ਲੁਧਿਆਣਾ ‘ਚ CM ਮਾਨ ਤੇ ਕੇਜਰੀਵਾਲ ਅੱਜ ਕੱਢਣਗੇ ਪੈਦਲ ਮਾਰਚ, ਨਸ਼ਿਆਂ ਵਿਰੁੱਧ ਲੋਕਾਂ ਨੂੰ ਕਰਨਗੇ ਜਾਗਰੂਕ

rajinder-arora-ludhiana
Published: 

02 Apr 2025 10:31 AM

ਲੁਧਿਆਣਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਡਰੱਗ ਖਿਲਾਫ ਮਾਰਚ ਕਰਨਗੇ। ਦੱਸ ਦਈਏ ਕਿ ਸਵੇਰੇ 11 ਵਜੇ ਦੇ ਕਰੀਬ ਇਹ ਮਾਰਚ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

ਲੁਧਿਆਣਾ ਚ CM ਮਾਨ ਤੇ ਕੇਜਰੀਵਾਲ ਅੱਜ ਕੱਢਣਗੇ ਪੈਦਲ ਮਾਰਚ, ਨਸ਼ਿਆਂ ਵਿਰੁੱਧ ਲੋਕਾਂ ਨੂੰ ਕਰਨਗੇ ਜਾਗਰੂਕ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਯਾਨੀ 2 ਅਪ੍ਰੈਲ ਨੂੰ ਲੁਧਿਆਣਾ ਵਿੱਚ ਨਸ਼ਿਆਂ ਵਿਰੁੱਧ ਇੱਕ ਪੈਦਲ ਮਾਰਚ ਕੱਢਣਗੇ। ਇਸ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਵੀ ਹਿੱਸਾ ਲੈਣਗੇ। ਇਹ ਮਾਰਚ ਸਵੇਰੇ 11 ਵਜੇ ਆਰਤੀ ਚੌਕ ਤੋਂ ਸ਼ੁਰੂ ਹੋਵੇਗਾ ਅਤੇ ਘੁਮਾਰ ਮੰਡੀ ਰਾਹੀਂ ਡੀਆਈਜੀ ਦੀ ਰਿਹਾਇਸ਼ ਵੱਲ ਜਾਵੇਗਾ।

ਪੈਦਲ ਮਾਰਚ ਰੂਟ ‘ਤੇ ਕਰੀਬ 1 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ

ਲੁਧਿਆਮ ਜ਼ਿਲ੍ਹਾ ਪੁਲਿਸ ਨੇ ਇਸ ਮਾਰਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼ਹਿਰ ਦੀਆਂ ਸੜਕਾਂ ‘ਤੇ 1000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਸਬੰਧੀ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਪੈਦਲ ਮਾਰਚ ਦੇ ਸਵਾਗਤ ਲਈ ਵਿਧਾਨ ਸਭਾ ਹਲਕਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਕੇਜਰੀਵਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਗੇ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸੜਕਾਂ ‘ਤੇ ਉਤਰਨਗੇ, ਜਿਸ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਹੋ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਖਿਲਾਫ ਅਸੀਂ ਸਹੁੰ ਚੁੱਕਦੇ ਹਾਂ, ਜਦੋਂ ਤੱਕ ਪੰਜਾਬ ਵਿੱਚ ਨਸ਼ਾ ਖਤਮ ਨਹੀਂ ਹੁੰਦਾ ਅਸੀਂ ਆਰਾਮ ਨਾਲ ਨਹੀਂ ਬੈਠਾਂਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਜਰੀਵਾਲ ਦੁਪਹਿਰ 2 ਵਜੇ ਤੱਕ ਲੁਧਿਆਣਾ ਵਿੱਚ ਰਹਿਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਵਾਪਸ ਚਲੇ ਜਾਣਗੇ। ਫਿਰ 3 ਅਪ੍ਰੈਲ ਨੂੰ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਆਈ.ਟੀ.ਆਈ. ਦਾ ਦੌਰਾ ਕਰਨਗੇ।