AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ CM ਮਾਨ ਦੀ ਪ੍ਰੈੱਸ ਕਾਨਫਰੰਸ, ਗੈਂਗਸਟਰ ਤੇ ਨਸ਼ਾ ਤਸਕਰੀ ਨੂੰ ਲੈ ਕੇ ਵਿਰੋਧੀਆਂ ‘ਤੇ ਤਿੱਖਾ ਹਮਲਾ

ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਯਾਤਰਾ ਕਰਨ ਜਾ ਰਹੀ ਹੈ, ਪਰ ਤੁਸੀਂ ਪਹਿਲਾਂ ਆਪਣੇ ਗੁਜਰਾਤ ਦੇ ਪੋਰਟਾਂ ਨੂੰ ਸੰਭਾਲ ਲਓ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤੁਸੀਂ ਨਸ਼ਾ ਸਪਲਾਈ ਕਰ ਰਹੇ ਹੋ ਤੇ ਦੂਜੇ ਪਾਸੇ ਪੈਦਲ ਯਾਤਰਾ, ਬੱਸ ਯਾਤਰਾ ਕਰ ਰਹੇ ਹੋ। ਤੁਸੀਂ ਇਨ੍ਹਾਂ ਲੋਕਾਂ ਨੂੰ ਹੋਰ ਮੂਰਖ ਨਹੀਂ ਬਣਾ ਸਕਦੇ। ਉਨ੍ਹਾਂ ਕਿਹਾ ਕਿ ਭਾਰਤ ਦੇ ਲਗਭਗ 60 ਫ਼ੀਸਦੀ ਐਨਡੀਪੀਐਸ ਮਾਮਲਿਆਂ 'ਚ ਰਿਕਵਰੀ 'ਚ ਪੰਜਾਬ ਦਾ ਯੋਗਦਾਨ ਹੈ।

ਪੰਜਾਬ ਦੀ ਕਾਨੂੰਨ ਵਿਵਸਥਾ 'ਤੇ CM ਮਾਨ ਦੀ ਪ੍ਰੈੱਸ ਕਾਨਫਰੰਸ, ਗੈਂਗਸਟਰ ਤੇ ਨਸ਼ਾ ਤਸਕਰੀ ਨੂੰ ਲੈ ਕੇ ਵਿਰੋਧੀਆਂ 'ਤੇ ਤਿੱਖਾ ਹਮਲਾ
ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ CM ਮਾਨ ਦੀ ਪ੍ਰੈੱਸ ਕਾਨਫਰੰਸ
tv9-punjabi
| Updated On: 14 Sep 2026 15:11 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਦੀ ਲਾਅ ਐਂਡ ਆਰਡਰ ਸਥਿਤੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਕਈ ਤਰ੍ਹਾਂ ਦੀਆਂ ਸਾਜ਼ਿਸ਼ਾਂ ਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਪੰਜਾਬ ਪੁਲਿਸ ਇਨ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿੰਦੀ ਹੈ।

ਸਰਹੱਦ ਤੋਂ ਗੈਂਗਸਟਰਾਂ ਤੱਕ, ਪੁਲਿਸ ਪੂਰੀ ਤਰ੍ਹਾਂ ਤਿਆਰ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇੰਟਰਨੈਸ਼ਨਲ ਬਾਰਡਰ, ਗੈਂਗਸਟਰ ਗਤੀਵਿਧੀਆਂ ਤੇ ਹੋਰ ਕਾਨੂੰਨ ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਐਂਟੀ-ਡਰੋਨ ਸਿਸਟਮ ਤੇ ਜੀਪੀਐਸ ਵਰਗੀਆਂ ਆਧੁਨਿਕ ਸਹੂਲਤਾਂ ਮੌਜੂਦ ਹਨ। ਇਸ ਤੋਂ ਇਲਾਵਾ ਐਸਐਸਐਫ ਨੂੰ ਵੀ ਆਧੁਨਿਕ ਵਾਹਨ ਮੁਹੱਈਆ ਕਰਵਾਏ ਗਏ ਹਨ। ਐਸਐਚਓ ਤੇ ਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਵੀ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਫੀਲਡ ‘ਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਵਿਭਾਗ ਨਾਲ ਤਾਲਮੇਲ ਕਰਕੇ ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਵੀ ਜਾਰੀ ਹੈ।

