AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਤਿਹਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਕਿਹਾ- ਅਜਿਹੀ ਕੁਰਬਾਨੀ ਦੀ ਮਿਸਾਲ ਦੁਨੀਆਂ ‘ਚ ਹੋਰ ਕਿਤੇ ਨਹੀਂ ਮਿਲਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਲਈ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਦੇਸ਼-ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ 'ਤੇ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ।

ਫਤਿਹਗੜ੍ਹ ਸਾਹਿਬ ਨਤਮਸਤਕ ਹੋਏ CM ਮਾਨ, ਕਿਹਾ- ਅਜਿਹੀ ਕੁਰਬਾਨੀ ਦੀ ਮਿਸਾਲ ਦੁਨੀਆਂ 'ਚ ਹੋਰ ਕਿਤੇ ਨਹੀਂ ਮਿਲਦੀ
jagmeet-singh-fatehgarh-sahib
| Published: 27 Dec 2023 11:40 AM IST
Share

ਫਤਿਹਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜਾਦਿਆਂ ਬਾਬਾ ਫਤਹਿ ਸਿੰਘ, ਬਾਬਾ ਜ਼ੋਰਾਵਰ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਪਹੁੰਚੇ। ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਮੁਲਾਕਾਤ ਕੀਤੀ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।

ਸ਼ਹਾਦਤ ਯਾਦ ਕਰ ਰੌਂਗਟੇ ਖੜ੍ਹੇ ਹੋ ਜਾਂਦੇ ਹਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਾਲਮ ਲੋਕਾਂ ਨੇ ਛੋਟੇ-ਛੋਟੇ ਬੱਚਿਆਂ ਨੂੰ ਤਰ੍ਹਾਂ-ਤਰ੍ਹਾਂ ਦੇ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ। ਜਿਸ ਨੂੰ ਸੁਣ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਸ਼ਹੀਦਾਂ ਦੀ ਸ਼ਹਾਦਤ ਅੱਗੇ ਸਾਡੇ ਪੈਰਾਂ ਦੀ ਧੂੜ ਵੀ ਨਹੀਂ ਹੈ। ਦੇਸ਼-ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ ‘ਤੇ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ। ਮੈਂ ਵੀ ਇੱਥੇ ਆਪਣੇ ਪਰਿਵਾਰ ਸਮੇਤ ਸਿਰ ਝੁਕਾਉਣ ਆਇਆ ਹਾਂ।

ਸਮਾਜ ਨੂੰ ਬਦਲਾਅ ਲਈ ਮਜਬੂਰ ਕਰਨਾ ਚਾਹੀਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਕਿਹਾ ਕਿ ਉਹ ਮਹਾਨ ਸ਼ਹੀਦਾਂ ਦੀ ਸ਼ਹਾਦਤ ਰਾਹੀਂ ਸਮਾਜ ਵਿੱਚ ਤਬਦੀਲੀ ਲਿਆਉਣ ਤੇ ਜ਼ੋਰ ਦੇਣ। ਲੋਕਾਂ ਨੂੰ ਚੰਗੀ ਸਿਆਣਪ ਬਖਸ਼ੋ ਤਾਂ ਜੋ ਉਹ ਆਪਣੇ ਕੰਮਾਂ ਰਾਹੀਂ ਪੰਜਾਬ ਦਾ ਭਲਾ ਕਰ ਸਕਣ। ਜੇਕਰ ਲੋਕਾਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਤਾਂ ਉਹ ਕੁਝ ਅਜਿਹਾ ਕੰਮ ਕਰਨਾ ਚਾਹੁੰਦੇ ਹਨ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਬਦਲਾਅ ਆ ਸਕੇ। ਇਹ ਉਸ ਦਾ ਸਭ ਤੋਂ ਵੱਡਾ ਗੁਣ ਹੋਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...