ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮਿਲੇ CM ਭਗਵੰਤ ਮਾਨ, ਚੋਣਾਂ ਨੂੰ ਲੈ ਕੇ ਬਣਾਈ ਰਣਨੀਤੀ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੋਵੇਂ ਆਪ ਦੇ ਵੱਡੇ ਨੇਤਾ ਹਨ, ਪਰ ਉਨ੍ਹਾਂ ਦੇ ਪਰਿਵਾਰਕ ਸਬੰਧ ਵੀ ਬਹੁਤ ਹੀ ਸੁਹਿਰਦ ਹਨ। ਇਹ ਗੱਲ ਖੁਦ ਸੀਐਮ ਭਗਵੰਤ ਮਾਨ ਨੇ ਕਹੀ ਹੈ। ਸੀਐਮ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਪਿਤਾ ਦੀ ਸਾਲ 2011 ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੇ ਵਿਆਹ ਵੇਲ੍ਹੇ ਕੇਜਰੀਵਾਲ ਨੇ ਪਿਤਾ ਦੀ ਭੂਮਿਕਾ ਨਿਭਾਉਦਿਆਂ ਸਾਰੀਆਂ ਰਸਮਾਂ ਨਿਭਾਈਆਂ ਸਨ।

ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮਿਲੇ CM ਭਗਵੰਤ ਮਾਨ, ਚੋਣਾਂ ਨੂੰ ਲੈ ਕੇ ਬਣਾਈ ਰਣਨੀਤੀ
ਕੇਜਰੀਵਾਲ ਨਾਲ CM ਮਾਨ ਦੀ ਮੁਲਾਕਾਤ ਦੀ ਪੁਰਾਣੀ ਤਸਵੀਰ
Follow Us
kusum-chopra
| Updated On: 30 Apr 2024 16:12 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਹਨ। 15 ਦਿਨਾਂ ਵਿੱਚ ਸੀਐਮ ਮਾਨ ਅਤੇ ਕੇਜਰੀਵਾਲ ਦੀ ਇਹ ਦੂਜੀ ਮੁਲਾਕਾਤ ਸੀ। ਇਹ ਮੁਲਾਕਾਤ ਦੁਪਹਿਰ 1.30 ਵਜੇ ਦੇ ਕਰੀਬ ਹੋਈ।

ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਮੰਗਲਵਾਰ) ਦੂਜੀ ਵਾਰ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਆਸਾਮ ਦੌਰੇ ਬਾਰੇ ਦੱਸਿਆ। ਉਨ੍ਹਾਂ ਨੇ ਮੈਨੂੰ ਦਿੱਲੀ ਆਉਣ ਤੇ ਦਿੱਲੀ ਤੋਂ ਪ੍ਰਚਾਰਕਾਂ ਨੂੰ ਪੰਜਾਬ ਲੈ ਜਾਣ ਲਈ ਕਿਹਾ ਹੈ।

ਜਦੋਂ ਕਿ ਇੰਡੀਆ ਗਠਜੋੜ ਦੇ ਪ੍ਰਚਾਰ ਲਈ ਜਿੱਥੇ ਵੀ ਤੁਹਾਨੂੰ ਬੁਲਾਇਆ ਜਾਨੇ, ਤੁਸੀਂ ਉੱਥੇ ਜਰੂਰ ਜਾਣਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਮਿਲ ਰਹੀ ਹੈ। ਰੂਟੀਨ ਚੈਕਅੱਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਮੀਟਿੰਗ ਸ਼ੀਸ਼ੇ ਅਤੇ ਫ਼ੋਨ ਰਾਹੀਂ ਹੀ ਹੋਈ। ਮੀਟਿੰਗ ਵਿੱਚ ਉਨ੍ਹਾਂ ਨੇ ਪੂਰੇ ਦੇਸ਼ ਦਾ ਹਾਲਚਾਲ ਜਾਣਿਆ।

ਇਹ ਮੀਟਿੰਗ ਬਹੁਤ ਮਹੱਤਵਪੂਰਨ ਰਹੀ ਹੈ, ਕਿਉਂਕਿ ਠੀਕ 25 ਦਿਨਾਂ ਬਾਅਦ ਦਿੱਲੀ ਵਿੱਚ ਅਤੇ ਇੱਕ ਮਹੀਨੇ ਬਾਅਦ ਪੰਜਾਬ ਵਿੱਚ ਲੋਕ ਸਭਾ ਚੋਣਾਂ ਹਨ। ਦੋਵਾਂ ਸੂਬਿਆਂ ‘ਚ ‘ਆਪ’ ਦੀ ਸਰਕਾਰ ਹੈ।

