ਪੰਜਾਬ ਹਰਿਆਣਾ ਦੇ ਬਾਰਡਰ ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਆਰਥਿਕ ਮਦਦ ਦਾ ਐਲਾਨ
ਮੁੱਕ ਮੰਤਰੀ ਭਗਵੰਤ ਮਾਨ ਨੇ ਪੰਜਾਬ ਹਰਿਆਣਾ ਦੇ ਬਾਰਡਰ ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੁਭਕਰਨ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਮੁੱਖ ਮੰਤਰੀ ਨੇ ਭਰੋਸਾ ਦਵਾਇਆ ਗਿਆ ਕਿ ਮਾਮਲੇ ਵਿੱਚ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬੀਤੇ ਦਿਨੀਂ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਪੰਜਾਬ ਹਰਿਆਣਾ ਦੇ ਬਾਰਡਰ ਤੇ ਕਥਿਤ ਤੌਰ ਤੇ ਗੋਲੀ ਲੱਗਣ ਕਾਰਨ ਮਾਰੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੇ ਪਰਿਵਾਰਿਕ ਮੈਂਬਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਐਲਾਨ ਕੀਤਾ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨ ਦੀ ਛੋਟੀ ਭੈਣ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਤੁਹਾਨੂੰ ਦਸ ਦਈਏ ਕਿ ਮ੍ਰਿਤਕ ਨੌਜਵਾਨ ਦਾ ਫਿਲਹਾਲ ਸਸਕਾਰ ਨਹੀਂ ਕੀਤਾ ਗਿਆ। ਕਿਸਾਨ ਯੂਨੀਅਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਪੀੜਤ ਪਰਿਵਾਰ ਨੂੰ ਜੇਕਰ ਆਰਥਿਕ ਮਦਦ ਨਹੀ ਮਿਲਦੀ ਤਾਂ ਉਦੋਂ ਤੱਕ ਮ੍ਰਿਤਕ ਦਾ ਸਸਕਾਰ ਵੀ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰੇ। ਕਿਉਂਕਿ ਉਹਨਾਂ ਨੇ ਕਥਿਤ ਰੂਪ ਵਿੱਚ ਨੌਜਵਾਨ ਦੇ ਗੋਲੀ ਮਾਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਟਵੀਟ
ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
— Bhagwant Mann (@BhagwantMann) February 23, 2024
ਇਹ ਵੀ ਪੜ੍ਹੋ
ਮੁੱਖ ਮੰਤਰੀ ਨੇ ਦਵਾਇਆ ਭਰੋਸਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਇਸ ਮਾਮਲੇ ਵਿੱਚ ਮੁਲਜ਼ਮਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੇ ਹਨ ਅਤੇ ਜਿੱਥੇ ਤੱਕ ਸੰਭਵ ਹੈ ਉਹ ਆਪਣਾ ਫ਼ਰਜ ਨਿਭਾਅ ਰਹੇ ਹਨ।