ ਦੇ ਆਦੇਸ਼ ਦਿੱਤੇ।

ਹੋਰ ਕਈ ਜ਼ਿਲ੍ਹਿਆਂ ਤੋਂ ਪਹੁੰਚ ਰਹੇ ਲੋਕ

ਇਸ ਪ੍ਰੋਗਰਾਮ ਵਿੱਚ ਸਿਰਫ ਜਲੰਧਰ ਜ਼ਿਲ੍ਹੇ ਤੋਂ ਹੀ ਨਹੀਂ ਸਗੋਂ ਤਰਨ ਤਾਰਨ, ਅੰਮ੍ਰਿਤਸਰ, ਟਾਂਡਾ, ਹੁਸ਼ਿਆਰਪੁਰ ਸਮੇਤ ਹੋਰ ਕਈ ਜ਼ਿਲ੍ਹਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ। ਮੁੱਖ ਮੰਤਰੀ ਮਾਨ ਨੇ ਹਰ ਇੱਕ ਵਿਅਕਤੀ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ। ਦੱਸ ਦਈਏ ਇਸ ਦੌਰਾਨ ਕੁਝ ਲੋਕਾਂ ਦੀ ਸਮੱਸਿਆਂ ਬਿਜਲੀ ਵਿਭਾਗ ਨਾਲ ਜੁੜੀ ਸੀ ਤੇ ਕੁਝ ਲੋਕ ਸਿੱਖਿਆ, ਸਿੰਚਾਈ ਅਤੇ ਹੋਰ ਵਿਭਾਗਾਂ ਨਾਲ ਜੁੜੀਆਂ ਪ੍ਰੇਸ਼ਾਨੀਆਂ ਲੈ ਕੇ ਪਹੁੰਚੇ ਸਨ। ਇਸ ਨਿਵੇਕਲੇ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਨੇ ਸੀਐਮ ਮਾਨ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

ਹੁਣ ਚੰਡੀਗੜ੍ਹ ਦੇ ਚੱਕਰ ਲਾਉਣੇ ਨਹੀਂ ਪੈਣਗੇ

ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਚੱਕਰ ਲਾਉਣੇ ਨਹੀਂ ਪੈਣਗੇ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰ ਖੁਦ ਲੋਕਾਂ ਕੋਲ ਆ ਕੇ ਮੌਕੇ ਤੇ ਹੀ ਸ਼ਿਕਾਇਤਾਂ ਦਾ ਹੱਲ ਕਰ ਰਹੀ ਹੈ। ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਵਿੱਚ ਲੋਕਾਂ ਦੇ ਪ੍ਰਗਟਾਏ ਵਿਸ਼ਵਾਸ ‘ਤੇ ਸੀਐਮ ਮਾਨ ਨੇ ਤਸੱਲੀ ਜ਼ਾਹਰ ਕੀਤੀ। ਸੀਐਮ ਮਾਨ ਨੇ ਕਿਹਾ ਕਿ ਲੋਕਾਂ ਨੇ ਇਸ ਪ੍ਰੋਗਰਾਮ ਦਾ ਭਰਵਾਂ ਸਵਾਗਤ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਪ੍ਰੋਗਰਾਮ ਨੂੰ ਜਾਰੀ ਰੱਖਿਆ ਜਾਵੇਗਾ।

ਸੀਐਮ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ। ਜਿਸ ਕਾਰਨ ਲੋਕ ਆਪਣੀਆਂ ਪ੍ਰੇਸ਼ਾਨੀਆਂ ਲੈ ਕੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀ ਸਮੱਸਿਆਂ ਦਾ ਹੱਲ ਵੀ ਕਰ ਰਹੀ ਹੈ ਅਤੇ ਇਹ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੇ ਫੀਡਬੈਕ ਹਾਸਿਲ ਵੀ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੋਲੇ ਕਿ ਜਲੰਧਰ ਨੂੰ ਕੈਂਪ ਆਫਿਸ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਦੁਆਬਾ ਅਤੇ ਮਾਝਾ ਖੇਤਰ ਦੇ ਲੋਕ ਆਪਣੇ ਕੰਮਕਾਜ ਕਰਵਾਉਣ ਲਈ ਇੱਥੇ ਆ ਸਕਦੇ ਹਨ। CM ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਹਫ਼ਤੇ ਵਿੱਚ ਦੋ ਦਿਨ ਜਲੰਧਰ ਆ ਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਨਣਗੇ।

ਇਹ ਵੀ ਪੜ੍ਹੋ: CM ਮਾਨ ਨੇ ਦੁਆਬੇ ਚ ਸਰਕਾਰ ਤੁਹਾਡੇ ਦਰਬਾਰ ਸਕੀਮ ਤਹਿਤ ਲੋਕਾਂ ਦੀ ਸਮੱਸਿਆਵਾਂ ਸੁਣੀਆਂ, ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version