CM ਭਗਵੰਤ ਮਾਨ ਨੇ PAU ਦੇ ਯੁਥ ਫੈਸਟੀਵਲ ‘ਚ ਕੀਤੀ ਸ਼ਿਰਕਤ, ਕਿਹਾ- ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ

Published: 

01 Dec 2024 17:04 PM

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਦੇ ਯੁਥ ਫੈਸਟੀਵਲ ਵਿੱਚ ਮੁੱਖ ਮਹਿਮਾਨ ਵਜੋਂ ਸੀਐਮ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਨੌਜਵਾਨਾਂ 'ਤੇ ਨਿਰਭਰ ਕਰਦੀ ਹੈ। ਨੌਜਵਾਨ ਦੇਸ਼ ਅਤੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦੀ ਤਾਕਤ ਹੀ ਦੇਸ਼ ਜਾਂ ਸੂਬੇ ਨੂੰ ਅੱਗੇ ਲੈ ਜਾਂਦੀ ਹੈ।

CM ਭਗਵੰਤ ਮਾਨ ਨੇ PAU ਦੇ ਯੁਥ ਫੈਸਟੀਵਲ ਚ ਕੀਤੀ ਸ਼ਿਰਕਤ, ਕਿਹਾ- ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ

CM ਭਗਵੰਤ ਮਾਨ ਨੇ PAU ਦੇ ਯੁਥ ਫੈਸਟੀਵਲ 'ਚ ਕੀਤੀ ਸ਼ਿਰਕਤ

Follow Us On

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਯੁਥ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਸ ਫੈਸਟੀਵਲ ਵਿੱਚ 17 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ। ਇਸ ਚਾਰ ਰੋਜ਼ਾ ਪ੍ਰੋਗਰਾਮ ਦੇ ਤੀਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ ਹੈ। ਉਨ੍ਹਾਂ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਪਣੀ ਮਿੱਟੀ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ।

ਸੀਐਮ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਨੌਜਵਾਨਾਂ ‘ਤੇ ਨਿਰਭਰ ਕਰਦੀ ਹੈ। ਨੌਜਵਾਨ ਦੇਸ਼ ਤੇ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਨੌਜਵਾਨਾਂ ਦੀ ਤਾਕਤ ਹੀ ਦੇਸ਼ ਜਾਂ ਸੂਬੇ ਨੂੰ ਅੱਗੇ ਲੈ ਜਾਂਦੀ ਹੈ। ਉਨ੍ਹਾਂ ਨੇ ਆਪਣੇ ਪੁਰਾਣੇ ਦਿਨਾਂ ਨੂੰ ਵੀ ਯਾਦ ਕੀਤਾ ਅਤੇ ਆਪਣੀ ਸਾਥੀ ਅਦਾਕਾਰਾ ਕਰਮਜੀਤ ਅਨਮੋਲ ਨਾਲ ‘ਕਮੀਆਂ ਦਾ ਵੇਹੜਾ’ ਗੀਤ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਵੀ ਸਾਧਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਵੀਰ ਸਿੰਘ ਗੋਸਲ ਨੇ ਦੱਸਿਆ ਕਿ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿਸ ਵਿੱਚ 17 ਯੂਨੀਵਰਸਿਟੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਰਾਜਨੇਤਾ ਤੇ ਅਧਿਕਾਰੀ ਵੀ ਮੌਜੂਦ ਸਨ

ਯੁਥ ਫੈਸਟੀਵਲ ਵਿੱਚ ਪਹੁੰਚਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਸਵਾਗਤ ਕੀਤਾ ਗਿਆ। ਮੇਲੇ ਵਿੱਚ ਲੁਧਿਆਣਾ ਦੇ ਵਿਧਾਇਕ ਤੋਂ ਇਲਾਵਾ ਡੀਸੀ ਜਤਿੰਦਰ ਜੋਰਵਾਲ, ਸੀਪੀ ਕੁਲਦੀਪ ਚਾਹਲ, ਡੀਸੀਪੀ ਸ਼ੁਭਮ ਅਗਰਵਾਲ, ਡੀਸੀਪੀ ਜਸਕਰਨਜੀਤ ਸਿੰਘ ਤੇਜਾ, ਏਡੀਸੀਪੀ ਰਮਨਦੀਪ ਭੁੱਲਰ ਅਤੇ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

Exit mobile version