ਕੇਜਰੀਵਾਲ ਨੇ ਬੇਟੀ ਅਤੇ ਕਿਸਾਨਾਂ ਦਾ ਹਾਲ ਪੁੱਛਿਆ- ਸੀਐਮ

ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਰਿਵਾਰ ਬਾਰੇ ਚਰਚਾ ਹੋਈ। ਧੀ ਨਿਆਮਤ ਕੌਰ ਇੱਕ ਮਹੀਨੇ ਦੀ ਹੋ ਗਈ ਤਾਂ ਉਸ ਬਾਰੇ ਵਿੱਚ ਉਨ੍ਹਾਂ ਨੇ ਮੇਰੇ ਕੋਲੋਂ ਪੁੱਛਿਆ। ਫਿਰ ਮੰਡੀਆਂ ਵਿੱਚ ਹੋ ਰਹੀ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਲਈ। ਮੈਂ ਉਨ੍ਹਾਂ ਨੂੰ ਦੱਸਿਆ ਕਿ 130 ਲੱਖ ਮੀਟ੍ਰਿਕ ਟਨ ਕਣਕ ਪੈਦਾ ਕਰਕੇ ਕੇਂਦਰੀ ਪੂਲ ਨੂੰ ਦਿੱਤੀ ਜਾ ਰਹੀ ਹੈ। ਅਦਾਇਗੀ ਵੀ ਉਸੇ ਦਿਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੋ-ਚਾਰ ਦਿਨਾਂ ਵਿੱਚ ਕਣਕ ਦਾ ਸੀਜ਼ਨ ਵੀ ਖਤਮ ਹੋ ਜਾਵੇਗਾ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ 118 ਵਿਦਿਆਰਥੀਆਂ ਨੇ ਜੇਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਸਾਡੀ ਸਿੱਖਿਆ ਕ੍ਰਾਂਤੀ ਹੈ। ਉਨ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਬੱਚਿਆਂ, ਪਰਿਵਾਰਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਕਿਹਾ, ਮੇਰੀ ਚਿੰਤਾ ਨਾ ਕਰੋ, ਤਾਨਾਸ਼ਾਹੀ ਦੇ ਖਿਲਾਫ਼ ਅਤੇ ਲੋਕਤੰਤਰ ਲਈ ਵੋਟ ਪਾਉਣਾ।

ਰਾਘਵ ਚੱਢਾ ਬਾਰੇ ਦਿੱਤਾ ਇਹ ਜਵਾਬ

ਜਦੋਂ ਸੀਐਮ ਮਾਨ ਨੂੰ ਪੁੱਛਿਆ ਗਿਆ ਕਿ ਕੀ ਰਾਘਵ ਚੱਢਾ ਚੋਣ ਪ੍ਰਚਾਰ ਵਿੱਚ ਨਜ਼ਰ ਆਉਣਗੇ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਸਾਰੇ ਆਗੂ ਆਪਣੀ ਜ਼ਿੰਮੇਵਾਰੀ ਵਿੱਚ ਰੁੱਝੇ ਹੋਏ ਹਨ। ਕ੍ਰਿਕਟ ਵਿੱਚ 11 ਖੇਡਦੇ ਹਨ, ਬਾਕੀ ਕੋਚਿੰਗ ਸਟਾਫ ‘ਚ ਹੁੰਦੇ ਹਨ, ਕੁਝ ਨੈੱਟ ‘ਤੇ ਸੱਟੇਬਾਜ਼ੀ ਕਰਦੇ ਹਨ। ਜਿੱਥੇ ਵੀ ਡਿਊਟੀ ਹੋਵੇਗੀ ਉੱਥੇ ਜਾਵਾਂਹੇ। 4 ਜੂਨ ਨੂੰ ਆਮ ਆਦਮੀ ਪਾਰਟੀ ਬਹੁਤ ਵੱਡੀ ਪਾਰਟੀ ਬਣ ਕੇ ਉਭਰੇਗੀ।