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਅੰਕੜੇ ਜਾਰੀ

ਗੈਂਗਸਟਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਇਸ ਦੌਰਾਨ 1,777 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 24,864 ਵਿਅਕਤੀਆਂ ਦੀ ਜਾਂਚ ਕੀਤੀ ਗਈ। ਕਾਰਵਾਈ ਦੌਰਾਨ 1,170 ਹਥਿਆਰ, 15 ਹੈਂਡ ਗ੍ਰਨੇਡ, 858.26 ਕਿਲੋਗ੍ਰਾਮ ਹੈਰੋਇਨ ਤੇ 480.26 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 3,066.85 ਗ੍ਰਾਮ ਸੋਨਾ ਤੇ ਕਰੀਬ 2 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ 28 ਲੋੜੀਂਦੇ ਗੈਂਗਸਟਰਾਂ ‘ਤੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ।

ਨਸ਼ਾ ਤਸਕਰੀ ਨੂੰ ਲੈ ਕੇ ਗੁਜਰਾਤ ਦਾ ਮੁੱਦਾ ਚੁੱਕਿਆ

ਸੀਐਮ ਮਾਨ ਨੇ ਪੰਜਾਬ-ਪਾਕਿਸਤਾਨ ਸਰਹੱਦ ਤੋਂ ਫੜੇ ਜਾ ਰਹੇ ਨਸ਼ੇ ਤੇ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਹੋ ਰਹੀਆਂ ਵੱਡੀਆਂ ਬਰਾਮਦਗੀਆਂ ਦਾ ਜ਼ਿਕਰ ਕਰਦਿਆਂ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਤੋਂ ਆਮ ਤੌਰ ‘ਤੇ ਕੁਝ ਕਿਲੋਗ੍ਰਾਮ ਦੇ ਪੈਕੇਟਾਂ ‘ਚ ਨਸ਼ਾ ਫੜਿਆ ਜਾਂਦਾ ਹੈ, ਜਦਕਿ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਹਜ਼ਾਰਾਂ ਕਿਲੋਗ੍ਰਾਮ ਨਸ਼ਾ ਫੜੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਰਾਜਸਥਾਨ, ਮੱਧ ਪ੍ਰਦੇਸ਼ ਤੇ ਗੁਜਰਾਤ ਸਮੇਤ ਹੋਰ ਸੂਬਿਆਂ ਤੋਂ ਵੀ ਇਨਪੁਟ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਸਿਰਫ਼ ਪੰਜਾਬ ਨੂੰ ਬਦਨਾਮ ਕਰਨਾ ਠੀਕ ਨਹੀਂ ਹੈ।

ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਯਾਤਰਾ ਕਰਨ ਜਾ ਰਹੀ ਹੈ, ਪਰ ਤੁਸੀਂ ਪਹਿਲਾਂ ਆਪਣੇ ਗੁਜਰਾਤ ਦੇ ਪੋਰਟਾਂ ਨੂੰ ਸੰਭਾਲ ਲਓ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤੁਸੀਂ ਨਸ਼ਾ ਸਪਲਾਈ ਕਰ ਰਹੇ ਹੋ ਤੇ ਦੂਜੇ ਪਾਸੇ ਪੈਦਲ ਯਾਤਰਾ, ਬੱਸ ਯਾਤਰਾ ਕਰ ਰਹੇ ਹੋ। ਤੁਸੀਂ ਇਨ੍ਹਾਂ ਲੋਕਾਂ ਨੂੰ ਹੋਰ ਮੂਰਖ ਨਹੀਂ ਬਣਾ ਸਕਦੇ। ਉਨ੍ਹਾਂ ਕਿਹਾ ਕਿ ਭਾਰਤ ਦੇ ਲਗਭਗ 60 ਫ਼ੀਸਦੀ ਐਨਡੀਪੀਐਸ ਮਾਮਲਿਆਂ ‘ਚ ਰਿਕਵਰੀ ‘ਚ ਪੰਜਾਬ ਦਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਬਣਾਈ ਰੱਖਣ ‘ਚ ਕੋਈ ਕਮੀ ਨਹੀਂ ਛੱਡ ਰਹੀ।

ਅਕਾਲੀ ਦਲ ਤੇ ਕਾਂਗਰਸ ‘ਤੇ ਵੀ ਤਿੱਖਾ ਹਮਲਾ

ਮੁੱਖ ਮੰਤਰੀ ਨੇ ਗੈਂਗਸਟਰਾਂ ਦੇ ਮੁੱਦੇ ‘ਤੇ ਅਕਾਲੀ ਦਲ ਤੇ ਕਾਂਗਰਸ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਜਦੋਂ ਇਹ ਪਾਰਟੀਆਂ ਗੈਂਗਸਟਰਾਂ ਬਾਰੇ ਗੱਲ ਕਰਦੀਆਂ ਹਨ ਤਾਂ ਇਹ ਗੱਲ ਹਾਸੋਹੀਣੀ ਲੱਗਦੀ ਹੈ, ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਗੈਂਗਸਟਰਵਾਦ ਨੂੰ ਵਧਾਵਾ ਮਿਲਿਆ।

Follow Us