AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“BJP ਦੀ ਧੱਕੇਸ਼ਾਹੀ ਦਾ ਪੰਜਾਬੀ ਦੇਣਗੇ ਜਵਾਬ”, ਕੇਜਰੀਵਾਲ ਬੋਲੇ- ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਮਿਲਣਗੀਆਂ

ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਨਾਲ ਭਾਜਪਾ ਵੱਲੋਂ ਹਮੇਸ਼ਾ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

BJP ਦੀ ਧੱਕੇਸ਼ਾਹੀ ਦਾ ਪੰਜਾਬੀ ਦੇਣਗੇ ਜਵਾਬ, ਕੇਜਰੀਵਾਲ ਬੋਲੇ- ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਮਿਲਣਗੀਆਂ
“BJP ਦੀ ‘ਧੱਕੇਸ਼ਾਹੀ’ ਦਾ ਪੰਜਾਬੀ ਦੇਣਗੇ ਜਵਾਬ”, ਕੇਜਰੀਵਾਲ ਬੋਲੇ- ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਮਿਲਣਗੀਆਂ
tv9-punjabi
| Updated On: 07 Oct 2026 09:18 AM IST
Share

ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੈਂਪ ਦਫ਼ਤਰ ‘ਤੇ CBI ਦੀ ਛਾਪੇਮਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਾਇਆ ਕਿ ਪੰਜਾਬ ‘ਚ ਭਾਜਪਾ ਕੋਲ ਲੋਕਾਂ ਕੋਲ ਜਾਣ ਲਈ ਕੋਈ ਮੁੱਦਾ ਨਹੀਂ ਹੈ, ਇਸ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਪੰਜਾਬੀਆਂ ਨਾਲ ਭਾਜਪਾ ਵੱਲੋਂ ਹਮੇਸ਼ਾ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

‘CBI ਛਾਪੇਮਾਰੀ BJP ਦੀ ਘਬਰਾਹਟ ਦਾ ਨਤੀਜਾ’

ਮੁੱਖ ਮੰਤਰੀ ਦੇ ਕੈਂਪ ਦਫ਼ਤਰ ‘ਤੇ CBI ਦੀ ਛਾਪੇਮਾਰੀ ‘ਤੇ ਪ੍ਰਤੀਕਿਰਿਆ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ‘ਤੇ CBI ਦੀ ਕਾਰਵਾਈ ਭਾਜਪਾ ਦੀ ਘਬਰਾਹਟ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ‘ਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਸਾਨ ਅੰਦੋਲਨ, ਪੰਜਾਬ ਦੇ ਪਾਣੀਆਂ ਤੇ ਪੰਜਾਬ ਯੂਨੀਵਰਸਿਟੀ ਦੇ ਮੁੱਦਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਚੋਣਾਂ ਲੜ ਕੇ ਪੰਜਾਬ ਨਹੀਂ ਜਿੱਤ ਸਕਦੀ, ਇਸ ਲਈ ਉਹ ED ਤੇ CBI ਵਰਗੀਆਂ ਏਜੰਸੀਆਂ ਦੀ ਮਦਦ ਨਾਲ ਚੋਣ ਲੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣਾ ਮਨ ਬਣਾ ਲਿਆ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਉਹ CBI ਦੀ ਛਾਪੇਮਾਰੀ ਦਾ ਜਵਾਬ ਭਗਵੰਤ ਸਿੰਘ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਦੇਣਗੇ ਤੇ ਉਨ੍ਹਾਂ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ।

ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਸ਼ਲ ਮੀਡੀਆ ਰਾਹੀਂ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤੇ ਇਸੇ ਤਹਿਤ ਉਨ੍ਹਾਂ ਦੇ ਕੈਂਪ ਆਫ਼ਿਸ ‘ਚ CBI ਦੀ ਰੇਡ ਕੀਤੀ ਗਈ ਹੈ। ਮਾਨ ਨੇ ਇਲਜ਼ਾਮ ਲਾਇਆ ਕਿ ਹੁਣ ਪੰਜਾਬ ‘ਚ ED ਤੇ CBI ਦੀ ਦੁਰਵਰਤੋਂ ਕਰਕੇ ਪੰਜਾਬ ਸਰਕਾਰ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਨੂੰ ਦੇਖ ਕੇ ਭਾਜਪਾ ਘਬਰਾਹਟ ‘ਚ ਹੈ।

