ਲੁਧਿਆਣਾ ਦੇ ਪਿੰਡਾਂ ‘ਚ ਕੱਢੀ ਗਈ ਨਸ਼ਾ ਵਿਰੋਧੀ ਯਾਤਰਾ, CM ਮਾਨ ਤੇ ਕੇਜਰੀਵਾਲ ਰਹੇ ਮੌਜ਼ੂਦ

rajinder-arora-ludhiana
Updated On: 

17 May 2025 22:09 PM

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਲੋਕ ਖੁਦ ਇਸ ਗੱਲ ਨੂੰ ਲੈ ਕੇ ਸੰਹੁ ਚੁੱਕ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਨਹੀਂ ਕਰਨਗੇ ਨਾ ਹੀ ਨਸ਼ਾ ਵੇਚਣਗੇ ਤੇ ਨਾ ਹੀ ਨਸ਼ਾ ਕਰਨਗੇ।

ਲੁਧਿਆਣਾ ਦੇ ਪਿੰਡਾਂ ਚ ਕੱਢੀ ਗਈ ਨਸ਼ਾ ਵਿਰੋਧੀ ਯਾਤਰਾ, CM ਮਾਨ ਤੇ ਕੇਜਰੀਵਾਲ ਰਹੇ ਮੌਜ਼ੂਦ
Follow Us On

War Against Drugs: ਲੁਧਿਆਣਾ ਦੇ ਸ਼ਹਿਜਾਦ ਪਿੰਡ ਵਿੱਚ ਨਸ਼ੇ ਵਿਰੁੱਧ ਕੱਢੀ ਜਾ ਰਹੀ ਯਾਤਰਾ ਵਿੱਚ ਖੁਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮਲ ਹੋਏ। ਇਥੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚਾਂ ਨੇ ਸੰਹੁ ਚੁੱਕੀ ਕਿ ਉਹ ਆਪਣੇ ਪਿੰਡ ਵਿੱਚ ਨਾ ਨਸ਼ਾ ਵੇਚਣ ਦੇਣਗੇ ਤੇ ਨਾ ਹੀ ਨਸ਼ਾ ਤਸਕਰ ਦੀ ਕਿਸੇ ਤਰ੍ਹਾਂ ਦੀ ਵੀ ਮਦਦ ਕੀਤੀ ਜਾਵੇਗੀ।

ਇਸ ਮੌਕੇ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਤੱਕ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਨਸ਼ਾ ਤਸਕਰਾਂ ਦੇ ਘਰਾਂ ਉੱਪਰ ਬੁਲਡੋਜ਼ਰ ਚੱਲ ਚੁੱਕਾ ਹੈ ਤੇ 74 ਨਸ਼ਾ ਤਸਕਰ ਦਾ ਇਨਕਾਊਂਟਰ ਕੀਤਾ ਜਾ ਚੁੱਕਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੁਹਿਰਦ ਹੈ ਤੇ ਨਸ਼ਾ ਖਤਮ ਕਰਨ ਲਈ ਯੁੱਧ ਨਸ਼ੇ ਵਿਰੁੱਧ ਹੁਣ ਨਸ਼ੇ ਵਿਰੁੱਧ ਯਾਤਰਾ ਕੱਢੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਲੋਕ ਖੁਦ ਇਸ ਗੱਲ ਨੂੰ ਲੈ ਕੇ ਸੰਹੁ ਚੁੱਕ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਨਹੀਂ ਕਰਨਗੇ ਨਾ ਹੀ ਨਸ਼ਾ ਵੇਚਣਗੇ ਤੇ ਨਾ ਹੀ ਨਸ਼ਾ ਕਰਨਗੇ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੱਖਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਤੋਂ ਮੁਕਤ ਕਰਕੇ ਸ਼ਲਾਘਾਯੋਗ ਕੰਮ ਕਰ ਰਹੀ ਹੈ। ਪੰਜਾਬ ਦੇ ਪਿੰਡ ਹੁਣ ਨਸ਼ਾ ਮੁਕਤ ਹਨ। ਅੱਜ, ਨਸ਼ਾ ਤਸਕਰਾਂ ਨੂੰ ਇੱਕ-ਇੱਕ ਕਰਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।

ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਮਜ਼ਬੂਤ ​​ਕਦਮ: ਕੇਜਰੀਵਾਲ

ਪਿਛਲੇ ਦੋ ਮਹੀਨਿਆਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਫੜੇ ਗਏ ਹਨ। ਇਨ੍ਹਾਂ ਨਸ਼ਾ ਤਸਕਰਾਂ ਵਿੱਚੋਂ 1700 ਛੋਟੇ ਨਸ਼ਾ ਤਸਕਰ ਹਨ ਪਰ ਇਨ੍ਹਾਂ ਵਿੱਚੋਂ 8300 ਵੱਡੇ ਨਸ਼ਾ ਤਸਕਰ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਸ਼ਲਾਘਾਯੋਗ ਕੰਮ ਲਈ ਹਰ ਕੋਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ੰਸਾ ਕਰ ਰਿਹਾ ਹੈ। ਇਹ ਇੱਕ ਵੱਡੀ ਕਾਰਵਾਈ ਹੈ ਅਤੇ ਇੱਕ ਸਿਹਤਮੰਦ, ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਮਜ਼ਬੂਤ ​​ਕਦਮ ਹੈ।