Odisha Train Accident: CM ਮਾਨ ਸਣੇ ਸਿਆਸੀ ਆਗੂਆਂ ਨੇ ਓਡੀਸ਼ਾ ਰੇਲ ਹਾਦਸੇ ‘ਤੇ ਜਤਾਇਆ ਦੁੱਖ, ਕਈ ਲੋਕਾਂ ਦੀ ਮੌਤ

Updated On: 

03 Jun 2023 13:50 PM

ਉਡੀਸ਼ਾ ਰੇਲ ਹਾਦਸੇ ਤੇ ਪੰਜਾਬ ਦੀ ਮੁੱਖ ਮੰਤਰੀ ਸਣੇ ਕਈ ਹੋਰ ਸਿਆਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਹਾਦਸੇ ਵਿੱਚ ਹੁਣ ਤੱਕ 250 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

Odisha Train Accident: CM ਮਾਨ ਸਣੇ ਸਿਆਸੀ ਆਗੂਆਂ ਨੇ ਓਡੀਸ਼ਾ ਰੇਲ ਹਾਦਸੇ ਤੇ ਜਤਾਇਆ ਦੁੱਖ, ਕਈ ਲੋਕਾਂ ਦੀ ਮੌਤ

Image Credit source: PTI

Follow Us On

Coromandel Train Accident Odisha: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਕਈ ਹੋਰ ਸਿਆਸੀ ਆਗੂਆਂ ਵੱਲੋਂ ਵੀ ਉਡੀਸ਼ਾ ਰੇਲ ਹਾਦਸੇ (Odisha Train Accident) ‘ਤੇ ਦੁੱਖ ਦਾ ਜ਼ਾਹਿਰ ਕੀਤਾ ਗਿਆ। ਉਡੀਸ਼ਾ ਰੇਲ ਹਾਦਸੇ ਵਿੱਚ ਹੁਣ ਤੱਕ 250 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸੀਐਮ ਮਾਨ ਨੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਟਵੀਟ ਕਰਕੇ ਲਿਖਿਆ-ਓੜੀਸ਼ਾ ਦੇ ਬਾਲਾਸੋਰ (Balasore) ਵਿੱਚ ਰੇਲ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਹਾਦਸੇ ‘ਚ ਸੈਂਕੜੇ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਮੇਰੀ ਡੂੰਘੀ ਹਮਦਰਦੀ ਪਰਿਵਾਰਾਂ ਨਾਲ ਹੈ। ਪ੍ਰਮਾਤਮਾ ਅੱਗੇ ਅਰਦਾਸ ਕਰੋ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।

ਸੁਖਬੀਰ ਸਿੰਘ ਬਾਦਲ ਨੇ ਦੁੱਖ ਜਾਹਿਰ ਕੀਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਓਡੀਸ਼ਾ ‘ਚ ਹੋਏ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਹੈ।

ਰਾਘਵ ਚੱਢਾ ਨੇ ਵੀ ਦੁੱਖ ਪ੍ਰਗਟ ਕੀਤਾ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਰਾਘਵ ਚੱਢਾ ਨੇ ਟਵੀਟ ਕੀਤਾ ਕਿ ਉਹ ਬਾਲਾਸੋਰ ਵਿੱਚ ਭਿਆਨਕ ਰੇਲ ਹਾਦਸੇ ਦੀ ਖ਼ਬਰ ਤੋਂ ਬਹੁਤ ਦੁਖੀ ਹਨ, ਜਿਸ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਸੀ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀ ਜਲਦੀ ਠੀਕ ਹੋ ਜਾਣ। ਅਸੀਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਨਾਲ ਖੜੇ ਹਾਂ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