ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਦੌਰੇ ਤੇ ਪਹੁੰਚੇ ਮੁੰਬਈ, ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ

Published: 

22 Jan 2023 14:55 PM

ਮੁੰਬਈ ਪਹੁੰਚੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਮੈਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਖੇ ਪਹੁੰਚਿਆ ਹਾਂ, ਅਸੀਂ 22-23 ਫਰਵਰੀ ਨੂੰ ਪੰਜਾਬ ਵਿੱਚ ਇਨਵੈਸਟ ਪੰਜਾਬ ਪ੍ਰੋਗਰਾਮ ਕਰਨ ਜਾ ਰਹੇ ਹਾਂ, ਜੋ ਕਿ ਪੰਜਾਬ ਦੇ ਲੋਕਾਂ ਲਈ ਵੱਡੇ ਰੁਜ਼ਗਾਰ ਤੇ ਸਾਧਨ ਪੈਦਾ ਕਰੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ਾ ਦੌਰੇ ਤੇ ਪਹੁੰਚੇ ਮੁੰਬਈ, ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ
Follow Us On

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਬਈ ਪਹੁੰਚੇ ਹਨ। ਉਹ ਦੋ ਦਿਨਾਂ ਦੇ ਮੁੰਬਈ ਦੌਰੇ ਤੇ ਰਹਿਣਗੇ, ਇਸ ਦੌਰਾਨ ਮੁੱਖ ਮੰਤਰੀ ਮਾਨ ਦੇਸ਼ ਦੇ ਵੱਡੇ ਅਤੇ ਨਾਮੀ ਵੱਖ-ਵੱਖ ਉਦਯੋਗਪਤੀਆਂ ਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਹਨਾਂ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਸੱਦਾ ਦੇਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਉਦਯੋਗਪਤੀਆਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ ਦੇ ਚੁੱਕੇ ਹਨ। ਮੁੰਬਈ ਪਹੁੰਚੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਮੈਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਖੇ ਪਹੁੰਚਿਆ ਹਾਂ, ਅਸੀਂ 22-23 ਫਰਵਰੀ ਨੂੰ ਪੰਜਾਬ ਵਿੱਚ ਇਨਵੈਸਟ ਪੰਜਾਬ ਪ੍ਰੋਗਰਾਮ ਕਰਨ ਜਾ ਰਹੇ ਹਾਂ, ਜੋ ਕਿ ਪੰਜਾਬ ਦੇ ਲੋਕਾਂ ਲਈ ਵੱਡੇ ਰੁਜ਼ਗਾਰ ਤੇ ਸਾਧਨ ਪੈਦਾ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਨਿਵੇਸ਼ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਪੰਜਾਬ ਦੇ ਉਦਯੋਗਿਕ ਖੇਤਰ ਨੂੰ ਉੱਚਾ ਚੁੱਕਣ ਅਤੇ ਕਾਰੋਬਾਰੀ ਕਿਹੜੇ ਪਲੇਟਫਾਰਮਾਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਨਿਵੇਸ਼ ਕਰਕੇ ਮੁਨਾਫਾ ਕਮਾ ਸਕਦੇ ਹਨ, ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਉਹਨਾਂ ਵੱਲੋਂ ਮੁੰਬਈ ਦੇ ਵੱਡੇ ਕਾਰੋਬਾਰੀਆਂ ਨੂੰ ਵੀ ਇਸ ਇਨਵੈਸਟ ਪੰਜਾਬ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਪ੍ਰੋਗਰਾਮ ਵਿੱਚ ਹਿੱਸਾ ਲਓ ਅਤੇ ਚਰਚਾ ਕਰੋ

ਵਰਨਣਯੋਗ ਹੈ ਕਿ ਸੀਐਮ ਮਾਨ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਕਾਰੋਬਾਰੀਆਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਸਨਅਤਕਾਰਾਂ ਨਾਲ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਖੁੱਲ੍ਹੇ ਨਿਵੇਸ਼ ਸਬੰਧੀ ਵਿਸਥਾਰਪੂਰਵਕ ਗੱਲਬਾਤ ਕਰਨਗੇ। ਮਾਨ 21 ਜਨਵਰੀ ਨੂੰ ਮੁੰਬਈ ਗਏ ਸਨ ਅਤੇ ਅੱਜ ਵੀ ਉੱਥੇ ਹੀ ਰਹਿਣਗੇ। ਮਾਨ ਪੰਜਾਬ ਦੇ ਕਿਸੇ ਵੀ ਪ੍ਰੋਗਰਾਮ ਅਤੇ ਕੰਮ ਦੇ ਸਿਲਸਿਲੇ ਵਿੱਚ 23 ਜਨਵਰੀ ਨੂੰ ਪੰਜਾਬ ਪਰਤ ਸਕਦੇ ਹਨ।