Good News: ਲੀਵਰ ਹਸਪਤਾਲ ਦਾ ਭਲਕੇ CM ਭਗਵੰਤ ਮਾਨ ਕਰਨਗੇ ਰਸਮੀ ਉਦਘਾਟਨ, ਜਾਣੋ ਕੀ ਹੈ ਇਸ ਦੀ ਖਾਸੀਅਤ
Liver Treatment in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਲੀਵਰ ਹਸਪਤਾਲ ਦਾ ਉਦਘਾਟਨ ਕਰਨਗੇ। ਹਸਪਤਾਲ ਵਿੱਚ ਐਕਿਊਟ ਅਤੇ ਕ੍ਰੋਨਿਕ ਹੈਪੇਟਾਈਟਸ, ਸਿਰੋਸਿਸ, ਲੀਵਰ ਕੈਂਸਰ, ਅਲਕੋਹਲ ਨਾਲ ਸਬੰਧਤ ਬਿਮਾਰੀਆਂ, ਜਲਨ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਦੀ ਥੈਲੀ ਦੇ ਵਿਕਾਸ ਅਤੇ ਬਿਮਾਰੀਆਂ ਸਮੇਤ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ।
ਪੰਜਾਬ ਸਰਕਾਰ ਨੇ ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਇਸ ਇੰਸਟੀਚਿਊਟ ਦਾ ਉਦਘਾਟਨ ਕਰਨਗੇ। ਪੰਜਾਬ ਸਰਕਾਰ ਵੱਲੋਂ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਸੂਬੇ ਵਿੱਚ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਹੁਣ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਧੱਕੇ ਖਾਨ ਅਤੇ ਜਿਆਦਾ ਖਰਚ ਨਹੀਂ ਕਰਨਾ ਪਵੇਗਾ। ਪੀ.ਆਈ.ਐਲ.ਬੀ.ਐਸ. ਦਾ ਜਲਦ ਹੀ ਰਸਮੀ ਉਦਘਾਟਨ ਕੀਤਾ ਜਾਵੇਗਾ। ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ 3ਬੀ1, ਐਸ.ਏ.ਐਸ.ਨਗਰ ਵਿਖੇ ਓ.ਪੀ.ਡੀ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ। ਇੰਸਟੀਚਿਊਟ ਨੂੰ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ।
ਇੰਸਟੀਚਿਊਟ ਨੇ ਵੱਖ-ਵੱਖ ਸਪੈਸ਼ਲਿਟੀਜ਼ ਲਈ ਫੈਕਲਟੀ, ਨਰਸਿੰਗ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਨਿਯੁਕਤੀ ਕੀਤੀ ਹੈ। ਇੰਸਟੀਚਿਊਟ ਇਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਕਰੇਗਾ। ਇੰਸਟੀਚਿਊਟ ਯੂਜੀਆਈ ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ, ਈਆਰਸੀਪੀ ਵਰਗੀਆਂ ਸੇਵਾਵਾਂ ਪ੍ਰਦਾਨ ਕਰਨ ਵਾਲਾ ਰਾਜ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ। ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀ-ਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ।
ਅੱਜ ਨਕੋਦਰ ਵਿਖੇ ਜਲੰਧਰ ਹਲਕੇ ਲਈ ਵਿਕਾਸ ਕ੍ਰਾਂਤੀ ਦੀ ਸ਼ੁਰੂਆਤ ਕੀਤੀ… 283 ਕਰੋੜ ਰੁਪਏ ਨਾਲ ਜਲੰਧਰ ਦੀ ਨੁਹਾਰ ਬਦਲੀ ਜਾਵੇਗੀ…ਨਾਲ ਹੀ ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ ਮਾਂ ਤੇ ਬੱਚੇ ਰੱਬ ਦਾ ਰੂਪ ਹੁੰਦੇ ਹਨ… ਇਹਨਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਬਣਦੀ ਹੈ
ਆਉਣ ਵਾਲੇ ਦਿਨਾਂ ‘ਚ ਹੋਰ ਨਵੇਂ pic.twitter.com/lYw2CK8qiv
ਇਹ ਵੀ ਪੜ੍ਹੋ
— Bhagwant Mann (@BhagwantMann) February 28, 2024
ਇੰਸਟੀਚਿਊਟ ਦਾ ਮਿਸ਼ਨ ਪੰਜਾਬ ਦੇ ਵਸਨੀਕਾਂ ਨੂੰ ਲਿਵਰ ਟ੍ਰਾਂਸਪਲਾਂਟੇਸ਼ਨ ਸਮੇਤ ਅਤਿ ਆਧੁਨਿਕ ਦੇਖਭਾਲ ਪ੍ਰਦਾਨ ਕਰਨਾ ਹੈ
8 ਮਹੀਨਿਆਂ ਤੋਂ ਚੱਲ ਰਹੀ ਹੈ ਓਪੀਡੀ
ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਕਰੀਬ 8 ਮਹੀਨਿਆਂ ਤੋਂ ਹਸਪਤਾਲ ਦੀ ਓਪੀਡੀ ਚੱਲ ਰਹੀ ਹੈ। ਜਲਦੀ ਹੀ ਇਹ ਹਸਪਤਾਲ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਕਿਉਂਕਿ ਇੰਸਟੀਚਿਊਟ ਵਿੱਚ ਸਭ ਆਧੁਨਿਕ ਸਾਜੋ ਸਮਾਨ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਮੈਡੀਕਲ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਵੀ ਪੂਰੀ ਕਰ ਲਈ ਗਈ ਹੈ। ਇੰਸਟੀਚਿਊਟ ਜਲਦੀ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਜਿੱਥੇ ਮਰੀਜ਼ ਆ ਕੇ ਆਪਣਾ ਇਲਾਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: Good News: ਪੰਜਾਬ ਚ ਹੋਵੇਗਾ ਲੀਵਰ ਦੀਆਂ ਬਿਮਾਰੀਆਂ ਦਾ ਇਲਾਜ, ਵੈੱਬਸਾਈਟ ਤੇ ਮਿਲੇਗਾ ਸਾਰਾ ਅਪਡੇਟ