ਸਟਾਰ ਪ੍ਰਚਾਰਕ ਤੋਂ ਲੈ ਕੇ ਰਣਨੀਤੀਕਾਰ ਦੀ ਭੂਮਿਕਾ ਚ ਹਨ ਭਗਵੰਤ ਮਾਨ

ਈਡੀ ਨੇ ਕੇਜਰੀਵਾਲ ਨੂੰ ਬੀਤੀ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਵੇਲ੍ਹੇ ਉਹ ਤਿਹਾੜ ਜੇਲ੍ਹ ਵਿੱਚ ਬੰਦ ਹਨ। ਇਹ ਸਮਾਂ ਲੋਕ ਸਭਾ ਚੋਣਾਂ ਦਾ ਹੈ। ਅਜਿਹੇ ‘ਚ ਸਾਰੀ ਜਿੰਮੇਦਾਰੀ ਸੀਐੱਮ ਮਾਨ ‘ਤੇ ਆ ਪਈ ਹੈ। ਮੌਜੂਦਾ ਵੇਲ੍ਹੇ ਵਿੱਚ ਉਹ ਆਪਣੀ ਪਾਰਟੀ ਵਿੱਚ ਸਟਾਰ ਕੈਂਪੇਨਰ ਅਤੇ ਮੁੱਖ ਰਣਨੀਤੀਕਾਰ ਦੀ ਭੂਮਿਕਾ ਵਿੱਚ ਹਨ।

ਮੁੱਖ ਮੰਤਰੀ ਭਗਵੰਤ ਮਾਨ I.N.D.I.A. ਦੇ ਚੋਣ ਪ੍ਰਚਾਰ ਵਿਚ ਹਿੱਸਾ ਲੈ ਰਹੇ ਹਨ। ਹੁਣ ਚੋਣ ਆਪਣੇ ਸਿਖਰ ‘ਤੇ ਆ ਜਾਵੇਗੀ। ਅਜਿਹੇ ‘ਚ ਦੋਵੇਂ ਨੇਤਾ ਰਣਨੀਤੀ ਬਣਾਉਣਗੇ ਕਿ ਇਸ ਦੌਰਾਨ ਕਿਸ ਪਾਰਟੀ ਲਾਈਨ ‘ਤੇ ਪ੍ਰਚਾਰ ਕਰਨਾ ਹੈ ਅਤੇ ਕਿਹੜੇ ਮੁੱਦੇ ਚੁੱਕਣੇ ਹਨ। ਇਸ ਤੋਂ ਪਹਿਲਾਂ ਵੀ ਸੀਐਮ ਮਾਨ ਪੰਜਾਬ ਵਿੱਚ ਰੋਡ ਸ਼ੋਅ ਅਤੇ ਰੈਲੀਆਂ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਸਾਮ ਅਤੇ ਗੁਜਰਾਤ ਵਿੱਚ ਆਪਣੇ ਉਮੀਦਵਾਰਾਂ ਦੀ ਪਰਚੇ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਹਿੱਸਾ ਲੈ ਕੇ ਪਰਤੇ ਹਨ।

ਕੇਜਰੀਵਾਲ ਨੂੰ ਵੱਡੇ ਭਰਾ ਵਾਂਗ ਸਮਝਦੇ ਹਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਪਰਿਵਾਰਕ ਸਬੰਧ ਵੀ ਬਹੁਤ ਗੂੜੇ ਹਨ। ਇਹ ਗੱਲ ਖੁਦ ਮੁੱਖ ਮੰਤਰੀ ਮਾਨ ਕਹਿ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਵਿਆਹ ਦੌਰਾਨ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇੇਜਰੀਵਾਲ ਨੇ ਪਿਤਾ ਦੀ ਭੂਮਿਕਾ ਨਿਭਾਉਦਿਆਂ ਸਾਰੀਆਂ ਰਸਮਾਂ ਨਿਭਾਈਆਂ ਸਨ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਦੇ ਜੇਲ ਜਾਣ ਤੋਂ ਬਾਅਦ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ। ਅਜਿਹੇ ‘ਚ ਜਦੋਂ ਕੇਜਰੀਵਾਲ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੇਸ਼ੀ ਦੌਰਾਨ ਕੋਰਟ ਵਿੱਚ ਮੀਡੀਆ ਨਾਲ ਰੂ-ਬ-ਰੂ ਹੁੰਦੀਆਂ ਮੁੱਖ ਮੰਤਰੀ ਮਾਨ ਨੂੰ ਵਧਾਈ ਦਿੱਤੀ ਸੀ

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories