ਰੱਖੜ ਪੁੰਨਿਆ ‘ਤੇ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ; ਲਿਆ ਸਿੱਧਾ ਫੀਡਬੈਕ

Updated On: 

28 Aug 2026 15:59 PM IST

ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਨ 'ਤੇ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ।

ਰੱਖੜ ਪੁੰਨਿਆ ਤੇ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ; ਲਿਆ ਸਿੱਧਾ ਫੀਡਬੈਕ

ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਨ ‘ਤੇ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ ਤੱਕ 70 ਲੱਖ 92 ਹਜ਼ਾਰ 303 ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਪਹੁੰਚਾਈ ਜਾ ਚੁੱਕੀ ਹੈ। ਇਸੇ ਲੜੀ ਤਹਿਤ ਇਸ ਮਹੀਨੇ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ 5 ਲੱਖ 30 ਹਜ਼ਾਰ 303 ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 181 ਕਰੋੜ 50 ਲੱਖ ਰੁਪਏ ਸਿੱਧੇ ਟਰਾਂਸਫਰ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਔਰਤਾਂ ਦੇ ਸਵੈ-ਮਾਣ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡੀ ਸਮਾਜਿਕ ਕ੍ਰਾਂਤੀ ਹੈ।

ਰੁਜ਼ਗਾਰ, ਸਿੱਖਿਆ ਅਤੇ ਖੇਤੀਬਾੜੀ ਖੇਤਰ ‘ਚ ਵੱਡੀਆਂ ਪ੍ਰਾਪਤੀਆਂ

ਭਗਵੰਤ ਮਾਨ ਨੇ ਸਰਕਾਰ ਵੱਲੋਂ ਦਿੱਤੇ ਗਏ ਰੁਜ਼ਗਾਰ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਲੰਧਰ ਵਿਖੇ ਪੁਲਿਸ ਭਰਤੀ ਦੇ 1746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦਾ ਅੰਕੜਾ 70,840 ਹੋ ਗਿਆ ਹੈ, ਜੋ ਕਿ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ। ਸਿੱਖਿਆ ਸੁਧਾਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬਿਹਤਰ ਬੁਨਿਆਦੀ ਢਾਂਚੇ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਿਵਾਉਣ ਸਦਕਾ ਸਾਲ 2021 ਦੇ 80 ਬੱਚਿਆਂ ਦੇ ਮੁਕਾਬਲੇ ਇਸ ਵਾਰ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ।

ਨਾਲ ਹੀ, ਕੇਂਦਰ ਸਰਕਾਰ ਦੇ ਸਰਵੇਖਣ ਅਨੁਸਾਰ ਪ੍ਰਾਇਮਰੀ ਸਿੱਖਿਆ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਆਇਆ ਹੈ। ਖੇਤੀ ਖੇਤਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਰਾਤਾਂ ਦੀ ਥਾਂ ਦਿਨ ਵੇਲੇ ਨਿਰਵਿਘਨ ਬਿਜਲੀ ਅਤੇ ਟੇਲਾਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਕੱਠ ‘ਚ ਹੱਥ ਖੜ੍ਹੇ ਕਰਵਾ ਕੇ ਲਿਆ ਸਿੱਧਾ ਫੀਡਬੈਕ

ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਪੰਡਾਲ ਵਿੱਚ ਮੌਜੂਦ ਹਜ਼ਾਰਾਂ ਲੋਕਾਂ ਤੋਂ ਹੱਥ ਖੜ੍ਹੇ ਕਰਵਾ ਕੇ ਸਿੱਧਾ ਸਰਵੇਖਣ ਕੀਤਾ:

  • ਜ਼ੀਰੋ ਬਿਜਲੀ ਬਿੱਲ: ਇਕੱਠ ਵਿੱਚ ਮੌਜੂਦ 90 ਫ਼ੀਸਦੀ ਤੋਂ ਵੱਧ ਲੋਕਾਂ ਨੇ ਘਰੇਲੂ ਬਿਜਲੀ ਦਾ ਬਿੱਲ ਜ਼ੀਰੋ ਆਉਣ ਦੀ ਪੁਸ਼ਟੀ ਕੀਤੀ।
  • ਸਿਹਤ ਬੀਮਾ: ਵੱਡੀ ਗਿਣਤੀ ਲੋਕਾਂ ਨੇ 5 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਦੀ ਸਹੂਲਤ ਮਿਲਣ ਦਾ ਸਮਰਥਨ ਕੀਤਾ।
  • 2027 ਵਿੱਚ ਸਰਕਾਰ: ਹਾਜ਼ਰੀਨ ਨੇ ਪੂਰੇ ਉਤਸ਼ਾਹ ਅਤੇ ਨਾਅਰਿਆਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਹਾਮੀ ਭਰੀ।

ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਹਮਲੇ

ਵਿਰੋਧੀ ਧਿਰਾਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪਰਿਵਾਰਵਾਦ ਦੀ ਰਾਜਨੀਤੀ ਵਿੱਚ ਫਸ ਕੇ ਰਹਿ ਗਏ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਨੂੰ ਨਸ਼ਿਆਂ ਅਤੇ ਲੁੱਟ-ਖਸੁੱਟ ਵਿੱਚ ਧੱਕਿਆ, ਅੱਜ ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਕਾਂਗਰਸ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਲੀਡਰਾਂ ਦੀ ਆਪਸੀ ਫੁੱਟ ਕਾਰਨ ਉਹ ਇੱਕ-ਦੂਜੇ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।

ਭਾਜਪਾ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਦਰਦ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਨੇ 750 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਲਈਆਂ ਅਤੇ ਹਮੇਸ਼ਾ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ। ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਹੁਣ ਵਿਕਾਸ ਅਤੇ ਤਰੱਕੀ ਦੀ ਲੀਹ ‘ਤੇ ਚੜ੍ਹ ਚੁੱਕਾ ਹੈ ਅਤੇ ਸ਼ਹੀਦਾਂ ਤੇ ਗੁਰੂਆਂ ਦੀ ਇਸ ਪਵਿੱਤਰ ਧਰਤੀ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੰਕਲਪ ਹਰ ਹਾਲ ਪੂਰਾ ਕੀਤਾ ਜਾਵੇਗਾ।

Loading...
Unable to load recommendations.
Follow Us