ਨਾਭਾ ‘ਚ CM ਮਾਨ ਨੇ ਅਗਰਸੇਨ ਸਮਾਰਕ ਦਾ ਕੀਤਾ ਉਦਘਾਟਨ, ਕੇਜਰੀਵਾਲ ਰਹੇ ਮੌਜੂਦ
ਮਹਾਰਾਜਾ ਅਗਰਸੇਨ ਯਾਦਗਾਰ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮਹਾਰਾਜਾ ਅਗਰਸੇਨ ਜੀ ਨੂੰ ਸ਼ਾਂਤੀ ਦੇ ਸਰੋਤ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਹਮੇਸ਼ਾ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਅਗਰਵਾਲ ਭਾਈਚਾਰੇ ਨੇ ਵੀ ਮਾਲਵੇ ਦੇ ਵਿਕਾਸ ਵਿੱਚ ਬਹੁਤ ਯੋਗਦਾਨ ਪਾਇਆ ਹੈ।"

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਜਿਲ੍ਹਾ ਪਟਿਆਲਾ ਦੇ ਸ਼ਹਿਰ ਨਾਭਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮਹਾਰਾਜਾ ਅਗਰਸੇਨ ਦੀ ਯਾਦਗਾਰ ਸਮਾਰਕ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ।
ਨਾਭਾ ਵਿਖੇ ਮਹਾਰਾਜਾ ਅਗਰਸੇਨ ਯਾਦਗਾਰ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮਹਾਰਾਜਾ ਅਗਰਸੇਨ ਜੀ ਨੂੰ ਸ਼ਾਂਤੀ ਦੇ ਸਰੋਤ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਹਮੇਸ਼ਾ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਅਗਰਵਾਲ ਭਾਈਚਾਰੇ ਨੇ ਵੀ ਮਾਲਵੇ ਦੇ ਵਿਕਾਸ ਵਿੱਚ ਬਹੁਤ ਯੋਗਦਾਨ ਪਾਇਆ ਹੈ।”
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕਾਨੂੰਨੀ ਤੌਰ ‘ਤੇ ਜ਼ਬਤ ਕਰਕੇ ਨਸ਼ਟ ਕੀਤਾ ਜਾ ਰਿਹਾ ਹੈ। ਇਨ੍ਹਾਂ ਨਾਲੋਂ ਮਿਲੀ ਆਮਦਨ ਨਾਲ ਨਸ਼ਾ ਪੀੜਤਾਂ ਦਾ ਪੁਨਰਵਾਸ ਕੀਤਾ ਜਾ ਰਿਹਾ ਹੈ। ਨਾਲ ਹੀ ਪੰਜਾਬ ਸਰਕਾਰ ਨੇ ਹੁਣ ਤੱਕ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਹ ਸਭ ਬਿਨਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀ, ਵਾਈਐੱਸਐਲ, ਬੀਬੀਐਮਬੀ ਤੇ ਚੰਡੀਗੜ੍ਹ ਸਬੰਧੀ ਮੁੱਦਿਆਂ ਨੂੰ ਪ੍ਰਧਾਨ ਮੰਤਰੀ ਸਾਹਮਣੇ ਨਾਲ ਰੱਖਿਆ। ਉਨ੍ਹਾਂ ਕਿਹਾ ਕਿ ਉਹ 3 ਕਰੋੜ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਅੱਗੇ ਰਹਿਣਗੇ।ਅੱਜ ਨਾਭਾ ਵਿਖੇ ਮਹਾਰਾਜਾ ਅਗਰਸੈਨ ਸਮਾਰਕ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤੀ।
ਸ਼ਾਂਤੀ ਦੇ ਪੁੰਜ ਵਜੋਂ ਜਾਣੇ ਜਾਂਦੇ ਮਹਾਰਾਜਾ ਅਗਰਸੈਨ ਜੀ ਨੇ ਲੋਕਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਅਗਰਵਾਲ ਸਮਾਜ ਦਾ ਦੇਸ਼ ਦੀ ਤਰੱਕੀ ‘ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਅੱਜ ਵੀ ਉਹ pic.twitter.com/DsbdIof71M — Bhagwant Mann (@BhagwantMann) May 25, 2025
ਇੱਕ ਪਾਸੇ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸੂਬੇ ਵਿੱਚ ਸਰਗਰਮ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਫੀਡਬੈਕ ਲਿਆ ਹੈ।
ਇਸ ਦੇ ਨਾਲ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਰਗਰਮ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ, ਉਨ੍ਹਾਂ ਦੇ ਪ੍ਰੋਗਰਾਮ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਹੋਏ ਹਨ।