ਮਨੀਸ਼ ਸਿਸੋਦੀਆ ਨੇ ਵੀ ਸਾਧਿਆ ਨਿਸ਼ਾਨਾ

ਦੂਜੇ ਪਾਸੇ, ‘ਆਪ’ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਜਦੋਂ ਪੂਰੇ ਦੇਸ਼ ‘ਚ ਆਪਰੇਸ਼ਨ ਗਿਆਨੇਸ਼ ਕੁਮਾਰ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ, ਉਸ ਸਮੇਂ CBI ਨੂੰ ਪੰਜਾਬ ‘ਚ ਭਾਜਪਾ ਦੀ ਚੋਣਾਂ ਲਈ ਐਡਵਾਂਸ ਪਾਰਟੀ ਵਜੋਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਤਾਕਤ ਦੀ ਨਹੀਂ, ਸਗੋਂ ਘਬਰਾਹਟ ਦੀ ਨਿਸ਼ਾਨੀ ਹੈ।

ਸੰਜੇ ਸਿੰਘ ਬੋਲੇ- ਚੋਣਾਂ ‘ਚ ਲੋਕ ਦੇਣਗੇ ਜਵਾਬ

‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ X ‘ਤੇ ਭਾਜਪਾ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਹਰ ਚੋਣ ‘ਚ ਭਾਜਪਾ ਕੋਲ ED ਅਤੇ CBI ਵਰਗੀਆਂ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਹੀ ਇੱਕ ਹਥਿਆਰ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੇਖ ਰਹੇ ਹਨ ਕਿ ਕਿਸ ਤਰ੍ਹਾਂ ਭਾਜਪਾ ਭਗਵੰਤ ਸਿੰਘ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮਾਨ ਸਰਕਾਰ ਵੱਲੋਂ ਮੁਫ਼ਤ ਬਿਜਲੀ, ਪਾਣੀ, ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਦੇ ਕੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਇਸ ਕਥਿਤ ਤਾਨਾਸ਼ਾਹੀ ਦਾ ਜਵਾਬ ਦੇਣਗੇ।

ਸੌਰਭ ਭਾਰਦਵਾਜ ਨੇ ਦਿੱਲੀ ਚੋਣਾਂ ਨਾਲ ਕੀਤੀ ਤੁਲਨਾ

‘ਆਪ’ ਦਿੱਲੀ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ‘ਤੇ CBI ਦੀ ਛਾਪੇਮਾਰੀ ਕੇਂਦਰ ਸਰਕਾਰ ਵੱਲੋਂ ਦਿੱਲੀ ਚੋਣਾਂ ਦੌਰਾਨ ਅਪਣਾਏ ਗਏ ਤਰੀਕੇ ਨੂੰ ਪੰਜਾਬ ਵਿੱਚ ਦੁਹਰਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ‘ਚ ਸਿਆਸੀ ਪੈਰ ਜਮਾਉਣ ਲਈ ਭਾਜਪਾ ਹੁਣ ਕਥਿਤ ਝੂਠੇ ਕੇਸ ਦਰਜ ਕਰਵਾ ਸਕਦੀ ਹੈ ਤੇ ਵੱਡੀਆਂ ਗ੍ਰਿਫ਼ਤਾਰੀਆਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ‘ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਹੋਏ ਕੰਮਾਂ ਨੂੰ ਦੇਖ ਰਹੇ ਹਨ ਤੇ ਪੰਜਾਬ ‘ਚ ਅਜਿਹੀ ਸਥਿਤੀ ਦੁਬਾਰਾ ਨਹੀਂ ਬਣਨ ਦੇਣਗੇ।

ਅਨੁਰਾਗ ਢਾਂਡਾ ਨੇ ਕਿਹਾ- ਪੰਜਾਬ ਨੂੰ ਡਰਾ ਨਹੀਂ ਸਕਦੇ

‘ਆਪ’ ਦੇ ਕੌਮੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਵੀ CBI ਦੀ ਕਾਰਵਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਘਬਰਾਹਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ‘ਚ ਸਿਆਸੀ ਪੈਰ ਜਮਾਉਣ ‘ਚ ਅਸਫਲ ਰਹੀ ਹੈ ਤੇ ਇਸੇ ਕਾਰਨ CBI ਨੂੰ ਵਰਤਿਆ ਜਾ ਰਿਹਾ ਹੈ। ਢਾਂਡਾ ਨੇ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਡਰਾਇਆ ਨਹੀਂ ਜਾ ਸਕਦਾ ਤੇ ਪੰਜਾਬੀ ਇਸ ਤਰ੍ਹਾਂ ਕਿਸੇ ਅੱਗੇ ਨਹੀਂ ਝੁਕਦੇ।

Follow Us
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...