ਨਾਭਾ ‘ਚ CM ਮਾਨ ਨੇ ਅਗਰਸੇਨ ਸਮਾਰਕ ਦਾ ਕੀਤਾ ਉਦਘਾਟਨ, ਕੇਜਰੀਵਾਲ ਰਹੇ ਮੌਜੂਦ

inderpal-singh
Updated On: 

26 May 2025 02:01 AM

ਮਹਾਰਾਜਾ ਅਗਰਸੇਨ ਯਾਦਗਾਰ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਮਹਾਰਾਜਾ ਅਗਰਸੇਨ ਜੀ ਨੂੰ ਸ਼ਾਂਤੀ ਦੇ ਸਰੋਤ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਹਮੇਸ਼ਾ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਅਗਰਵਾਲ ਭਾਈਚਾਰੇ ਨੇ ਵੀ ਮਾਲਵੇ ਦੇ ਵਿਕਾਸ ਵਿੱਚ ਬਹੁਤ ਯੋਗਦਾਨ ਪਾਇਆ ਹੈ।"

ਨਾਭਾ ਚ CM ਮਾਨ ਨੇ ਅਗਰਸੇਨ ਸਮਾਰਕ ਦਾ ਕੀਤਾ ਉਦਘਾਟਨ, ਕੇਜਰੀਵਾਲ ਰਹੇ ਮੌਜੂਦ
Follow Us On

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਜਿਲ੍ਹਾ ਪਟਿਆਲਾ ਦੇ ਸ਼ਹਿਰ ਨਾਭਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮਹਾਰਾਜਾ ਅਗਰਸੇਨ ਦੀ ਯਾਦਗਾਰ ਸਮਾਰਕ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ।

ਨਾਭਾ ਵਿਖੇ ਮਹਾਰਾਜਾ ਅਗਰਸੇਨ ਯਾਦਗਾਰ ਦੇ ਉਦਘਾਟਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮਹਾਰਾਜਾ ਅਗਰਸੇਨ ਜੀ ਨੂੰ ਸ਼ਾਂਤੀ ਦੇ ਸਰੋਤ ਵਜੋਂ ਜਾਣਿਆ ਜਾਂਦਾ ਹੈ, ਉਨ੍ਹਾਂ ਨੇ ਹਮੇਸ਼ਾ ਮਨੁੱਖਤਾ ਦਾ ਸੰਦੇਸ਼ ਦਿੱਤਾ ਹੈ। ਅਗਰਵਾਲ ਭਾਈਚਾਰੇ ਨੇ ਵੀ ਮਾਲਵੇ ਦੇ ਵਿਕਾਸ ਵਿੱਚ ਬਹੁਤ ਯੋਗਦਾਨ ਪਾਇਆ ਹੈ।”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਕਾਨੂੰਨੀ ਤੌਰ ‘ਤੇ ਜ਼ਬਤ ਕਰਕੇ ਨਸ਼ਟ ਕੀਤਾ ਜਾ ਰਿਹਾ ਹੈ। ਇਨ੍ਹਾਂ ਨਾਲੋਂ ਮਿਲੀ ਆਮਦਨ ਨਾਲ ਨਸ਼ਾ ਪੀੜਤਾਂ ਦਾ ਪੁਨਰਵਾਸ ਕੀਤਾ ਜਾ ਰਿਹਾ ਹੈ। ਨਾਲ ਹੀ ਪੰਜਾਬ ਸਰਕਾਰ ਨੇ ਹੁਣ ਤੱਕ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਹ ਸਭ ਬਿਨਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਕੀਤਾ ਹੈ।

ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀ, ਵਾਈਐੱਸਐਲ, ਬੀਬੀਐਮਬੀ ਤੇ ਚੰਡੀਗੜ੍ਹ ਸਬੰਧੀ ਮੁੱਦਿਆਂ ਨੂੰ ਪ੍ਰਧਾਨ ਮੰਤਰੀ ਸਾਹਮਣੇ ਨਾਲ ਰੱਖਿਆ। ਉਨ੍ਹਾਂ ਕਿਹਾ ਕਿ ਉਹ 3 ਕਰੋੜ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਅੱਗੇ ਰਹਿਣਗੇ।

ਇੱਕ ਪਾਸੇ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸੂਬੇ ਵਿੱਚ ਸਰਗਰਮ ਹਨ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਫੀਡਬੈਕ ਲਿਆ ਹੈ।

ਇਸ ਦੇ ਨਾਲ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸਰਗਰਮ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ, ਉਨ੍ਹਾਂ ਦੇ ਪ੍ਰੋਗਰਾਮ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਹੋਏ ਹਨ।