AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਡਿਸਚਾਰਜ, ਕਿਲਾ ਰਾਏਪੁਰ ਖੇਡਾਂ ‘ਚ ਹੋ ਸਕਦੇ ਹਨ ਸ਼ਾਮਲ

ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਪੂਰੀ ਤਰ੍ਹਾਂ ਠੀਕ ਹੈ। ਇਹ ਵੀ ਕਿਆਸ ਲਗਾਇਆਜਾ ਰਿਹਾ ਹੈ ਕਿ ਉਹ ਲੁਧਿਆਣਾ ਦੇ ਕਿਲਾ ਰਾਏਪੁਰ ਖੇਡਾਂ 'ਚ ਸ਼ਾਮਲ ਹੋ ਸਕਦੇ ਹਨ। ਅੱਜ ਕਿਲਾ ਰਾਏਪੁਰ ਖੇਡਾਂ ਦਾ ਆਖਿਰੀ ਦਿਨ ਹੈ। ਹਾਲਾਂਕਿ ਅਜੇ ਤੱਕ ਇਸ ਸਬੰਧੀ ਕੋਈ ਵੀ ਆਫੀਸ਼ੀਅਲ ਪ੍ਰੋਗਰਾਮ ਦੀ ਪੁਸ਼ਟੀ ਨਹੀਂ ਹੋਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਡਿਸਚਾਰਜ, ਕਿਲਾ ਰਾਏਪੁਰ ਖੇਡਾਂ 'ਚ ਹੋ ਸਕਦੇ ਹਨ ਸ਼ਾਮਲ
ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਡਿਸਚਾਰਜ
tv9-punjabi
| Updated On: 19 Feb 2026 10:42 AM IST
Share

ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਐਮ ਮਾਨ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਸੀਐਮ ਰਿਹਾਇਸ਼ ਚਲੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਪੂਰੀ ਤਰ੍ਹਾਂ ਠੀਕ ਹੈ। ਇਹ ਵੀ ਕਿਆਸ ਲਗਾਇਆਜਾ ਰਿਹਾ ਹੈ ਕਿ ਉਹ ਲੁਧਿਆਣਾ ਦੇ ਕਿਲਾ ਰਾਏਪੁਰ ਖੇਡਾਂ ‘ਚ ਸ਼ਾਮਲ ਹੋ ਸਕਦੇ ਹਨ। ਅੱਜ ਕਿਲਾ ਰਾਏਪੁਰ ਖੇਡਾਂ ਦਾ ਆਖਿਰੀ ਦਿਨ ਹੈ। ਹਾਲਾਂਕਿ ਅਜੇ ਤੱਕ ਇਸ ਸਬੰਧੀ ਕੋਈ ਵੀ ਆਫੀਸ਼ੀਅਲ ਪ੍ਰੋਗਰਾਮ ਦੀ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਸੀਐਮ ਦੀ ਸਿਹਤ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸੋਮਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ। ਇਸ ਦੌਰਾਨ ਬੁੱਧਵਾਰ ਨੂੰ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

ਇਸ ਤੋਂ ਪਹਿਲਾਂ 15 ਫਰਵਰੀ ਨੂੰ ਸ਼ਿਵਰਾਤਰੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਖੇ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਿਰ ‘ਚ ਪੂਜਾ-ਅਰਚਨਾ ਕਰਨ ਪਹੁੰਚੇ ਸਨ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆ ਨੇ ਮੰਦਿਰ ‘ਚ ਪੂਜਾ-ਪਾਠ ਕੀਤਾ। ਇਸ ਤੋਂ ਬਾਅਦ ਹੀ ਸੀਐਮ ਮਾਨ ਦੀ ਤਬੀਅਤ ਖ਼ਰਾਬ ਹੋ ਗਈ ਸੀ।

ਸੀਐਮ ਦਾ ਸੰਗਰੂਰ ਤੋਂ ਬਾਅਦ ਫਾਜ਼ਿਲਕਾ ਦੌਰਾ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਾਲਾਂਕਿ, ਇਸ ਤੋਂ ਬਾਅਦ ਉਹ 16 ਫਰਵਰੀ ਨੂੰ ਮੋਗਾ ਦੀ ਰੈਲੀ ‘ਚ ਸ਼ਾਮਲ ਹੋਏ ਸਨ। ਉਸ ਤੋਂ ਬਾਅਦ ਸ਼ਾਮ ਨੂੰ ਉਹ ਫਿਰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਹੋ ਗਏ ਸਨ। ਹੁਣ ਅੱਜ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ।

Follow Us
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...